ਪੰਜਾਬ ਸਰਕਾਰ ਪੂਰੀ ਕਰਨ ਜਾ ਰਹੀ ਇਕ ਹੋਰ ਗਾਰੰਟੀ, CM ਮਾਨ ਨੇ ਕਰ ਦਿੱਤਾ ਐਲਾਨ

02/02/2023 11:54:39 AM

ਚੰਡੀਗੜ੍ਹ : ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੰਜਾਬੀਆਂ ਨੂੰ ਦਿੱਤੀ ਇਕ ਹੋਰ ਗਾਰੰਟੀ ਨੂੰ ਪੂਰਾ ਕੀਤਾ ਜਾ ਰਿਹਾ ਹੈ। ਇਸ ਬਾਰੇ ਖ਼ੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਨੇ ਟਵੀਟ ਕਰਦਿਆਂ ਦੱਸਿਆ ਹੈ ਕਿ ਟ੍ਰੇਨਿੰਗ ਦੇ ਲਈ ਪ੍ਰਿੰਸੀਪਲਾਂ ਦੇ ਪਹਿਲੇ ਬੈਚ ਨੂੰ ਸਿੰਗਾਪੁਰ ਭੇਜਿਆ ਜਾ ਰਿਹਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸਾਡੀ ਸਰਕਾਰ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਤਬਦੀਲੀਆਂ ਦੀ ਗਾਰੰਟੀ ਲੈ ਕੇ ਆਈ ਸੀ ਅਤੇ ਅਸੀਂ ਦਿਨ-ਰਾਤ ਇਕ ਕਰਕੇ ਇਸ਼ ਮਿਸ਼ਨ 'ਤੇ ਲੱਗੇ ਹੋਏ ਹਾਂ। ਇਸ ਮਿਸ਼ਨ ਤਹਿਤ ਸਭ ਤੋਂ ਪਹਿਲਾਂ ਅਧਿਆਪਕ-ਮਾਪੇ ਮਿਲਣੀਆਂ ਸਕੂਲਾਂ 'ਚ ਕਰਵਾਈਆਂ ਗਈਆਂ ਤਾਂ ਜੋ ਅਧਿਆਪਕਾਂ ਅਤੇ ਵਿਦਿਆਰਥੀਆਂ ਦੇ ਮਾਪਿਆਂ ਵਿਚਕਾਰ ਆਪਸੀ ਤਾਲਮੇਲ ਬਣਿਆ ਰਹੇ ਅਤੇ ਦੂਰੀ ਘਟੇ।

ਇਹ ਵੀ ਪੜ੍ਹੋ : ਵੱਡੀ ਖ਼ਬਰ : 'ਮਨੀਸ਼ਾ ਗੁਲਾਟੀ' ਨੂੰ 'ਪੰਜਾਬ ਮਹਿਲਾ ਕਮਿਸ਼ਨ' ਦੇ ਚੇਅਰਪਰਸਨ ਦੇ ਅਹੁਦੇ ਤੋਂ ਹਟਾਇਆ

ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਇਸ ਤੋਂ ਬਾਅਦ ਸਕੂਲ ਆਫ ਐਮੀਨੈਂਸ ਦਾ ਆਈਡੀਆ ਲਿਆਂਦਾ ਗਿਆ ਤਾਂ ਜੋ ਬੱਚੇ ਦੀ ਜਿਹੜੇ ਖੇਤਰ 'ਚ ਦਿਲਚਸਪੀ ਹੈ, ਉਸ ਨੂੰ ਉਸੇ ਖੇਤਰ 'ਚ ਮੁਹਾਰਤ ਹਾਸਲ ਕਰਵਾਈ ਜਾਵੇ। ਅਧਿਆਪਕ ਕਿਸੇ ਵੀ ਦੇਸ਼ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਨੂੰ ਕੌਮ ਦੇ ਨਿਰਮਾਤਾ ਕਿਹਾ ਜਾਂਦਾ ਹੈ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਚੋਣਾਂ ਵੇਲੇ ਪ੍ਰਚਾਰ ਕਰ ਰਹੇ ਸੀ ਤਾਂ ਅਸੀਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਅਤੇ ਪ੍ਰਿੰਸੀਪਲਾਂ ਨੂੰ ਵਧੀਆ ਟ੍ਰੇਨਿੰਗ ਦੁਆ ਕੇ ਉਨ੍ਹਾਂ ਨੂੰ ਇੱਥੇ ਚੰਗੇ ਤਰੀਕੇ ਨਾਲ ਪੜ੍ਹਾਉਣ ਦੀ ਮੁਹਾਰਤ ਹਾਸਲ ਕਰਵਾਵਾਂਗੇ।

ਇਹ ਵੀ ਪੜ੍ਹੋ : CM ਮਾਨ ਅੱਜ ਪੁੱਜਣਗੇ ਜਲੰਧਰ, ਵਾਰਾਣਸੀ ਜਾਣ ਵਾਲੀ ਸਪੈਸ਼ਲ ਟਰੇਨ ਨੂੰ ਕਰਨਗੇ ਰਵਾਨਾ

ਇਸ ਦੇ ਮੱਦੇਨਜ਼ਰ ਸਰਕਾਰੀ ਸਕੂਲਾਂ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਜਾ ਰਿਹਾ ਹੈ। ਇਹ ਅਧਿਆਪਕ 4 ਫਰਵਰੀ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਜਾ ਰਹੇ ਹਨ। 6 ਤੋਂ ਲੈ ਕੇ 10 ਫਰਵਰੀ ਤੱਕ ਇਨ੍ਹਾਂ ਅਧਿਆਪਕਾਂ ਦਾ ਪ੍ਰੋਫੈਸ਼ਨਲ ਟੀਚਿੰਗ ਟ੍ਰੇਨਿੰਗ ਸੈਮੀਨਾਰ ਹੋਵੇਗਾ, ਜਿੱਥੇ ਉਨ੍ਹਾਂ ਨੂੰ ਪੜ੍ਹਾਉਣ ਦੇ ਆਧੁਨਿਕ ਤਰੀਕੇ ਸਿਖਾਏ ਜਾਣਗੇ। 11 ਫਰਵਰੀ ਨੂੰ ਇਹ ਬੈਚ ਵਾਪਸ ਆ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਪ੍ਰਿੰਸੀਪਲਾਂ ਦੇ ਸਿੰਗਾਪੁਰ ਦੇ ਤਜੁਰਬੇ ਨਾਲ ਲੱਖਾਂ ਵਿਦਿਆਰਥੀਆਂ ਦਾ ਭਵਿੱਖ ਸੁਨਿਹਰਾ ਬਣਾਉਣ 'ਚ ਮਦਦ ਮਿਲੇਗੀ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News