ਨੀਤੀ ਆਯੋਗ ਦੀ ਮੀਟਿੰਗ ਮਗਰੋਂ ਬੋਲੇ CM ਮਾਨ, ਕਿਹਾ-MSP ਕਮੇਟੀ ਦੇ ਪੁਨਰਗਠਨ ਦੀ ਕੀਤੀ ਮੰਗ

08/07/2022 7:23:51 PM

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਦਿੱਲੀ ’ਚ ਨੀਤੀ ਆਯੋਗ ਦੀ 7ਵੀਂ ਮੀਟਿੰਗ ’ਚ ਹਿੱਸਾ ਲਿਆ। ਮੁੱਖ ਮੰਤਰੀ ਵਜੋਂ ਭਗਵੰਤ ਮਾਨ ਦੀ ਇਹ ਪਹਿਲੀ ਮੀਟਿੰਗ ਸੀ। ਸੀ. ਐੱਮ. ਮਾਨ ਨੇ ਕਿਹਾ ਕਿ ਇਸ ਮੀਟਿੰਗ ’ਚ ਪੰਜਾਬ ਅਤੇ ਕਿਸਾਨਾਂ ਨਾਲ ਸਬੰਧਿਤ ਕਈ ਮੁੱਦੇ ਉਠਾਏ ਗਏ ਹਨ। ਉਨ੍ਹਾਂ ਕਿਹਾ ਕਿ ਝੋਨੇ ਅਤੇ ਕਣਕ ਦੀਆਂ ਫ਼ਸਲਾਂ ਤੋਂ ਇਲਾਵਾ ਹੋਰ ਫ਼ਸਲਾਂ ’ਤੇ ਵੀ ਕਿਸਾਨਾਂ ਲਈ ਐੱਮ. ਐੱਸ. ਪੀ. ਦੀ ਮੰਗ ਰੱਖੀ ਗਈ ਹੈ। ਇਸ ਦੌਰਾਨ ਸੀ. ਐੱਮ. ਮਾਨ ਵੱਲੋਂ ਐੱਮ. ਐੱਸ. ਪੀ. ਦੀ ਕਾਨੂੰਨੀ ਗਾਰੰਟੀ ਦਾ ਮੁੱਦਾ ਉਠਾਇਆ ਗਿਆ। ਉਨ੍ਹਾਂ ਨੇ ਐੱਮ. ਐੱਸ. ਪੀ. ਕਮੇਟੀ ਦਾ ਪੁਨਰਗਠਨ ਕਰਨ ਦੀ ਮੰਗ ਕੀਤੀ ਹੈ। ਇਹ ਤੈਅ ਕਰਨ ਲਈ ਜੋ ਕਮੇਟੀ ਗਠਿਤ ਕੀਤੀ ਗਈ, ਉਸ ਨੂੰ ਦੁਬਾਰਾ ਬਣਾਇਆ ਜਾਵੇ। ਇਸ ਦੇ ਨਾਲ ਹੀ ਸੂਬੇ ਦੇ ਸਕੂਲਾਂ ’ਚ ਸੁਧਾਰ ਲਿਆਉਣ ਲਈ ਵੀ ਕਈ ਸੁਝਾਅ ਦਿੱਤੇ ਗਏ। ਇਸ ਦੇ ਨਾਲ ਹੀ ਸ਼ਹਿਰਾਂ ਦੇ ਵਿਕਾਸ ਨਾਲ ਜੁੜੇ ਕਈ ਮੁੱਦੇ ਵੀ ਉਠਾਏ ਗਏ।

ਇਹ ਖ਼ਬਰ ਵੀ ਪੜ੍ਹੋ : CM ਮਾਨ ਨੇ ਰਾਸ਼ਟਰਮੰਡਲ ਖੇਡਾਂ ’ਚ ਕਾਂਸੀ ਤਮਗਾ ਜਿੱਤਣ ’ਤੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਦਿੱਤੀ ਵਧਾਈ

ਨੀਤੀ ਆਯੋਗ ਦੀ ਇਸ ਮੀਟਿੰਗ ਦੌਰਾਨ ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਆਪੋ-ਆਪਣੇ ਸੂਬਿਆਂ ਦੀਆਂ ਸਮੱਸਿਆਵਾਂ ਰੱਖੀਆਂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਿਆ। ਸੀ. ਐੱਮ. ਮਾਨ ਨੇ ਕਿਹਾ ਕਿ ਪੰਜਾਬ ਹਮੇਸ਼ਾ ਹੀ ਦੇਸ਼ ਦੇ ਵਿਕਾਸ ’ਚ ਵਧ-ਚੜ੍ਹ ਕੇ ਹਿੱਸਾ ਲੈਂਦਾ ਰਿਹਾ ਹੈ। ਇਸ ਦੇ ਨਾਲ ਹੀ ਇਸ ਮੌਕੇ ਪੰਜਾਬ ਯੂਨੀਵਰਸਿਟੀ ਦਾ ਮੁੱਦਾ ਵੀ ਉਠਾਇਆ ਗਿਆ।

ਇਹ ਵੀ ਪੜ੍ਹੋ : 3 ਟਿਊਬਵੈੱਲਾਂ ਦੀ ਤਾਰ ਕੀਤੀ ਚੋਰੀ, ਚੌਥੇ ਦੀ ਚੋਰੀ ਕਰਨ ਲੱਗਿਆਂ ਵਿਅਕਤੀ ਨੇ ਇੰਝ ਗੁਆਈ ਜਾਨ 

 
ਨੀਤੀ ਅਯੋਗ ਦੀ ਮੀਟਿੰਗ 'ਚ CM ਭਗਵੰਤ ਮਾਨ ਦਾ ਵੱਡਾ ਬਿਆਨ ,ਦੁਬਾਰਾ ਬਣੇ MSP ਦੀ ਕਮੇਟੀ

ਨੀਤੀ ਅਯੋਗ ਦੀ ਮੀਟਿੰਗ 'ਚ CM ਭਗਵੰਤ ਮਾਨ ਦਾ ਵੱਡਾ ਬਿਆਨ ,ਦੁਬਾਰਾ ਬਣੇ MSP ਦੀ ਕਮੇਟੀ #MSP #NITIAYOG #CMMANN

Posted by JagBani on Sunday, August 7, 2022

 


Manoj

Content Editor

Related News