ਭਲਕੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ CM ਮਾਨ
Sunday, Aug 31, 2025 - 08:15 PM (IST)

ਟਾਂਡਾ (ਵਰਿੰਦਰ) : ਤਕਰੀਬਨ ਪੂਰੇ ਪੰਜਾਬ ਵਿਚ ਮੀਂਹ ਤੋਂ ਬਾਅਦ ਹੜ੍ਹਾਂ ਨੇ ਮਾਰ ਕੀਤੀ ਹੋਈ ਹੈ। ਕਈ ਪਿੰਡਾਂ ਵਿਚ ਭਾਰੀ ਨੁਕਸਾਨ ਹੋਇਆ ਹੈ। ਇਸ ਦੌਰਾਨ ਹਾਲਾਤਾਂ ਦਾ ਜਾਇਜ਼ਾ ਲੈਣ ਲਈ ਮੁੱਖ ਮੰਤਰੀ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਰਹੇ ਹਨ। ਭਲਕੇ ਮੁੱਖ ਮੰਤਰੀ ਭਗਵੰਤ ਮਾਨ ਤਕਰੀਬਨ 10.30 ਵਜੇ ਟਾਂਡਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਬਿਆਸ ਦਰਿਆ ਨਾਲ ਲੱਗਦੇ ਵੇਟ ਖੇਤਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਦੀ ਮਦਦ ਵਾਸਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਟਾਂਡਾ ਵਾਸਤੇ 3 ਟਰੱਕ ਰਾਹਤ ਸਮੱਗਰੀ ਦੇ ਭੇਜੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਧਾਇਕ ਟਾਂਡਾ ਜਸਵੀਰ ਸਿੰਘ ਰਾਜਾ ਨੇ ਕਿਹਾ ਕਿ ਇਹ ਰਾਹਤ ਸਮੱਗਰੀ ਹੜ੍ਹ ਨਾਲ ਪ੍ਰਭਾਵਿਤ ਹੋਏ ਪਿੰਡ ਅਬਦੁੱਲਾਪੁਰ , ਫੱਤਾਕੁੱਲਾ, ਗੰਦੋਵਾਲ, ਟਾਹਲੀ, ਰੜ੍ਹਾ ਮੰਡ ਅਤੇ ਸਲੇਮਪੁਰ ਪਿੰਡ ਵਿੱਚ ਸਮੁੱਚੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹੁੰਚ ਕੇ ਲੋੜਵੰਦ ਲੋਕਾਂ ਨੂੰ ਵੰਡੀ ਜਾਵੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e