ਜਲੰਧਰ ਜ਼ਿਮਨੀ ਚੋਣ ਲਈ 'ਆਪ' ਵੱਲੋਂ ਅੱਜ ਭਰੇ ਜਾਣਗੇ ਉਮੀਦਵਾਰ ਦੇ ਕਾਗਜ਼

Monday, Apr 17, 2023 - 09:48 AM (IST)

ਜਲੰਧਰ ਜ਼ਿਮਨੀ ਚੋਣ ਲਈ 'ਆਪ' ਵੱਲੋਂ ਅੱਜ ਭਰੇ ਜਾਣਗੇ ਉਮੀਦਵਾਰ ਦੇ ਕਾਗਜ਼

ਜਲੰਧਰ : ਜਲੰਧਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਵੱਲੋਂ ਅੱਜ ਮਤਲਬ ਕਿ ਸੋਮਵਾਰ ਨੂੰ ਆਪਣੀ ਪਾਰਟੀ ਦੇ ਉਮੀਦਵਾਰ ਦੇ ਕਾਗਜ਼ ਭਰੇ ਜਾਣਗੇ। ਇਸ ਬਾਰੇ ਟਵੀਟ ਕਰਦਿਆਂ ਮੁੱਖ ਮੰਤਰੀ ਮਾਨ ਨੇ ਕਿਹਾ ਹੈ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਜਲੰਧਰ ਲੋਕ ਸਭਾ ਹਲਕੇ ਦੇ ਲੋਕ ਇਸ ਚੋਣ 'ਚ ਸਾਡਾ ਮਾਣ ਰੱਖਣਗੇ ਤਾਂ ਕਿ ਅਸੀਂ ਦੁੱਗਣੇ-ਚੌਗੁਣੇ ਹੌਂਸਲੇ ਨਾਲ ਪੰਜਾਬ ਦੇ ਵਿਕਾਸ ਲਈ ਕੰਮ ਕਰਦੇ ਰਹੀਏ।

ਇਹ ਵੀ ਪੜ੍ਹੋ : ਗਰਭਵਤੀ ਨੂੰਹ 'ਤੇ ਜ਼ੁਲਮ ਕਰਦਿਆਂ ਨਾ ਪਿਘਲਿਆ ਸੱਸ ਦਾ ਦਿਲ, ਪਹਿਲਾਂ ਢਿੱਡ 'ਚ ਲੱਤਾਂ ਮਾਰਦੀ ਰਹੀ ਤੇ ਫਿਰ...

ਉਨ੍ਹਾਂ ਨੇ ਲਿਖਿਆ ਕਿ ਅੱਜ ਜਲੰਧਰ 'ਚ ਮਿਲਦੇ ਹਾਂ। ਦੱਸਣਯੋਗ ਹੈ ਕਿ ਆਮ ਆਦਮੀ ਪਾਰਟੀ ਵੱਲੋਂ ਜਲੰਧਰ ਜ਼ਿਮਨੀ ਚੋਣ ਲਈ ਸੁਸ਼ੀਲ ਰਿੰਕੂ ਨੂੰ ਆਪਣਾ ਉਮੀਦਵਾਰ ਬਣਾਇਆ ਗਿਆ ਹੈ। ਇਹ ਚੋਣ 10 ਮਈ ਨੂੰ ਹੋਣ ਜਾ ਰਹੀ ਹੈ ਅਤੇ ਵੋਟਾਂ ਦੀ ਗਿਣਤੀ 13 ਮਈ ਦਿਨ ਸ਼ਨੀਵਾਰ ਨੂੰ ਹੋਵੇਗੀ।

ਇਹ ਵੀ ਪੜ੍ਹੋ : ਵਿਆਹੁਤਾ ਦੇ ਪਿਆਰ 'ਚ ਸ਼ੁਦਾਈ ਹੋਇਆ ਨੌਜਵਾਨ, ਆਪਾ ਖੋਹ ਪਤੀ ਸਾਹਮਣੇ ਹੀ ਕਰ ਦਿੱਤਾ ਵੱਡਾ ਕਾਂਡ

PunjabKesariਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News