CM ਮਾਨ ਨੇ ਸਾਰੇ ਵਿਭਾਗਾਂ ਦੇ ਅਧਿਕਾਰੀਆਂ ਨੂੰ ਕੀਤਾ ਤਲਬ, ਮੰਗੀ ਇਹ ਰਿਪੋਰਟ
Monday, Oct 31, 2022 - 09:20 PM (IST)
ਚੰਡੀਗੜ੍ਹ : ਸੂਬੇ ’ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੇ ਨੂੰ ਤਕਰੀਬਨ 7 ਮਹੀਨੇ ਹੋ ਚੁੱਕੇ ਹਨ, ਜਿਸ ਦੇ ਮੱਦੇਨਜ਼ਰ ਸੀ. ਐੱਮ. ਮਾਨ ਨੇ ਜ਼ਮੀਨੀ ਪੱਧਰ ’ਤੇ ਹਾਲਤ ਦਾ ਜਾਇਜ਼ਾ ਲੈਣ ਲਈ ਸਾਰੇ ਵਿਭਾਗਾਂ ਦੇ ਅਫ਼ਸਰਾਂ ਤੋਂ ਰਿਪੋਰਟ ਮੰਗੀ ਹੈ। ਮੁੱਖ ਮੰਤਰੀ ਦੀ ਇਸ ਕਾਰਵਾਈ ਤੋਂ ਬਾਅਦ ਸਾਰੇ ਵਿਭਾਗਾਂ ਦੇ ਅਧਿਕਾਰੀਆਂ ’ਚ ਹਲਚਲ ਮਚ ਗਈ ਹੈ ਕਿਉਂਕਿ ਮਾਨ ਸਰਕਾਰ ਕੋਲ ਕੁਝ ਸ਼ਿਕਾਇਤਾਂ ਆਈਆਂ ਸਨ ਕਿ ਅਧਿਕਾਰੀ ਜ਼ਮੀਨੀ ਪੱਧਰ ’ਤੇ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਰ ਰਹੇ, ਜਿਸ ਤੋਂ ਬਾਅਦ ਮਾਨ ਸਰਕਾਰ ਨੇ ਉਪਰੋਕਤ ਕਾਰਵਾਈ ਕਰਦਿਆਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਰਿਪੋਰਟ ਦੇਣ ਲਈ ਕਿਹਾ ਹੈ ਤਾਂ ਜੋ ਜ਼ਮੀਨੀ ਹਾਲਤ ਦਾ ਪਤਾ ਲਗਾਇਆ ਜਾ ਸਕੇ, ਅਧਿਕਾਰੀਆਂ ਵੱਲੋਂ ਕਿੰਨੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਗਿਆ ਅਤੇ ਕਿੰਨੇ ਲੋਕਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਦਿਵਾਈ ਗਈ।
ਇਹ ਖ਼ਬਰ ਵੀ ਪੜ੍ਹੋ : ਮੋਰਬੀ ਹਾਦਸਾ : ਪੁਲ ਦੀ ਮੁਰੰਮਤ ਕਰਨ ਵਾਲੀ ਕੰਪਨੀ ਦੇ ਸਟਾਫ਼ ਸਮੇਤ 9 ਨੂੰ ਕੀਤਾ ਗਿਆ ਗ੍ਰਿਫ਼ਤਾਰ
ਜ਼ਿਕਰਯੋਗ ਹੈ ਕਿ ਮਾਨ ਸਰਕਾਰ ਨੇ ਸੱਤਾ ’ਚ ਆਉਣ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਉਨ੍ਹਾਂ ਦੀ ਸਰਕਾਰ ਦੇ ਅਧਿਕਾਰੀ ਹਰ ਜ਼ਿਲ੍ਹੇ ’ਚ ਜਾ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ ਅਤੇ ਉਨ੍ਹਾਂ ਦਾ ਹੱਲ ਕੱਢਣਗੇ। ਇਸ ਦੌਰਾਨ ਲੋਕਾਂ ਨੂੰ ਚੰਡੀਗੜ੍ਹ ਦੇ ਗੇੜਿਆਂ ਤੋਂ ਮੁਕਤੀ ਦਿਵਾਉਣ ਦਾ ਵਾਅਦਾ ਵੀ ਕੀਤਾ ਗਿਆ ਸੀ। ਇਸੇ ਦੇ ਚਲਦਿਆਂ ਇਹ ਜਾਣਨ ਲਈ ਕਿ ਅਧਿਕਾਰੀਆਂ ਨੇ ਕਿੰਨੇ ਜ਼ਿਲ੍ਹਿਆਂ ਦਾ ਦੌਰਾ ਕੀਤਾ ਹੈ ਅਤੇ ਕਿੰਨੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ, ਇਹੀ ਜਾਣਨ ਲਈ ਮੁੱਖ ਮੰਤਰੀ ਮਾਨ ਨੇ ਰਿਪੋਰਟ ਮੰਗੀ ਹੈ।
ਇਹ ਖ਼ਬਰ ਵੀ ਪੜ੍ਹੋ : ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਨੇ ਪੁਲਸ ’ਤੇ ਲਾਏ ਵੱਡੇ ਇਲਜ਼ਾਮ