ਜ਼ਿਮਨੀ ਚੋਣਾਂ ਵਿਚ ''ਆਪ'' ਦੀ ਜਿੱਤ ਮਗਰੋਂ CM ਮਾਨ ਦਾ ਪਹਿਲਾ ਬਿਆਨ

Saturday, Nov 23, 2024 - 01:48 PM (IST)

ਜ਼ਿਮਨੀ ਚੋਣਾਂ ਵਿਚ ''ਆਪ'' ਦੀ ਜਿੱਤ ਮਗਰੋਂ CM ਮਾਨ ਦਾ ਪਹਿਲਾ ਬਿਆਨ

ਚੰਡੀਗੜ੍ਹ (ਵੈੱਬ ਡੈਸਕ): ਪੰਜਾਬ ਦੇ 4 ਵਿਧਾਨ ਸਭਾ ਹਲਕਿਆਂ 'ਚ ਹੋਈਆਂ ਜ਼ਿਮਨੀ ਚੋਣਾਂ ਦਾ ਐਲਾਨ ਹੋ ਗਿਆ ਹੈ। ਇਨ੍ਹਾਂ ਵਿਚੋਂ 2 ਵਿਚ ਆਮ ਆਦਮੀ ਪਾਰਟੀ ਨੇ ਜਿੱਤ ਹਾਸਲ ਕਰ ਲਈ ਹੈ ਤੇ ਗਿੱਦੜਬਾਹਾ ਤੋਂ ਵੀ 'ਆਪ' ਦੇ ਉਮੀਦਵਾਰ ਡਿੰਪੀ ਢਿੱਲੋਂ ਵੀ ਜਿੱਤ ਦੀ ਦਹਿਲੀਜ਼ 'ਤੇ ਹੀ ਖੜ੍ਹੇ ਹਨ। ਇਨ੍ਹਾਂ ਨਤੀਜਿਆਂ 'ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਪਹਿਲਾ ਬਿਆਨ ਸਾਹਮਣੇ ਆਇਆ ਹੈ। 

ਇਹ ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਭਲਕੇ ਛੁੱਟੀ ਦਾ ਐਲਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਮੁੱਖ ਮੰਤਰੀ ਮਾਨ ਨੇ ਇਹ ਵੀ ਕਿਹਾ ਕਿ ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਬਾਰਿਸ਼ ਨੂੰ ਲੈ ਕੇ ਵੱਡੀ Update, ਹੋਰ ਵਧੇਗੀ ਠੰਡ

CM ਮਾਨ ਨੇ ਟਵੀਟ ਕੀਤਾ, "ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਲਈ ਪੰਜਾਬੀਆਂ ਨੂੰ ਬਹੁਤ-ਬਹੁਤ ਵਧਾਈਆਂ। ਅਰਵਿੰਦ ਕੇਜਰੀਵਾਲ ਜੀ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਪੂਰੇ ਦੇਸ਼ ਵਿਚ ਦਿਨ-ਬ-ਦਿਨ ਬੁਲੰਦੀਆਂ ਛੂਹ ਰਹੀ ਹੈ। ਅਸੀਂ ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਲਈ ਦਿਨ ਰਾਤ ਬਿਨਾਂ ਭੇਦਭਾਵ ਤੇ ਇਮਾਨਦਾਰੀ ਨਾਲ ਮਿਹਨਤ ਕਰ ਰਹੇ ਹਾਂ। ਜ਼ਿਮਨੀ ਚੋਣਾਂ ਦੌਰਾਨ ਪੰਜਾਬੀਆਂ ਨਾਲ ਕੀਤੇ ਹਰ ਵਾਅਦੇ ਨੂੰ ਅਸੀਂ ਪਹਿਲ ਦੇ ਆਧਾਰ 'ਤੇ ਪੂਰਾ ਕਰਾਂਗੇ। ਸਭ ਨੂੰ ਬਹੁਤ-ਬਹੁਤ ਮੁਬਾਰਕਾਂ। ਇਨਕਲਾਬ ਜ਼ਿੰਦਾਬਾਦ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News