ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ ''ਤੇ ਰੱਖਣ ਸਬੰਧੀ CM ਮਾਨ ਨੇ ਜ਼ਾਹਰ ਕੀਤੀ ਖ਼ੁਸ਼ੀ
Sunday, Sep 25, 2022 - 03:49 PM (IST)
ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਦੇ ਨਾਂ 'ਤੇ ਰੱਖਣ ਦੇ ਫ਼ੈਸਲੇ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ ਹੈ। ਇਸ ਬਾਰੇ ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਆਖ਼ਰਕਾਰ ਸਾਡੀਆਂ ਕੋਸ਼ਿਸ਼ਾਂ ਨੂੰ ਬੂਰ ਪਿਆ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਸ਼ਹੀਦ ਭਗਤ ਸਿੰਘ ਜੀ ਦੇ ਨਾਂ 'ਤੇ ਰੱਖਣ ਦੇ ਫ਼ੈਸਲੇ ਦਾ ਪੂਰੇ ਪੰਜਾਬ ਤਰਫੋਂ ਉਹ ਸੁਆਗਤ ਕਰਦੇ ਹਨ।
ਇਹ ਵੀ ਪੜ੍ਹੋ : ਧੀਆਂ ਵਰਗੀ ਨੂੰਹ ਦੇ ਹੱਥ ਬੰਨ੍ਹ ਸ਼ਰਾਬੀ ਸਹੁਰੇ ਨੇ ਪਾਰ ਕੀਤੀਆਂ ਹੱਦਾਂ, ਤਾਰ-ਤਾਰ ਕਰ ਛੱਡੇ ਰਿਸ਼ਤੇ
ਉਨ੍ਹਾਂ ਨੇ ਇਸ ਦੇ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਦਿਲੋਂ ਧੰਨਵਾਦ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਪੰਜਾਬੀਆਂ ਦੀ ਪਿਛਲੇ ਲੰਬੇ ਸਮੇਂ ਤੋਂ ਵੱਡੀ ਮੰਗ ਪੂਰੀ ਹੋਈ ਹੈ। ਦੱਸਣਯੋਗ ਹੈ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਯਾਨੀ ਕਿ ਐਤਵਾਰ ਨੂੰ ਆਪਣੇ ਮਹੀਨੇਵਾਰ ਪ੍ਰੋਗਰਾਮ ‘ਮਨ ਕੀ ਬਾਤ’ ਜ਼ਰੀਏ ਫਿਰ ਤੋਂ ਦੇਸ਼ ਵਾਸੀਆਂ ਨਾਲ ਰੂ-ਬ-ਰੂ ਹੋਏ ਹਨ।
ਪ੍ਰਧਾਨ ਮੰਤਰੀ ਨੇ ਕਿਹਾ ਕਿ ਭਗਤ ਸਿੰਘ ਜੀ ਦੀ ਜੈਯੰਤੀ ਦੇ ਠੀਕ ਪਹਿਲਾਂ ਉਨ੍ਹਾਂ ਨੂੰ ਸ਼ਰਧਾਂਜਲੀ ਦੇ ਰੂਪ ’ਚ ਇਕ ਮਹੱਤਵਪੂਰਨ ਫ਼ੈਸਲਾ ਕੀਤਾ ਹੈ। ਇਹ ਤੈਅ ਕੀਤਾ ਗਿਆ ਹੈ ਕਿ ਚੰਡੀਗੜ੍ਹ ਹਵਾਈ ਅੱਡੇ ਦਾ ਨਾਂ ਹੁਣ ਸ਼ਹੀਦ ਭਗਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਜਾਵੇਗਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੇ ਸਮਾਰਕ, ਉਨ੍ਹਾਂ ਦੇ ਨਾਂ ’ਤੇ ਸਥਾਨਾਂ ਅਤੇ ਸੰਸਥਾਨਾਂ ਦੇ ਨਾਂ ਸਾਨੂੰ ਕਰਤੱਵ ਲਈ ਪ੍ਰੇਰਨਾ ਦਿੰਦੇ ਹਨ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ