ਪੰਜਾਬ ਦੇ ਮੁੱਖ ਮੰਤਰੀ ਵੱਲੋਂ ਬਾਲੀਵੁੱਡ ਅਦਾਕਾਰ 'ਸਤੀਸ਼ ਕੌਸ਼ਿਕ' ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ

03/09/2023 9:31:26 AM

ਚੰਡੀਗੜ੍ਹ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਅਤੇ ਨਿਰਦੇਸ਼ਕ ਸਤੀਸ਼ ਕੌਸ਼ਿਕ ਦਾ ਦਿਹਾਂਤ ਹੋ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦੇ ਦਿਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਹੈ ਕਿ ਸਤੀਸ਼ ਕੌਸ਼ਿਕ ਜੀ ਦਾ ਬੇਵਕਤ ਚਲੇ ਜਾਣਾ ਬਹੁਤ ਦੁੱਖਦਾਇਕ ਹੈ।

ਇਹ ਵੀ ਪੜ੍ਹੋ : ਹੋਲੀ 'ਤੇ ਹੁੱਲੜਬਾਜ਼ੀ ਨਹੀਂ : ਮੋਹਾਲੀ 'ਚ ਵਿਸ਼ੇਸ਼ ਡਿਊਟੀ 'ਤੇ 1000 ਜਵਾਨ, ਪੁਲਸ ਪੂਰੀ ਤਰ੍ਹਾਂ ਅਲਰਟ

ਸਤੀਸ਼ ਜੀ ਤੁਸੀਂ ਆਪਣੀ ਕਲਾ ਜ਼ਰੀਏ ਹਮੇਸ਼ਾ ਸਾਡੇ ਦਿਲਾਂ 'ਚ ਜ਼ਿੰਦਾ ਰਹੋਗੇ। ਦੱਸਣਯੋਗ ਹੈ ਕਿ 9 ਮਾਰਚ ਦੀ ਸਵੇਰ ਨੂੰ ਸਤੀਸ਼ ਕੌਸ਼ਿਕ ਦਾ ਦਿਹਾਂਤ ਹੋ ਗਿਆ। ਇਸ ਦੀ ਜਾਣਕਾਰੀ ਉਨ੍ਹਾਂ ਦੇ ਦੋਸਤ ਬਾਲੀਵੁੱਡ ਅਦਾਕਾਰ ਅਨੁਪਮ ਖੇਰ ਵੱਲੋਂ ਟਵੀਟ ਕਰਕੇ ਦਿੱਤੀ ਗਈ ਹੈ। ਸਤੀਸ਼ ਕੌਸ਼ਿਕ ਦੇ ਦਿਹਾਂਤ ਨਾਲ ਸਿਨੇਮਾ ਜਗਤ ਨੂੰ ਵੱਡਾ ਘਾਟਾ ਪਿਆ ਹੈ।
ਇਹ ਵੀ ਪੜ੍ਹੋ : ਬਾਲੀਵੁੱਡ ਦੇ ਮਸ਼ਹੂਰ ਅਦਾਕਾਰ 'ਸਤੀਸ਼ ਕੌਸ਼ਿਕ' ਦਾ ਦਿਹਾਂਤ, ਸਿਨੇਮਾ ਜਗਤ ਨੂੰ ਪਿਆ ਵੱਡਾ ਘਾਟਾ

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News