CM ਮਾਨ ਨੇ ਵਿਦਿਆਰਥੀਆਂ ਨੂੰ ਕੀਤਾ ਫ਼ੋਨ, ਆਖ਼ੀ ਵੱਡੀ ਗੱਲ

Saturday, Sep 28, 2024 - 11:23 AM (IST)

CM ਮਾਨ ਨੇ ਵਿਦਿਆਰਥੀਆਂ ਨੂੰ ਕੀਤਾ ਫ਼ੋਨ, ਆਖ਼ੀ ਵੱਡੀ ਗੱਲ

ਚੰਡੀਗੜ੍ਹ (ਅੰਕੁਰ): ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਟਿਆਲਾ ਦੀ ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ (ਆਰ.ਜੀ.ਐਨ.ਯੂ.ਐਲ.) ਦੇ ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਭਰੋਸਾ ਦਿਵਾਇਆ ਕਿ ਸੂਬਾ ਸਰਕਾਰ ਉਨ੍ਹਾਂ ਨੂੰ ਇਨਸਾਫ਼ ਦਿਵਾਉਣ ਲਈ ਵਚਨਬੱਧ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ, Fortis ਹਸਪਤਾਲ ਨੇ ਸਾਂਝੀ ਕੀਤੀ ਜਾਣਕਾਰੀ

ਵਿਦਿਆਰਥੀਆਂ ਨਾਲ ਫੋਨ 'ਤੇ ਗੱਲਬਾਤ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਹਰ ਤਰ੍ਹਾਂ ਨਾਲ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਪ੍ਰਤੀਬੱਧ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਦਿਆਰਥੀ ਦੇਸ਼ ਦਾ ਭਵਿੱਖ ਹਨ ਅਤੇ ਉਨ੍ਹਾਂ ਨੂੰ ਕਿਸੇ ਕਾਰਨ ਵੀ ਖੱਜਲ-ਖੁਆਰ ਨਹੀਂ ਹੋਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕਿਸੇ ਵੀ ਵਿਅਕਤੀ ਜਾਂ ਅਥਾਰਟੀ ਦੀ ਧੱਕੇਸ਼ਾਹੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਅਤੇ ਵਿਦਿਆਰਥੀਆਂ ਨੂੰ ਹਰ ਹਾਲ ਵਿੱਚ ਇਨਸਾਫ਼ ਦਿਵਾਇਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ - MP ਗੁਰਮੀਤ ਸਿੰਘ ਮੀਤ ਹੇਅਰ ਸਣੇ 5 ਸਾਬਕਾ ਮੰਤਰੀਆਂ ਨੂੰ ਨੋਟਿਸ ਜਾਰੀ

ਸੰਘਰਸ਼ ਕਰ ਰਹੇ ਵਿਦਿਆਰਥੀਆਂ ਨਾਲ ਇਕਜੁਟਤਾ ਦਾ ਪ੍ਰਗਟਾਵਾ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਇਸ ਔਖੀ ਘੜੀ ਵਿੱਚ ਉਨ੍ਹਾਂ ਦੇ ਨਾਲ ਖੜ੍ਹੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿਛਲੇ ਕੁਝ ਦਿਨਾਂ ਦੌਰਾਨ ਵਾਪਰੀਆਂ ਇਹਨਾਂ ਸਾਰੀਆਂ ਘਟਨਾਵਾਂ 'ਤੇ ਪਹਿਲਾਂ ਹੀ ਨੇੜਿਓਂ ਨਜ਼ਰ ਰੱਖ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵਿਦਿਆਰਥੀਆਂ ਦੇ ਹਿੱਤ ਮਹਿਫ਼ੂਜ਼ ਰੱਖਣ ਕੋਈ ਕਸਰ ਬਾਕੀ ਨਹੀਂ ਛੱਡੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News