ਤਰਨਤਾਰਨ 'ਚ ਬੋਲੇ CM ਮਾਨ, ਕਿਹਾ- 'ਵਿਰੋਧੀ ਰਾਜਨੀਤੀ ਨੂੰ ਸਮਝਦੇ ਖੇਡ'
Friday, Oct 24, 2025 - 06:10 PM (IST)
ਤਰਨਤਾਰਨ (ਰਮਨ) – ਵਿਧਾਨ ਸਭਾ ਹਲਕਾ ਤਰਨਤਾਰਨ ਦੀ ਜ਼ਿਮਨੀ ਚੋਣ ਦੌਰਾਨ ਅਹੁਦੇਦਾਰਾਂ ਅਤੇ ਵਲੰਟੀਅਰਾਂ ਨਾਲ ਮੀਟਿੰਗ ਕਰਨ ਲਈ ਮੁੱਖ ਮੰਤਰੀ ਭਗਵੰਤ ਮਾਨ ਤਰਨਤਾਰਨ ਪੁੱਜੇ। ਇਸ ਮੌਕੇ ਉਨ੍ਹਾਂ ਦੇ ਨਾਲ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਤੇ ਸੂਬਾ ਪ੍ਰਧਾਨ ਅਮਨ ਅਰੋੜਾ, ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ, ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਵਿਧਾਇਕ ਸ਼ੈਰੀ ਕਲਸੀ ਅਤੇ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੀ ਪਤਨੀ ਨਵਜੋਤ ਕੌਰ ਸੋਹਲ ਆਦਿ ਵੀ ਮੌਜੂਦ ਸਨ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਵਿਖੇ ਮੱਥਾ ਟੇਕਿਆ।
ਇਹ ਵੀ ਪੜ੍ਹੋ-ਪਤੀ-ਪਤਨੀ ਮਿਲ ਕੇ ਕਰਦੇ ਸੀ ਗਲਤ ਕੰਮ, ਪੁਲਸ ਨੇ ਦੋਵਾਂ ਨੂੰ ਰੰਗੇ ਹੱਥੀਂ ਫੜਿਆ
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ ਅਤੇ ਸਦਾ ਹੀ ਗੁਰੂਆਂ ਦੇ ਵਰਦਾਨ ਨਾਲ ਨਵਾਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਿਹਾ ਹੈ, ਜਿਵੇਂ ਕਿ ਰਿਸ਼ਵਤਖੋਰੀ ਅਤੇ ਨਸ਼ੇ ਦੀ ਸਮੱਸਿਆ, ਪਰ ਹੁਣ ਹਾਲਾਤ ਤੇਜ਼ੀ ਨਾਲ ਬਿਹਤਰ ਹੋ ਰਹੇ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਰਨਤਾਰਨ ਦੀ ਕਿਸਮਤ ਬਦਲਣੀ ਹੈ, ਇਹ ਜ਼ਿਮਨੀ ਚੋਣ ਹੋਣੀ ਨਹੀਂ ਸੀ ਚਾਹੀਦੀ, ਪਰ ਸਾਬਕਾ ਵਿਧਾਇਕ ਡਾ. ਕਸ਼ਮੀਰ ਸਿੰਘ ਸੋਹਲ ਦੇ ਦਿਹਾਂਤ ਮਗਰੋਂ ਇਹ ਚੋਣ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਰਮਾਤਮਾ ਦੇ ਭਾਣੇ ਨੂੰ ਮੰਨਣਾ ਪੈਂਦਾ ਹੈ ਅਤੇ ਅਸੀਂ ਸਭ ਮਿਲ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਇਕੱਠੇ ਹੋਏ ਹਾਂ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨ ਬੰਦ ਰਹਿਣਗੇ ਸ਼ਰਾਬ ਦੇ ਠੇਕੇ
ਮੁੱਖ ਮੰਤਰੀ ਭਗਵੰਤ ਮਾਨ ਨੇ ਅੱਗੇ ਕਿਹਾ ਕਿ ਤਰਨਤਾਰਨ ਹਲਕੇ ਦੀ ਜ਼ਿਮਨੀ ਚੋਣ 11 ਨਵੰਬਰ ਨੂੰ ਹੋਵੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਵੱਲੋਂ ਕਈ ਤਰ੍ਹਾਂ ਦੇ ਪ੍ਰਚਾਰ ਕੀਤੇ ਜਾਣਗੇ, ਪਰ ਤੁਸੀਂ ਝੂਠੇ ਪ੍ਰਚਾਰ ਤੋਂ ਬਚਣਾ ਹੈ। ਇਹ ਲੋਕ ਰਾਜਨੀਤੀ ਨੂੰ ਖੇਡ ਸਮਝਦੇ ਹਨ, ਪਰ ਤੁਹਾਨੂੰ ਆਪਣੀ ਸੂਝਬੂਝ ਨਾਲ ਸਹੀ ਫ਼ੈਸਲਾ ਕਰਨਾ ਹੈ ਅਤੇ ਮਤਦਾਨ ਦਾ ਸਹੀ ਤਰੀਕੇ ਨਾਲ ਇਸਤੇਮਾਲ ਕਰਨਾ ਹੈ। ਉਨ੍ਹਾਂ ਕਿਹਾ ਅਸੀਂ ਪੰਜਾਬ ਲਈ ਖੜ੍ਹੇ ਹਾਂ ਅਤੇ 26 ਅਕਤੂਬਰ ਨੂੰ ਰੋਡ ਸ਼ੋਅ ਕੱਢਿਆ ਜਾਵੇਗਾ।
ਇਹ ਵੀ ਪੜ੍ਹੋ- ਮਾਂ-ਧੀ ਦੇ ਸੜਕ 'ਤੇ ਵਿੱਛੇ ਸੱਥਰ, ਵੱਖ ਹੋਇਆ ਸਿਰ
ਇਸ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਾਂਗਰਸ ਸਮੇਤ ਸੁਖਬੀਰ ਬਾਦਲ 'ਤੇ ਨਿਸ਼ਾਨੇ ਵਿੰਨ੍ਹਦਿਆਂ ਕਿਹਾ ਕਿ ਕੋਟਕਪੂਰਾ ਛੱਡਦੇ ਹੀ ਸੁਖਬੀਰ ਬਾਦਲ ਦੀਆਂ ਅੱਖਾਂ ਬੰਦ ਹੋ ਜਾਂਦੀਆਂ ਹਨ। ਬਾਦਲ ਸਾਹਿਬ ਨੇ ਬਰਗਾੜੀ ਕਾਂਡ ਨੂੰ ਅੰਜਾਮ ਦਿੱਤਾ ਸੀ। ਮੁੱਖ ਮੰਤਰੀ ਮਾਨ ਨੇ ਕਿਹਾ ਅਕਾਲੀ ਦਲ 'ਚ ਇਸ ਵਾਰ ਕੌਣ ਬਚਿਆ ਹੈ। ਕਈ ਵਾਰ ਸਰਕਾਰਾਂ ਬਣਾਉਣ ਵਾਲੇ ਅਕਾਲੀ ਦਲ ਦੇ ਤਿੰਨ ਵਿਧਾਇਕ ਚੋਣ ਵਿੱਚ ਚੁਣੇ ਗਏ। ਇੱਕ ਦੂਜੀ ਪਾਰਟੀ (ਭਾਜਪਾ) ਵਿੱਚ ਸ਼ਾਮਲ ਹੋ ਗਿਆ। ਇੱਕ ਉਨ੍ਹਾਂ ਦੇ ਕੈਂਪ ਵਿੱਚ ਸ਼ਾਮਲ ਹੋ ਗਿਆ। ਤੀਜਾ ਮਜੀਠੀਆ ਦੀ ਪਤਨੀ ਜੋ ਆਉਂਦੀ ਹੀ ਨਹੀਂ। ਉਨ੍ਹਾਂ ਕਿਹਾ ਜਿਹੜੇ ਆਪਣੇ ਆਪ ਨੂੰ ਮਾਝੇ ਦੇ ਜਰਨੈਲ ਦੱਸਦੇ ਸੀ ਪਰ ਅਸਲ 'ਚ ਉਹ ਜਰਨੈਲ ਨਹੀਂ ਮਾਝੇ ਦੀ ਮੈਲ ਸਨ।
ਇਹ ਵੀ ਪੜ੍ਹੋ- ਪੰਜਾਬ 'ਚ ਹੋ ਜਾਣਾ ਸੀ ਬਲਾਸਟ, DGP ਨੇ ਕੀਤਾ ਵੱਡਾ ਖੁਲਾਸਾ
ਉੱਥੇ ਹੀ ਉਨ੍ਹਾਂ ਨੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਬਾਰੇ ਬੋਲਦਿਆਂ ਕਿਹਾ ਕਿ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਆਪਣਾ ਕੰਮ ਸੋਨੇ ਦੇ ਬਿਸਕੁਟਾਂ ਨਾਲ ਸ਼ੁਰੂ ਕੀਤਾ ਸੀ। ਇਹ ਬਿਸਕੁਟ ਰਾਵੀ ਦੇ ਦੂਜੇ ਪਾਸਿਓਂ ਆਉਂਦੇ ਸਨ। ਇਹ ਬਿਨਾਂ ਵਜ੍ਹਾ ਨਹੀਂ ਹੈ ਕਿ ਉਹ ਦੋ-ਦੋ ਕਰੋੜ ਦੀਆਂ ਕਾਰਾਂ ਖਰੀਦ ਰਹੇ। ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਸੂਬੇ ਦੇ ਤਾਣੇ-ਬਾਣੇ ਨੂੰ ਤਬਾਹ ਕਰ ਦਿੱਤਾ ਸੀ। ਇੱਥੇ ਗੈਂਗਸਟਰਾਂ ਅਤੇ ਮਾਫੀਆ ਨੂੰ ਉਤਸ਼ਾਹਿਤ ਕੀਤਾ ਜਾਂਦਾ ਸੀ, ਜਿਨ੍ਹਾਂ ਨੂੰ ਉਹ ਆਪਣੀਆਂ ਜ਼ਰੂਰਤਾਂ ਅਨੁਸਾਰ ਬਣਾਉਂਦੇ ਸਨ। ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਤਰਨਤਾਰਨ ਨੇ ਬਹੁਤ ਦੁੱਖ ਝੱਲਿਆ ਹੈ। ਉਨ੍ਹਾਂ ਕਿਹਾ ਪੰਜਾਬ ਸਰਕਾਰ ਇਸ ਨੂੰ ਹੱਲ ਕਰ ਰਹੀ ਹੈ। ਇਸ ਵਿੱਚ ਸਮਾਂ ਲੱਗਦਾ ਹੈ। ਉਨ੍ਹਾਂ ਕਿਹਾ ਜਿਹੜੀਆਂ ਇਨ੍ਹਾਂ ਨੇ ਰਾਜਨੀਤੀਆਂ ਖੇਡੀਆਂ ਹਨ ਉਨ੍ਹਾਂ ਸਾਰਿਆਂ ਦੇ ਕਾਗਜ਼ ਨਿਕਲ ਰਹੇ ਹਨ, ਸਮਾਂ ਲੱਗੇਗਾ ਪਰ ਜੋ ਵੀ ਕੰਮ ਹੋਵੇਗਾ, ਉਹ ਪੱਕੇ ਪੈਰਾਂ ਨਾਲ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
