CM ਮਾਨ ਅੱਜ ਪੁੱਜਣਗੇ ਜਲੰਧਰ, ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਕਰਨਗੇ ਰਵਾਨਾ

Thursday, Feb 02, 2023 - 09:57 AM (IST)

CM ਮਾਨ ਅੱਜ ਪੁੱਜਣਗੇ ਜਲੰਧਰ, ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਕਰਨਗੇ ਰਵਾਨਾ

ਜਲੰਧਰ (ਗੁਲਸ਼ਨ) : ਡੇਰਾ ਸੱਚਖੰਡ ਬੱਲਾਂ ਦੇ ਗੱਦੀਨਸ਼ੀਨ ਸੰਤ ਨਿਰੰਜਣ ਦਾਸ ਜੀ ਦੀ ਅਗਵਾਈ 'ਚ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਉਤਸਵ ਮਨਾਉਣ ਲਈ ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 1.50 ਵਜੇ ਸਿਟੀ ਰੇਲਵੇ ਸਟੇਸ਼ਨ ਤੋਂ ਹਰੀ ਝੰਡੀ ਦੇ ਕੇ ਰਵਾਨਾ ਕਰਨਗੇ। ਇਸ ਤੋਂ ਪਹਿਲਾਂ ਮੁੱਖ ਮੰਤਰੀ ਸਟੇਸ਼ਨ ਦੇ ਬਾਹਰ ਬਣੇ ਪੰਡਾਲ 'ਚ ਸੰਤ ਨਿਰੰਜਣ ਦਾਸ ਜੀ ਤੋਂ ਆਸ਼ੀਰਵਾਦ ਲੈਣਗੇ।

ਇਹ ਵੀ ਪੜ੍ਹੋ : ਮੁੰਡੇ-ਕੁੜੀ ਸਮੇਤ ਨਹਿਰ 'ਚ ਡਿੱਗੀ ਸਵਿੱਫਟ ਕਾਰ, ਮੌਕੇ ਦੀਆਂ ਤਸਵੀਰਾਂ ਆਈਆਂ ਸਾਹਮਣੇ

ਮੁੱਖ ਮੰਤਰੀ ਦੇ ਦੌਰੇ ਨੂੰ ਲੈ ਕੇ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਜਸਪ੍ਰੀਤ ਸਿੰਘ ਅਤੇ ਪੁਲਸ ਕਮਿਸ਼ਨਰ ਕੁਲਦੀਪ ਸਿੰਘ ਚਾਹਲ ਨੇ ਬੁੱਧਵਾਰ ਸਵੇਰੇ ਸਿਟੀ ਰੇਲਵੇ ਸਟੇਸ਼ਨ ਦਾ ਦੌਰਾ ਕੀਤਾ ਅਤੇ ਸਟੇਸ਼ਨ ਸੁਪਰੀਡੈਂਟ ਹਰੀਦੱਤ ਸ਼ਰਮਾ ਅਤੇ ਹੋਰ ਅਧਿਕਾਰੀਆਂ ਨਾਲ ਸਟੇਸ਼ਨ ਦੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ। ਅਧਿਕਾਰੀਆਂ ਨੇ ਕਿਹਾ ਕਿ ਇਸ ਆਯੋਜਨ ਨੂੰ ਵਿਸ਼ਾਲ ਬਣਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਉਚਿਤ ਪ੍ਰਬੰਧ ਕੀਤੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ 'ਚ Dog Bite ਦੇ ਮਾਮਲੇ ਪੂਰੇ ਦੇਸ਼ 'ਚੋਂ ਜ਼ਿਆਦਾ, ਹਾਈਕੋਰਟ ਨੇ ਮੰਗਿਆ ਜਵਾਬ

ਉਨ੍ਹਾਂ ਨੇ ਨਿਰਦੇਸ਼ ਦਿੱਤੇ ਕਿ ਪੂਰੇ ਆਯੋਜਨ ਦੌਰਾਨ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਅਸੁਵਿਧਾ ਨਾ ਹੋਵੇ, ਇਸ ਦੇ ਪੁਖ਼ਤਾ ਇੰਤਜ਼ਾਮ ਕੀਤੇ ਜਾਣ। ਵਾਹਨਾਂ ਦੀ ਪਾਰਕਿੰਗ, ਯਾਤਰੀਆਂ ਲਈ ਸੁਵਿਧਾਵਾਂ, ਮੰਚ, ਪਾਣੀ ਦੀ ਸਪਲਾਈ, ਸਾਫ-ਸਫਾਈ, ਮੈਡੀਕਲ ਟੀਮ, ਕਾਨੂੰਨ ਵਿਵਸਥਾ ਨੂੰ ਬਣਾਈ ਰੱਖਣ ਲਈ ਵੀ ਸਮੀਖਿਆ ਕੀਤੀ। ਇਸ ਮੌਕੇ ਜੀ. ਆਰ. ਪੀ. ਅਤੇ ਆਰ. ਪੀ. ਐੱਫ. ਦੇ ਅਧਿਕਾਰੀ ਵੀ ਮੌਜੂਦ ਸਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

Babita

Content Editor

Related News