CM ਮਾਨ ਨੇ ਪੁਗਾਇਆ ਇਕ ਹੋਰ ਵਾਅਦਾ, ਖ਼ੁਸ਼ ਕਰ ਦਿੱਤੇ ਆਦਮਪੁਰ ਦੇ ਲੋਕ

Wednesday, May 17, 2023 - 09:07 AM (IST)

CM ਮਾਨ ਨੇ ਪੁਗਾਇਆ ਇਕ ਹੋਰ ਵਾਅਦਾ, ਖ਼ੁਸ਼ ਕਰ ਦਿੱਤੇ ਆਦਮਪੁਰ ਦੇ ਲੋਕ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਲੰਧਰ ਲੋਕ ਸਭਾ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਨਾਲ ਕੀਤਾ ਇਕ ਹੋਰ ਵਾਅਦਾ ਪੁਗਾ ਦਿੱਤਾ ਹੈ। ਉਨ੍ਹਾਂ ਨੇ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰਨ ਦੀ ਗੱਲ ਕਹੀ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਜਲੰਧਰ ਚੋਣ ਪ੍ਰਚਾਰ ਦੌਰਾਨ ਅਸੀਂ ਵਾਅਦਾ ਕੀਤਾ ਸੀ ਕਿ ਨਤੀਜਾ ਭਾਵੇਂ ਜੋ ਵੀ ਹੋਵੇ, ਆਦਮਪੁਰ ਵਾਲੀ ਸੜਕ ਦਾ ਕੰਮ ਚੋਣ ਜ਼ਾਬਤਾ ਹਟਦੇ ਹੀ ਸ਼ੁਰੂ ਕਰ ਦੇਵਾਂਗੇ।

ਇਹ ਵੀ ਪੜ੍ਹੋ : ਧੀਆਂ ਦੇ ਵਿਆਹ 'ਤੇ 'ਸ਼ਗਨ' ਲੈਣ ਦੇ ਚਾਹਵਾਨ ਪਰਿਵਾਰਾਂ ਲਈ ਵੱਡੀ ਖ਼ਬਰ, ਜਲਦ ਕਰਨ ਇਹ ਕੰਮ

ਉਨ੍ਹਾਂ ਕਿਹਾ ਕਿ ਮੈਨੂੰ ਇਹ ਦੱਸਦਿਆਂ ਖ਼ੁਸ਼ੀ ਹੋ ਰਹੀ ਹੈ ਕਿ ਅੱਜ ਆਪਣੀ ਜਲੰਧਰ ਫੇਰੀ ਦੌਰਾਨ ਆਦਮਪੁਰ ਵਾਲੀ ਸੜਕ ਬਣਾਉਣ ਦਾ ਕੰਮ ਸ਼ੁਰੂ ਕਰ ਦੇਵਾਂਗੇ। ਉਨ੍ਹਾਂ ਕਿਹਾ ਕਿ ਜੋ ਅਸੀਂ ਕਹਿੰਦੇ ਹਾਂ, ਉਸ ਨੂੰ ਕਰਦੇ ਵੀ ਹਾਂ।

ਇਹ ਵੀ ਪੜ੍ਹੋ : ਪੰਜਾਬ 'ਚ NIA ਦਾ ਵੱਡਾ ਐਕਸ਼ਨ, ਕੀਤੀ ਜਾ ਰਹੀ ਵੱਡੇ ਪੱਧਰ 'ਤੇ ਛਾਪੇਮਾਰੀ

ਜ਼ਿਕਰਯੋਗ ਹੈ ਕਿ ਅੱਜ ਜਲੰਧਰ ਵਿਖੇ ਕੈਬਨਿਟ ਮੀਟਿੰਗ ਹੋਣ ਜਾ ਰਹੀ ਹੈ, ਜਿਸ ਦੌਰਾਨ ਮੁੱਖ ਮੰਤਰੀ ਮਾਨ ਅੱਜ ਜਲੰਧਰ 'ਚ ਹੋਣਗੇ। ਇਹ ਵੀ ਦੱਸ ਦੇਈਏ ਕਿ ਮੁੱਖ ਮੰਤਰੀ ਮਾਨ ਨੇ ਜਲੰਧਰ ਜ਼ਿਮਨੀ ਚੋਣ ਦੇ ਪ੍ਰਚਾਰ ਦੌਰਾਨ ਜਨਤਾ ਨਾਲ ਇਹ ਸੜਕ ਬਣਾਉਣ ਦਾ ਵਾਅਦਾ ਕੀਤਾ ਸੀ, ਜਿਸ ਨੂੰ ਅੱਜ ਉਹ ਪੂਰਾ ਕਰਨ ਜਾ ਰਹੇ ਹਨ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 


author

Babita

Content Editor

Related News