ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਜਾਣਗੇ CM ਮਾਨ, ਜੇਲ੍ਹ ਪ੍ਰਸ਼ਾਸਨ ਨੇ ਮੁਲਾਕਾਤ ਲਈ ਦਿੱਤੀ ਮਨਜ਼ੂਰੀ

Sunday, Apr 07, 2024 - 05:17 AM (IST)

ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਜਾਣਗੇ CM ਮਾਨ, ਜੇਲ੍ਹ ਪ੍ਰਸ਼ਾਸਨ ਨੇ ਮੁਲਾਕਾਤ ਲਈ ਦਿੱਤੀ ਮਨਜ਼ੂਰੀ

ਜਲੰਧਰ- ਤਿਹਾੜ ਜੇਲ੍ਹ ਤੋਂ ਇਕ ਅਹਿਮ ਅਪਡੇਟ ਸਾਹਮਣੇ ਆ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਤਿਹਾੜ ਜੇਲ੍ਹ 'ਚ ਬੰਦ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਮਿਲ ਗਈ ਹੈ। 

ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਭਗਵੰਤ ਮਾਨ ਨੇ ਅਰਵਿੰਦ ਕੇਜਰੀਵਾਲ ਨੂੰ ਮਿਲਣ ਲਈ ਜੇਲ੍ਹ ਪ੍ਰਸ਼ਾਸਨ ਨੂੰ ਚਿੱਠੀ ਲਿਖ ਕੇ ਇਜਾਜ਼ਤ ਦੀ ਮੰਗ ਕੀਤੀ ਸੀ। ਇਸ 'ਤੇ ਕਾਰਵਾਈ ਕਰਦਿਆਂ ਜੇਲ੍ਹ ਪ੍ਰਸ਼ਾਸਨ ਨੇ ਭਗਵੰਤ ਮਾਨ ਨੂੰ ਕੇਜਰੀਵਾਲ ਨਾਲ ਮੁਲਾਕਾਤ ਦੀ ਇਜਾਜ਼ਤ ਦੇ ਦਿੱਤੀ ਹੈ ਤੇ ਉਨ੍ਹਾਂ ਦਾ ਨਾਂ ਕੇਜਰੀਵਾਲ ਨੂੰ ਮਿਲਣ ਵਾਲਿਆਂ ਦੀ ਸੂਚੀ 'ਚ ਸ਼ਾਮਲ ਕਰ ਦਿੱਤਾ ਹੈ। 

ਹਾਲਾਂਕਿ ਭਗਵੰਤ ਮਾਨ ਕਿਸ ਦਿਨ ਕੇਜਰੀਵਾਲ ਨੂੰ ਮਿਲਣ ਤਿਹਾੜ ਜੇਲ੍ਹ ਜਾਣਗੇ ਇਸ ਬਾਰੇ ਕੋਈ ਜਾਣਕਾਰੀ ਪ੍ਰਾਪਤ ਨਹੀਂ ਹੋਈ ਹੈ, ਪਰ ਸੂਤਰਾਂ ਮੁਤਾਬਕ ਉਹ ਅਗਲੇ ਹਫ਼ਤੇ ਕੇਜਰੀਵਾਲ ਨਾਲ ਮੁਲਾਕਾਤ ਕਰ ਸਕਦੇ ਹਨ। 

ਦੱਸ ਦੇਈਏ ਕਿ ਬੀਤੇ ਦਿਨੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲਾ ਮਾਮਲੇ 'ਚ ਈ.ਡੀ. ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਤੇ ਇਸ ਸਮੇਂ ਉਹ ਤਿਹਾੜ ਜੇਲ੍ਹ 'ਚ ਬੰਦ ਹਨ। 

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News