ਜ਼ਿਮਨੀ ਚੋਣ ਤੋਂ ਪਹਿਲਾਂ ਜਲੰਧਰ 'ਚ ਹੀ ਪੱਕਾ ਡੇਰਾ ਲਾਉਣਗੇ CM ਮਾਨ, ਅਹੁਦੇਦਾਰਾਂ ਨੂੰ ਦਿੱਤੀਆਂ ਹਦਾਇਤਾਂ

06/12/2024 8:28:46 AM

ਲੁਧਿਆਣਾ (ਵਿੱਕੀ): ਲੋਕ ਸਭਾ ਚੋਣਾਂ ਦੇ ਨਤੀਜਿਆਂ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਸਮੇਤ 5 ਵਿਧਾਨ ਸਭਾ ਹਲਕਿਆਂ ਵਿਚ ਹੋਣ ਵਾਲੀ ਜ਼ਿਮਨੀ ਚੋਣ ਲਈ ਤਿਆਰੀ ਸ਼ੁਰੂ ਕਰ ਦਿੱਤੀ ਹੈ। ਮੰਗਲਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਅਤੇ ਲੁਧਿਆਣਾ ਦੇ ਪਾਰਟੀ ਦੇ ਸਥਾਨਕ ਵਿਧਾਇਕਾਂ, ਚੇਅਰਮੈਨਾਂ, ਡਾਇਰੈਕਟਰਾਂ ਅਤੇ ਹੋਰ ਅਹੁਦੇਦਾਰਾਂ ਨਾਲ ਰੂ-ਬ-ਰੂ ਹੋ ਕੇ ਕਈ ਮੁੱਦਿਆਂ ’ਤੇ ਚਰਚਾ ਕੀਤੀ। ਇਸ ਮੀਟਿੰਗ ’ਚ ਮੁੱਖ ਮੰਤਰੀ ਨੇ ਸਾਰੇ ਵਿਧਾਇਕਾਂ, ਅਹੁਦੇਦਾਰਾਂ ਨੂੰ ਮੋਟੀਵੇਟ ਕਰਦੇ ਹੋਏ ਜਲੰਧਰ ਸਮੇਤ 5 ਸੀਟਾਂ ’ਤੇ ਹੋਣ ਵਾਲੀਆਂ ਵਿਧਾਨ ਸਭਾ ਉਪ ਚੋਣਾਂ ਲਈ ਕਮਰ ਕਸਣ ਦਾ ਸੱਦਾ ਕੀਤਾ। ਮਾਨ ਨੇ ਪਾਰਟੀ ਦੇ ਸਾਰੇ ਵਿਧਾਇਕਾਂ ਨੂੰ ਹਰ ਹਾਰ ਤੋਂ ਬਾਅਦ ਦਿਲ ਛੋਟਾ ਨਾ ਕਰਨ ਦਾ ਸੁਝਾਅ ਦਿੰਦਿਆਂ ਕਿਹਾ ਕਿ ਉਮੀਦਵਾਰ ਨੂੰ ਜਿਤਾਉਣ ਲਈ ਕਿਸੇ ਦੀ ਮਿਹਨਤ ’ਚ ਕੋਈ ਕਸਰ ਨਹੀਂ ਰਹੀ ਪਰ ਇਕ ਗੱਲ ਯਾਦ ਰੱਖੀ ਜਾਵੇ ਕਿ ਸਾਨੂੰ ਜਨਤਾ ਦੀਆਂ ਸਮੱਸਿਆਵਾਂ ਨੂੰ ਪੂਰਾ ਕਰਨ ਲਈ ਹੁਣ ਹੋਰ ਮਿਹਨਤ ਕਰਨੀ ਹੋਵੇਗੀ।

ਇਹ ਖ਼ਬਰ ਵੀ ਪੜ੍ਹੋ - ਸਿੱਖ ਨੌਜਵਾਨ 'ਤੇ 'ਖ਼ਾਲਿਸਤਾਨੀ' ਕਹਿ ਕੇ ਹਮਲਾ, ਜਾਨੋਂ ਮਾਰਨ ਦੀ ਵੀ ਦਿੱਤੀ ਧਮਕੀ

ਜਲੰਧਰ 'ਚ ਹੀ ਪੱਕਾ ਡੇਰਾ ਲਾਉਣਗੇ ਭਗਵੰਤ ਮਾਨ

ਮੀਟਿੰਗ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ 10 ਜੁਲਾਈ ਨੂੰ ਜਲੰਧਰ ਵੈਸਟ ਵਿਚ ਜ਼ਿਮਨੀ ਚੋਣ ਹੋਣ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਉਹ ਇਸ ਚੋਣ ਲਈ ਜਲੰਧਰ ’ਚ ਹੀ ਸਥਾਈ ਡੇਰਾ ਲਗਾਉਣ ਜਾ ਰਹੇ ਹਨ ਤੇ ਹੁਣ ਉੱਥੇ ਰਹਿਣਗੇ, ਤਾਂ ਕਿ ਪਾਰਟੀ ਉਮੀਦਵਾਰ ਦੀ ਜਿੱਤ ਨੂੰ ਯਕੀਨੀ ਕੀਤਾ ਜਾ ਸਕੇ। ਮਾਨ ਨੇ ਵਿਧਾਇਕਾਂ ਅਤੇ ਅਹੁਦੇਦਾਰਾਂ ਨੂੰ ਕਿਹਾ ਕਿ ਉਪ ਚੋਣ ’ਚ ਬਿਹਤਰੀਨ ਪ੍ਰਦਰਸ਼ਨ ਲਈ ਹੁਣ ਤੋਂ ਹੀ ਪ੍ਰਚਾਰ ਸ਼ੁਰੂ ਕਰ ਦੇਣ।

ਇਹ ਖ਼ਬਰ ਵੀ ਪੜ੍ਹੋ - ਰਵਨੀਤ ਬਿੱਟੂ ਨੇ ਰੇਲਵੇ 'ਚ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਸੰਭਾਲਿਆ, ਕਿਹਾ- 'ਪੰਜਾਬੀਆਂ ਨੂੰ ਦਿੱਤੇ ਜਾਣਗੇ ਵੱਧ ਮੌਕੇ'

ਜ਼ਿਕਰਯੋਗ ਹੈ ਕਿ ਜਲੰਧਰ ਵੈਸਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਸ਼ੀਤਲ ਅੰਗੁਰਾਲ ਲੋਕ ਸਭਾ ਚੋਣਾਂ ਤੋਂ ਪਹਿਲਾਂ ਜਲੰਧਰ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਸਮੇਤ ਭਾਰਤੀ ਜਨਤਾ ਪਾਰਟੀ ਵਿਚ ਸ਼ਾਮਲ ਹੋ ਗਏ ਸਨ। ਇਸ ਦੌਰਾਨ ਉਨ੍ਹਾਂ ਨੇ ਵਿਧਾਇਕ ਦੇ ਅਹੁਦੇ ਤੋਂ ਵੀ ਅਸਤੀਫ਼ਾ ਦੇ ਦਿੱਤਾ ਸੀ। ਹਾਲਾਂਕਿ ਚੋਣਾਂ ਮਗਰੋਂ ਉਹ ਅਸਤੀਫ਼ਾ ਵਾਪਸ ਲੈਣ ਲਈ ਵਿਧਾਨ ਸਭਾ ਸਪੀਕਰ ਕੋਲ ਪਹੁੰਚੇ ਸਨ, ਪਰ ਉਦੋਂ ਤਕ ਉਨ੍ਹਾਂ ਦਾ ਅਸਤੀਫ਼ਾ ਮਨਜ਼ੂਰ ਕਰ ਲਿਆ ਗਿਆ ਸੀ ਤੇ ਹੁਣ ਇਸ ਸੀਟ 'ਤੇ ਜ਼ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਇੱਥੇ 10 ਜੁਲਾਈ ਨੂੰ ਜ਼ਿਮਨੀ ਚੋਣ ਹੋਵੇਗੀ ਜਿਸ ਦਾ ਨਤੀਜਾ 13 ਜੁਲਾਈ ਨੂੰ ਐਲਾਨਿਆ ਜਾਵੇਗਾ। ਜ਼ਿਮਨੀ ਚੋਣ ਲਈ ਉਮੀਦਵਾਰਾਂ ਲਈ ਕਾਗਜ਼ ਦਾਖ਼ਲ ਕਰਨ ਦੀ ਅਖ਼ੀਰਲੀ ਤਾਰੀਖ਼ 21 ਜੂਨ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News