ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ CM ਮਾਨ ਦਾ ਟਵੀਟ, ਬੋਲੇ-ਅਸੀਂ 24 ਘੰਟਿਆਂ 'ਚ ਸਾਰੇ ਪ੍ਰਬੰਧ ਕਰ ਦੇਵਾਂਗੇ

Friday, Jul 21, 2023 - 03:41 PM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਗੁਰਬਾਣੀ ਦੇ ਪ੍ਰਸਾਰਣ ਨੂੰ ਲੈ ਕੇ ਟਵੀਟ ਸਾਹਮਣੇ ਆਇਆ ਹੈ, ਜਿਸ 'ਚ ਉਨ੍ਹਾਂ ਨੇ ਕਿਹਾ ਹੈ ਕਿ ਐੱਸ. ਜੀ. ਪੀ. ਸੀ. ਨੂੰ 24 ਜੁਲਾਈ ਤੋਂ ਗੁਰਬਾਣੀ ਦੇ ਸਿੱਧੇ ਪ੍ਰਸਾਰਣ ਬਾਰੇ ਸਪੱਸ਼ਟ ਕਰਨਾ ਚਾਹੀਦਾ ਹੈ।

ਇਹ ਵੀ ਪੜ੍ਹੋ : ਲੁਧਿਆਣਾ ਤੋਂ ਖ਼ੌਫ਼ਨਾਕ ਘਟਨਾ : ਸ਼ੱਕੀ ਹਾਲਾਤ 'ਚ ਅੱਗ 'ਚ ਸੜੀ ਔਰਤ, ਪੇਕੇ ਪਰਿਵਾਰ ਨੇ ਲਾਏ ਵੱਡੇ ਦੋਸ਼

ਮੁੱਖ ਮੰਤਰੀ ਨੇ ਕਿਹਾ ਕਿ ਸਾਰੇ ਚੈਨਲਾਂ ਨੂੰ ਮੁਫ਼ਤ 'ਚ ਅਤੇ ਫਰੀ ਟੂ ਏਅਰ ਪ੍ਰਸਾਰਣ ਕਰਨ ਦੇਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਸਰਕਾਰ ਨੂੰ ਸੇਵਾ ਦਾ ਮੌਕਾ ਮਿਲਦਾ ਹੈ ਤਾਂ ਅਸੀਂ 24 ਘੰਟਿਆਂ 'ਚ ਸਾਰੇ ਪ੍ਰਬੰਧ ਕਰ ਦੇਵਾਂਗੇ। 

ਇਹ ਵੀ ਪੜ੍ਹੋ : ਪੰਜਾਬ 'ਚ ਇਨ੍ਹਾਂ ਤਾਰੀਖ਼ਾਂ ਲਈ ਜਾਰੀ ਹੋਇਆ ਮੀਂਹ ਦਾ ਅਲਰਟ, ਜਾਣੋ ਐਤਵਾਰ ਤੱਕ ਕਿਹੋ ਜਿਹਾ ਰਹੇਗਾ ਮੌਸਮ
ਮੁੱਖ ਮੰਤਰੀ ਨੇ ਕਿਹਾ ਕਿ ਹੈਰਾਨੀ ਦੀ ਗੱਲ ਹੈ ਕਿ ਐੱਸ. ਜੀ. ਪੀ. ਸੀ. ਇਕ ਨਿੱਜੀ ਚੈਨਲ ਨੂੰ ਹੀ ਬੇਨਤੀ ਕਰ ਰਹੀ ਹੈ ਕਿ ਤੁਸੀਂ ਪਵਿੱਤਰ ਗੁਰਬਾਣੀ ਦਾ ਪ੍ਰਸਾਰਣ ਕਰਦੇ ਰਹੋ, ਬਾਕੀਆਂ ਨੂੰ ਕਿਉਂ ਨਹੀਂ? ਕੀ ਉਹ ਚੈਨਲ ਰਾਹੀਂ ਇਕ ਪਰਿਵਾਰ ਨੂੰ ਫੇਰ ਅਨਿਸ਼ਚਿਤ ਸਮੇਂ ਲਈ ਗੁਰਬਾਣੀ ਦੇ ਅਧਿਕਾਰ ਦੇ ਦਿੱਤੇ ਜਾਣਗੇ? ਲਾਲਚ ਦੀ ਹੱਦ ਹੁੰਦੀ ਹੈ।

PunjabKesari
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News