ਅੱਜ ਨੌਜਵਾਨਾਂ ਨੂੰ ਸੌਗਾਤ ਦੇਣਗੇ ਮੁੱਖ ਮੰਤਰੀ ਭਗਵੰਤ ਮਾਨ

Tuesday, Sep 24, 2024 - 08:55 AM (IST)

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਸਰਕਾਰ ਵੱਲੋਂ ਸੂਬੇ ਦੇ ਨੌਜਵਾਨਾਂ ਦੇ ਸੁਨਹਿਰੀ ਭਵਿੱਖ ਲਈ ਮਿਸ਼ਨ ਰੁਜ਼ਗਾਰ ਚਲਾਇਆ ਜਾ ਰਿਹਾ ਹੈ। ਇਸੇ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੌਜਵਾਨਾਂ ਨੂੰ ਨਿਯੁਕਤ ਪੱਤਰ ਵੰਡਣਗੇ। ਉਨ੍ਹਾਂ ਵੱਲੋਂ ਅੱਜ ਸਿਹਤ ਵਿਭਾਗ ਵਿਚ ਚੁਣੇ ਗਏ 586 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ। 

ਇਹ ਖ਼ਬਰ ਵੀ ਪੜ੍ਹੋ - ਸਕੂਲ 'ਚ ਵਿਦਿਆਰਥੀ ਦੀ ਹੋਈ ਮੌਤ! ਪੈ ਗਈਆਂ ਭਾਜੜਾਂ

ਜਾਣਕਾਰੀ ਮੁਤਾਬਕ ਅੱਜ ਚੰਡੀਗੜ੍ਹ ਦੇ ਟੈਗੋਰ ਥੀਏਟਰ ਵਿਚ ਇਕ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨਵ-ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪਣ ਜਾ ਰਹੇ ਹਨ। ਦੱਸ ਦਈਏ ਕਿ ਪੰਜਾਬ ਵਿਚ 'ਆਪ' ਸਰਕਾਰ ਵੱਲੋਂ ਆਪਣੇ ਢਾਈ ਸਾਲਾਂ ਦੇ ਕਾਰਜਕਾਲ ਦੌਰਾਨ 44, 974 ਨੌਜਵਾਨਾਂ ਨੂੰ ਸਰਕਾਰੀ ਨੌਕਰੀ ਦਿੱਤੀ ਜਾ ਚੁੱਕੀ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਮੁਤਾਬਕ ਇਹ ਨੌਕਰੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ 'ਤੇ ਦਿੱਤੀਆਂ ਗਈਆਂ ਹਨ, ਜਿਸ ਨਾਲ ਕਈ ਪਰਿਵਾਰਾਂ ਦਾ ਭਵਿੱਖ ਸੁਧਰ ਰਿਹਾ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News