ਜਲੰਧਰ 'ਚ ਅੱਜ ਪੈ ਰਹੀਆਂ ਵੋਟਾਂ, CM ਮਾਨ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
Wednesday, May 10, 2023 - 09:17 AM (IST)
ਜਲੰਧਰ : ਜਲੰਧਰ ਲੋਕ ਸਭਾ ਜ਼ਿਮਨੀ ਚੋਣ ਲਈ ਵੋਟਾਂ ਪੈਣ ਦਾ ਕੰਮ ਅੱਜ ਸਵੇਰ ਤੋਂ ਸ਼ੁਰੂ ਹੋ ਚੁੱਕਾ ਹੈ। ਵੋਟਾਂ ਪੈਣ ਦਰਮਿਆਨ ਮੁੱਖ ਮੰਤਰੀ ਭਗਵੰਤ ਮਾਨ ਦਾ ਟਵੀਟ ਸਾਹਮਣੇ ਆਇਆ ਹੈ। ਆਪਣੇ ਟਵੀਟ 'ਚ ਉਨ੍ਹਾਂ ਨੇ ਲੋਕਾਂ ਨੂੰ ਮੁਸ਼ਕਲਾਂ ਦਾ ਹੱਲ ਕਰਨ ਵਾਲੇ ਆਗੂਆਂ ਨੂੰ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਮਾਨ ਨੇ ਜਲੰਧਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਨਾਲ ਹਾਸਲ ਹੋਏ ਵੋਟਰ ਕਾਰਡ ਦਾ ਅੱਜ ਆਪਣੀ ਮਰਜ਼ੀ ਨਾਲ ਇਸਤੇਮਾਲ ਕਰੋ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਸ਼ਿਵ ਸੈਨਾ ਆਗੂ ਹਰੀਸ਼ ਸਿੰਗਲਾ ਨੂੰ ਗੋਲੀ ਮਾਰਨ ਦੀ ਕੋਸ਼ਿਸ਼, ਜਾਣੋ ਪੂਰਾ ਮਾਮਲਾ
ਉਨ੍ਹਾਂ ਕਿਹਾ ਕਿ ਲੋਕ ਈਮਾਨਦਾਰ ਅਤੇ ਲੋਕਾਂ ਦੇ ਦੁੱਖਾਂ-ਸੁੱਖਾਂ ਨੂੰ ਸਮਝਣ ਵਾਲੇ, ਸਿਹਤ, ਸਿੱਖਿਆ ਅਤੇ ਬਿਜਲੀ ਦੇ ਮੁੱਦਿਆਂ ਦੀ ਗੱਲ ਕਰਨ ਵਾਲਿਆਂ ਨੂੰ ਅੱਗੇ ਲੈ ਕੇ ਆਉਣ ਅਤੇ ਲੋਕਤੰਤਰ ਨੂੰ ਮਜ਼ਬੂਤ ਕਰਨ। ਦੱਸਣਯੋਗ ਹੈ ਕਿ ਜਲੰਧਰ ਜ਼ਿਮਨੀ ਚੋਣ ਲਈ ਅੱਜ ਵੋਟਾਂ ਪੈਣਗੀਆਂ ਅਤੇ 13 ਮਈ ਨੂੰ ਇਸ ਦੇ ਨਤੀਜੇ ਸਾਹਮਣੇ ਆਉਣਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ