ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨਗੇ CM ਮਾਨ

Friday, Feb 14, 2025 - 06:39 PM (IST)

ਡਿਪੋਰਟ ਹੋਏ 119 ਭਾਰਤੀਆਂ ਨੂੰ ਰਿਸੀਵ ਕਰਨਗੇ CM ਮਾਨ

ਅੰਮ੍ਰਿਤਸਰ/ਚੰਡੀਗੜ੍ਹ- ਟਰੰਪ ਦੇ ਰਾਸ਼ਟਪਤੀ ਬਣਦੇ ਸਾਰ ਅਮਰੀਕਾਤੋਂ ਗੈਰ-ਕਾਨੂੰਨੀ ਪਰਵਾਸੀਆ ਦਾ ਦੇਸ਼ ਨਿਕਾਲਾ ਲਗਾਤਾਰ ਜਾਰੀ ਹੈ। ਹੁਣ ਅਮਰੀਕਾ ਤੋਂ 119 ਭਾਰਤੀਆਂ ਨੂੰ ਡਿਪੋਰਟ ਕੀਤਾ ਜਾਵੇਗਾ। ਇਨ੍ਹਾਂ ਨੂੰ ਅਮਰੀਕੀ ਜਹਾਜ਼ ਰਾਹੀਂ ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ਲਿਆਂਦਾ ਜਾਵੇਗਾ। ਸ਼ਨੀਵਾਰ ਨੂੰ ਇਹ ਜਹਾਜ਼ ਅੰਮ੍ਰਿਤਸਰ ਲੈਂਡ ਕਰੇਗਾ । ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਉੱਚੇਚੇ ਤੌਰ 'ਤੇ ਹਵਾਈ ਅੱਡੇ ਪਹੁੰਚਣਗੇ।

ਇਹ ਵੀ ਪੜ੍ਹੋ-  ਨਰਾਇਣ ਸਿੰਘ ਚੌੜਾ ਖ਼ਿਲਾਫ਼ ਪੁਲਸ ਨੇ ਕੀਤਾ ਚਲਾਨ ਪੇਸ਼

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਵੀ 109 ਭਾਰਤੀਆਂ ਨੂੰ ਡਿਪੋਰਟ ਕੀਤਾ ਗਿਆ ਸੀ ਜਿਨ੍ਹਾਂ ਦਾ ਜਹਾਜ਼ ਵੀ ਅੰਮ੍ਰਿਤਸਰ ਹਵਾਈ ਅੱਡੇ ਲੈਂਡ ਹੋਇਆ ਸੀ। ਹੁਣ 119 ਭਾਰਤੀਆਂ ਦਾ ਦੂਜਾ ਜਹਾਜ਼ ਡਿਪੋਰਟ ਹੋਏ ਭਾਰਤੀਆਂ ਨੂੰ ਲੈ ਕੇ ਪਹੁੰਚ ਰਿਹਾ ਹੈ, ਜਿਨ੍ਹਾਂ ਬਾਰੇ ਦੱਸਿਆ ਜਾ ਰਿਹਾ ਹੈ ਕਿ ਇਸ ਜਹਾਜ਼ 67 ਲੋਕ ਪੰਜਾਬ ਨਾਲ ਸੰਬੰਧਤ ਹਨ ।

ਇਹ ਵੀ ਪੜ੍ਹੋ- PSEB ਪ੍ਰੀਖਿਆਵਾਂ ਨੂੰ ਲੈ ਕੇ ਤਿਆਰੀਆਂ ਮੁਕੰਮਲ, ਵਿਦਿਆਰਥੀ ਪੜ੍ਹ ਲੈਣ ਪੂਰੀ ਖ਼ਬਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News