CM ਮਾਨ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਧੰਨਵਾਦ ਕਰਦਿਆਂ ਬੋਲੇ- ਹੁਣ ਬਿਨਾਂ ਰੋਕ-ਟੋਕ ਤੋਂ ਚੱਲੇਗਾ ਵਿਧਾਨ ਸਭਾ ਸੈਸ਼ਨ

Wednesday, Mar 01, 2023 - 10:03 AM (IST)

CM ਮਾਨ ਸੁਪਰੀਮ ਕੋਰਟ ਦੇ ਫ਼ੈਸਲੇ ਦਾ ਧੰਨਵਾਦ ਕਰਦਿਆਂ ਬੋਲੇ- ਹੁਣ ਬਿਨਾਂ ਰੋਕ-ਟੋਕ ਤੋਂ ਚੱਲੇਗਾ ਵਿਧਾਨ ਸਭਾ ਸੈਸ਼ਨ

ਚੰਡੀਗੜ੍ਹ : 3 ਮਾਰਚ ਨੂੰ ਬੁਲਾਏ ਗਏ ਵਿਧਾਨ ਸਭਾ ਸੈਸ਼ਨ ਨੂੰ ਮਨਜ਼ੂਰੀ ਦੇਣ ਲਈ ਪੰਜਾਬ ਦੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਪੰਜਾਬ 'ਚ ਲੋਕਤੰਤਰ ਦੀ ਹੋਂਦ ਨੂੰ ਬਚਾਉਣ ਲਈ ਸੁਪਰੀਮ ਕੋਰਟ ਦੇ ਇਤਿਹਾਸਕ ਫ਼ੈਸਲੇ ਲਈ ਉਹ ਧੰਨਵਾਦ ਕਰਦੇ ਹਨ। ਉਨ੍ਹਾਂ ਕਿਹਾ ਕਿ ਹੁਣ 3 ਕਰੋੜ ਪੰਜਾਬੀਆਂ ਦੀ ਆਵਾਜ਼ 'ਵਿਧਾਨ ਸਭਾ ਦਾ ਸੈਸ਼ਨ' ਬਿਨਾਂ ਕਿਸੇ ਰੋਕ-ਟੋਕ ਤੋਂ ਚੱਲੇਗਾ।

ਇਹ ਵੀ ਪੜ੍ਹੋ : ਪੰਜਾਬ 'ਚ ਮੀਂਹ ਪੈਣ ਕਾਰਨ ਮੁੜ ਠੰਡਾ ਹੋਇਆ ਮੌਸਮ, ਹਿਮਾਚਲ 'ਚ ਵੀ ਬਰਫ਼ਬਾਰੀ

ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ 3 ਮਾਰਚ ਨੂੰ ਬਜਟ ਸੈਸ਼ਨ ਸੱਦਣ ਦਾ ਫ਼ੈਸਲਾ ਲਿਆ ਗਿਆ ਸੀ, ਜਿਸ ਨੂੰ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਮਨਜ਼ੂਰੀ ਨਹੀਂ ਦਿੱਤੀ ਸੀ। ਇਸ ਦੇ ਖ਼ਿਲਾਫ਼ ਸੂਬਾ ਸਰਕਾਰ ਨੇ ਸੁਪਰੀਮ ਕਰੋਟ 'ਚ ਪਟੀਸ਼ਨ ਦਾਇਰ ਕੀਤੀ ਸੀ।

ਇਹ ਵੀ ਪੜ੍ਹੋ : LPG ਖ਼ਪਤਕਾਰਾਂ ਨੂੰ ਹੋਲੀ ਤੋਂ ਪਹਿਲਾਂ ਵੱਡਾ ਝਟਕਾ : ਘਰੇਲੂ ਰਸੋਈ ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ

ਅਦਾਲਤ ਨੇ ਕਿਹਾ ਸੀ ਕਿ ਜਿਵੇਂ ਪੰਜਾਬ ਸਰਕਾਰ ਰਾਜਪਾਲ ਵੱਲੋਂ ਮੰਗੀ ਗਈ ਜਾਣਕਾਰੀ ਦੇਣ ਲਈ ਪਾਬੰਦ ਹੈ, ਉਸੇ ਤਰ੍ਹਾਂ ਰਾਜਪਾਲ ਵਿਧਾਨ ਸਭਾ ਦਾ ਸੈਸ਼ਨ ਸੱਦਣ ਸਬੰਧੀ ਮੰਤਰੀ ਮੰਡਲ ਦੀਆਂ ਸਿਫ਼ਾਰਸ਼ਾਂ ਨੂੰ ਮੰਨਣ ਲਈ ਜ਼ਿੰਮੇਵਾਰ ਹੈ, ਜਿਸ ਤੋਂ ਬਾਅਦ ਰਾਜਪਾਲ ਨੇ 3 ਮਾਰਚ ਨੂੰ ਵਿਧਾਨ ਸਭਾ ਦਾ ਬਜਟ ਸੈਸ਼ਨ ਸੱਦ ਲਿਆ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News