CM ਮਾਨ ਦਾ ਵੱਡਾ ਬਿਆਨ, ‘‘ਰਲ-ਮਿਲ ਕੇ ਪੰਜਾਬ ਨੂੰ ਲੁੱਟਣ ਵਾਲਿਆਂ ਤੋਂ ਪਾਈ-ਪਾਈ ਦਾ ਲਿਆ ਜਾਵੇਗਾ ਹਿਸਾਬ’’
06/03/2023 8:56:24 PM

ਚੀਮਾ ਮੰਡੀ (ਤਰਲੋਚਨ ਗੋਇਲ) : ਪੰਜਾਬ ਵਾਸੀਆਂ ਨੇ ਇਸ ਵਾਰ ਆਪਣੀ ਸੂਝ-ਬੂਝ ਦੀ ਵਰਤੋਂ ਕਰਦਿਆਂ ਲੋਕਾਂ ਨੂੰ ਪੂਰੀ ਤਰ੍ਹਾਂ ਨਾਲ ਈਮਾਨਦਾਰ ਰਾਜਭਾਗ ਦੇਣ ਵਾਲੀ ਆਮ ਆਦਮੀ ਪਾਰਟੀ ’ਤੇ ਵਿਸ਼ਵਾਸ ਪ੍ਰਗਟ ਕਰਦੇ ਹੋਏ ਰਿਕਾਰਡਤੋੜ ਬਹੁਮਤ ਦੇ ਕੇ ਪੰਜਾਬ ਨੂੰ ਰੰਗਲਾ ਪੰਜਾਬ ਬਣਾਉਣ ਦਾ ਮਿਸ਼ਨ ਲੈ ਕੇ ਚੱਲੀ ਆਮ ਆਦਮੀ ਪਾਰਟੀ ਦੇ ਹੱਥ ਦਿੱਤਾ ਹੈ ਤੇ ਅਸੀਂ ਸੂਬਾ ਵਾਸੀਆਂ ਦੀਆਂ ਉਮੀਦਾਂ ’ਤੇ ਖਰਾ ਉਤਰਨ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰ ਰਹੇ ਹਾਂ ਤੇ ਕਰਦੇ ਰਹਾਂਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਸਬਾ ਚੀਮਾ ਮੰਡੀ ਦੇ ਮੇਨ ਚੌਕ ਵਿਚ ਕੁਝ ਸਮੇਂ ਲਈ ਰੁਕ ਕੇ ਇਕ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਇਸ ਮੌਕੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਉਹ ਅੱਜ ਅੱਗੇ ਜਾ ਰਹੇ ਸਨ ਤੇ ਉਨ੍ਹਾਂ ਸੋਚਿਆ ਕਿ ਜਿਸ ਥਾਂ ਨਾਲ ਬਚਪਨ ਦੀਆਂ ਯਾਦਾਂ ਜੁੜੀਆਂ ਹਨ, ਉਸ ਜਗ੍ਹਾ ਨਾਲ ਜੁੜੇ ਰਹਿਣਾ ਹੀ ਵਿਅਕਤੀ ਨੂੰ ਊਰਜਾ ਦਿੰਦਾ ਹੈ।
ਵੱਡੀ ਖ਼ਬਰ : ਬੀਬੀ ਜਗੀਰ ਕੌਰ ਨੇ ‘ਸ਼੍ਰੋਮਣੀ ਅਕਾਲੀ ਪੰਥ’ ਬਣਾਉਣ ਦਾ ਕੀਤਾ ਐਲਾਨ (ਵੀਡੀਓ)
ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਤੇ ਖ਼ੁਸ਼ਹਾਲੀ ਲਈ ਕੀਤੇ ਜਾ ਰਹੇ ਕਾਰਜਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਵੀ ਦਿੱਤੀ ਤੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਰਲ-ਮਿਲ ਕੇ ਪੰਜਾਬ ਨੂੰ ਲੁੱਟਣ ਵਾਲੇ ਲੋਕਾਂ ਤੋਂ ਪਾਈ-ਪਾਈ ਦਾ ਹਿਸਾਬ ਲਿਆ ਜਾਵੇਗਾ। ਇਸ ਮੌਕੇ ਉਨ੍ਹਾਂ ਆਪਣੀ ਸਰਕਾਰ ਦੇ ਮਿਸ਼ਨ ਨੂੰ ਦੁਹਰਾਉਂਦਿਆਂ ਕਿਹਾ ਕਿ ਸਾਡੀ ਸਰਕਾਰ ਵੱਲੋਂ ਸੂਬੇ ਦੇ ਵਿਕਾਸ ਤੇ ਖ਼ੁਸ਼ਹਾਲੀ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ ਪਰ ਭ੍ਰਿਸ਼ਟਾਚਾਰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ਉਨ੍ਹਾਂ ਕਸਬਾ ਚੀਮਾ ਬਾਰੇ ਜਾਣਕਾਰੀ ਦਿੰਦਿਆਂ ਕਿਹਾ ਕਿ ਚੀਮਾ ਮੰਡੀ 20ਵੀਂ ਸਦੀ ਦੇ ਮਹਾਨ ਅਵਤਾਰ ਸ਼੍ਰੀਮਾਨ ਸੰਤ ਬਾਬਾ ਅਤਰ ਸਿੰਘ ਜੀ ਮਸਤੂਆਣਾ ਸਾਹਿਬ ਵਾਲਿਆਂ ਦੀ ਜਨਮ ਨਗਰੀ ਹੈ ਤੇ ਇਸ ਦੇ ਵਿਕਾਸ ’ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਮੇਨ ਤੋਂ ਲੂਪ ਲਾਈਨ ’ਤੇ ਆਈ ਕੋਰੋਮੰਡਲ ਐਕਸਪ੍ਰੈੱਸ ਤੇ ਮਾਲਗੱਡੀ ਵਿਚਾਲੇ ਜ਼ਬਰਦਸਤ ਟੱਕਰ, ਕੀ ਹੈ ਹਾਦਸੇ ਦਾ ਕਾਰਨ?
ਇਸ ਮੌਕੇ ਮੁੱਖ ਮੰਤਰੀ ਮਾਨ ਨੇ ਇਸ ਮੰਡੀ ਨਾਲ ਜੁੜੀਆਂ ਆਪਣੀਆਂ ਪੁਰਾਣੀਆਂ ਯਾਦਾ ਨੂੰ ਤਾਜ਼ਾ ਕੀਤਾ ਤੇ ਕਿਹਾ ਕਿ ਉਹ ਅੱਜ ਵੀ ਆਪਣੇ ਪੁਰਾਣੇ ਸਾਥੀਆਂ ਨੂੰ ਨਾਂ ਸਮੇਤ ਪਛਾਣਦੇ ਹਨ। ਇਸ ਮੌਕੇ ਉਨ੍ਹਾਂ ਦਾ ਮਾਰਕੀਟ ਕਮੇਟੀ ਚੀਮਾ ਮੰਡੀ ਦੇ ਨਵੇਂ ਬਣੇ ਚੇਅਰਮੈਨ ਦਰਸ਼ਨ ਸਿੰਘ ਗੀਤੀ ਮਾਨ, ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਕੁਲਦੀਪ ਸਿੰਘ ਸਿੱਧੂ, ਗੁਰਪ੍ਰੀਤ ਸਿੰਘ, ਬੂਟਾ ਸਿੰਘ ਮਾਨ, ਬਹਾਦਰ ਸਿੰਘ ਚਹਿਲ, ਰਜਿੰਦਰ ਕੁਮਾਰ ਲੀਲੂ, ਡਾ ਸੁਰਜੀਤ ਸਿੰਘ ਦੀ ਅਗਵਾਈ ਵਿੱਚ ਨਗਰ ਵਾਸੀਆਂ ਵੱਲੋਂ ਸਵਾਗਤ ਕੀਤਾ ਗਿਆ ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਵੇਂ ਬਣੇ ਚੇਅਰਮੈਨ ਦਰਸ਼ਨ ਸਿੰਘ ਗੀਤੀ ਮਾਨ ਨੂੰ ਇਸ ਅਹੁਦੇ ’ਤੇ ਨਿਯੁਕਤ ਹੋਣ ’ਤੇ ਸ਼ੁੱਭ-ਕਾਮਨਾਵਾਂ ਭੇਟ ਕੀਤੀਆਂ। ਇਸ ਮੌਕੇ ਮਨਪ੍ਰੀਤ ਸਿੰਘ ਚੀਮਾ, ਗੋਰਾ ਲਾਲ ਕਣਕਵਾਲੀਆ, ਰਵਿੰਦਰ ਟਿੱਕੂ, ਲਖਵਿੰਦਰ ਲੱਖੀ, ਦੀਪਾ ਤੋਲਾਵਾਲ, ਸੁਰਿੰਦਰ ਕੁਮਾਰ ਕਾਸਲ ਆਰੇ ਵਾਲੇ, ਅਰਸ਼ਦੀਪ ਲੀਲਾ, ਕਾਕਾ ਸਿੰਘ ਧਾਲੀਵਾਲ, ਜਗਦੇਵ ਸਿੰਘ ਜੱਗਾ, ਜਗਤਾਰ ਸਿੰਘ, ਗਗਨਦੀਪ, ਦਵਿੰਦਰ ਪਾਲ ਬਿੰਦਰੀ, ਕੇਵਲ ਕ੍ਰਿਸ਼ਨ ਹੀਰੋ ਕਲਾਂ ਵਾਲੇ, ਗਿਆਨ ਚੰਦ ਅਗਰਵਾਲ, ਮੇਘਰਾਜ ਝਾੜੋਂ ਵਾਲੇ, ਪ੍ਰਦੀਪ ਕੁਮਾਰ, ਸੰਦੀਪ ਸਿੰਗਲਾ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਵਰਕਰ ਹਾਜ਼ਰ ਸਨ।