ਅਮਰੀਕਾ 'ਚ ਪੰਜਾਬੀਆਂ ਦੇ ਹੋਏ ਕਤਲ 'ਤੇ CM ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ, ਕੇਂਦਰੀ ਮੰਤਰੀ ਨੂੰ ਕੀਤੀ ਖ਼ਾਸ ਅਪੀਲ
Thursday, Oct 06, 2022 - 01:20 PM (IST)
ਚੰਡੀਗੜ੍ਹ : ਅਮਰੀਕਾ ਦੇ ਕੈਲੀਫੋਰਨੀਆ ਵਿਖੇ ਅਗਵਾ ਹੋਏ ਪੰਜਾਬੀ ਪਰਿਵਾਰ ਦੇ ਕਤਲ 'ਤੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਕੈਲੀਫੋਰਨੀਆ 'ਚ ਅਗਵਾ ਕਰਕੇ 4 ਪੰਜਾਬੀਆਂ ਦੇ ਕਤਲ ਦੀ ਖ਼ਬਰ ਮਿਲੀ ਹੈ। ਇਨ੍ਹਾਂ 'ਚ 8 ਮਹੀਨੇ ਦੀ ਬੱਚੀ ਦਾ ਵੀ ਕਤਲ ਕਰ ਦਿੱਤਾ ਗਿਆ। ਮੁੱਖ ਮੰਤਰੀ ਮਾਨ ਨੇ ਲਿਖਿਆ ਕਿ ਇਸ ਖ਼ਬਰ ਨਾਲ ਦਿਲ ਕਾਫ਼ੀ ਦੁਖ਼ੀ ਹੋਇਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਨੌਜਵਾਨਾਂ ਨੂੰ ਮਾਨ ਸਰਕਾਰ ਦਾ ਵੱਡਾ ਤੋਹਫ਼ਾ, ਖ਼ੁਦ ਟਵੀਟ ਕਰਕੇ ਦਿੱਤੀ ਇਹ ਖ਼ੁਸ਼ਖਬਰੀ
ਉਨ੍ਹਾਂ ਕਿਹਾ ਕਿ ਉਹ ਪੀੜਤ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਦੇ ਹਨ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਕੇਂਦਰੀ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੂੰ ਅਪੀਲ ਕੀਤੀ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਦੱਸਣਯੋਗ ਹੈ ਕਿ ਅਮਰੀਕਾ ਦੇ ਕੈਲੀਫੋਰਨੀਆ 'ਚ ਟਾਂਡਾ ਦੇ ਹਰਸੀ ਪਿੰਡ ਨਾਲ ਸਬੰਧਿਤ ਪਰਿਵਾਰ ਦੇ 4 ਜੀਆਂ ਨੂੰ ਅਗਵਾ ਕਰ ਲਿਆ ਗਿਆ ਸੀ, ਜਿਨ੍ਹਾਂ ਦੀ ਅੱਜ ਮੌਤ ਦੀ ਖ਼ਬਰ ਸਾਹਮਣੇ ਆਈ ਹੈ।
ਇਸ ਦੀ ਪੁਸ਼ਟੀ ਉੱਥੋਂ ਦੀ ਪੁਲਸ ਨੇ ਕੀਤੀ ਹੈ। ਮਰਸਡ ਸ਼ੈਰਿਫ ਅਧਿਕਾਰੀਆਂ ਨੇ 8 ਮਹੀਨਿਆਂ ਦੀ ਅਰੂਹੀ ਢੇਰੀ, ਉਸ ਦੇ ਮਾਤਾ-ਪਿਤਾ ਜਸਲੀਨ ਕੌਰ (27), ਜਸਦੀਪ ਸਿੰਘ (36) ਅਤੇ ਉਸ ਦੇ ਤਾਇਆ ਅਮਨਦੀਪ ਸਿੰਘ (39) ਦੀ ਮੌਤ ਦੀ ਪੁਸ਼ਟੀ ਕਰ ਦਿੱਤੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ