CM ਭਗਵੰਤ ਮਾਨ ਦਾ ਸੁਖਬੀਰ ਨੂੰ ਮੋੜਵਾਂ ਜਵਾਬ, 'ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਨਹੀਂ ਲੁੱਟਦਾ'

Thursday, Jun 15, 2023 - 10:01 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਵੱਲੋਂ ਉਨ੍ਹਾਂ ਖ਼ਿਲਾਫ਼ ਦਿੱਤੇ ਬਿਆਨ 'ਤੇ ਤਿੱਖਾ ਪਲਟਵਾਰ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਦੇ ਬਿਆਨ ਵਾਲੀ ਵੀਡੀਓ ਆਪਣੇ ਟਵਿੱਟਰ ਹੈਂਡਲ 'ਤੇ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਕਿਹਾ ਕਿ ਆਹ ਦੇਖੋ ਪੰਜਾਬੀਓ, ਇਨ੍ਹਾਂ ਦੀ ਬੌਖ਼ਲਾਹਟ ਜਾਂ ਦਿਮਾਗੀ ਸੰਤੁਲਨ ਖ਼ਰਾਬ। ਬਾਦਲ ਵੀ ਸਾਹਿਬ, ਬਰਨਾਲਾ ਵੀ ਸਾਹਿਬ, ਬੇਅੰਤ ਸਿੰਘ ਵੀ ਅਤੇ ਕੈਪਟਨ ਵੀ ਸਾਹਿਬ ਅਤੇ ਮੈਨੂੰ 'ਪਾਗਲ ਜਿਹਾ', ਕੋਈ ਗੱਲ ਨਹੀਂ, ਸੁਖਬੀਰ ਜੀ ਮੇਰੇ ਨਾਲ ਕੁਦਰਤ ਹੈ।

ਇਹ ਵੀ ਪੜ੍ਹੋ : ਇਕ ਡਾਕੂ ਹਸੀਨਾ ਤੇ 9 Partner, ਖ਼ਤਰਨਾਕ ਪਲਾਨ 'ਚ ਪਤੀ ਵੀ ਰਲਿਆ, ਜਾਣੋ ਹੋਰ ਵੱਡੇ ਖ਼ੁਲਾਸੇ (ਵੀਡੀਓ)

ਮੇਰੇ ਨਾਲ ਲੋਕ ਹਨ। ਘੱਟੋ-ਘੱਟ ਇਹ ਪਾਗਲ ਜਿਹਾ ਪੰਜਾਬ ਨੂੰ ਤੁਹਾਡੇ ਵਾਂਗ ਨਹੀਂ ਲੁੱਟਦਾ। ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਵੱਲੋਂ ਸਾਂਝੀ ਕੀਤੀ ਵੀਡੀਓ 'ਚ ਸੁਖਬੀਰ ਬਾਦਲ ਲੋਕਾਂ ਨੂੰ ਸੰਬੋਧਨ ਕਰ ਰਹੇ ਹਨ ਅਤੇ ਕਹਿ ਰਹੇ ਹਨ ਕਿ ਜਦੋਂ ਦਾ ਪੰਜਾਬ ਬਣਿਆ ਹੈ, ਪੰਜਾਬ 'ਚ 4 ਮੁੱਖ ਮੰਤਰੀ ਬਣੇ ਹਨ, ਤਿੰਨ ਹੀ ਸਮਝ ਲਓ।

ਇਹ ਵੀ ਪੜ੍ਹੋ : ਪੰਜਾਬ ਦੇ ਕੈਬਨਿਟ ਮੰਤਰੀਆਂ ਦੀ Seniority List ਜਾਰੀ, ਪੜ੍ਹੋ ਕਿਸ ਨੂੰ ਮਿਲਿਆ ਕਿਹੜਾ ਨੰਬਰ

ਬਰਨਾਲਾ ਸਾਹਿਬ ਤਾਂ ਢਾਈ ਸਾਲ ਹੀ ਰਹੇ ਹਨ ਪਰ ਬਾਦਲ ਸਾਹਿਬ ਤਕਰੀਬਨ 20 ਸਾਲ ਮੁੱਖ ਮੰਤਰੀ ਬਣੇ। ਕੈਪਟਨ ਅਮਰਿੰਦਰ ਸਿੰਘ 10 ਸਾਲ ਮੁੱਖ ਮੰਤਰੀ ਬਣੇ ਰਹੇ ਅਤੇ ਬੇਅੰਤ ਸਿੰਘ ਵੀ ਮੁੱਖ ਮੰਤਰੀ ਰਹੇ। ਉਨ੍ਹਾਂ ਕਿਹਾ ਕਿ ਹੁਣ ਇਕ ਬਣਿਆ ਹੈ, ਪਾਗਲ ਜਿਹਾ, ਉਸ ਨੂੰ ਇਕ ਸਾਲ ਹੋਇਆ ਹੈ। ਇਸ ਦੇ ਜਵਾਬ 'ਚ ਮੁੱਖ ਮੰਤਰੀ ਮਾਨ ਨੇ ਸੁਖਬੀਰ ਬਾਦਲ ਨੂੰ ਟਵੀਟ ਰਾਹੀਂ ਮੋੜਵਾਂ ਜਵਾਬ ਦਿੱਤਾ ਹੈ।
PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News