'ਅੱਜ ਦੇ ਦਿਨ ਨੂੰ ਛੁੱਟੀ...' CM ਮਾਨ ਨੇ ਟਵੀਟ ਕਰ ਆਖ਼ੀ ਖ਼ਾਸ ਗੱਲ
Thursday, Jun 19, 2025 - 09:32 AM (IST)

ਲੁਧਿਆਣਾ (ਹਿਤੇਸ਼): ਲੁਧਿਆਣਾ ਪੱਛਮੀ ਹਲਕੇ ਵਿਚ ਅੱਜ ਜ਼ਿਮਨੀ ਚੋਣ ਹੋ ਰਹੀ ਹੈ। ਇਸ ਲਈ ਚੋਣ ਕਮਿਸ਼ਨ, ਪ੍ਰਸ਼ਾਸਨ ਅਤੇ ਉਮੀਦਵਾਰਾਂ ਵੱਲੋਂ ਲਗਾਤਾਰ ਵੋਟਰਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਆਪਣੇ ਵੋਟ ਦੇ ਹੱਕ ਦੀ ਵਰਤੋਂ ਜ਼ਰੂਰ ਕਰਨ। ਇਸ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀ ਲੋਕਾਂ ਨੂੰ ਖ਼ਾਸ ਅਪੀਲ ਕੀਤੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੋਹਲੇਧਾਰ ਮੀਂਹ! ਮੌਸਮ ਵਿਭਾਗ ਵੱਲੋਂ ਹਨੇਰੀ-ਤੂਫ਼ਾਨ ਦਾ Alert ਜਾਰੀ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਨ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਆਪਣਾ ਬਣਦਾ ਫ਼ਰਜ਼ ਨਿਭਾਉਣ। ਉਨ੍ਹਾਂ ਕਿਹਾ ਕਿ ਉਹ ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਣ ਤੇ ਵੋਟ ਪਾਉਣ ਜ਼ਰੂਰ ਜਾਣ।
ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।
— Bhagwant Mann (@BhagwantMann) June 19, 2025
----
लुधियाना पश्चिमी के समझदार वोटरों से मेरी अपील है कि अपने वोट…
ਇਹ ਖ਼ਬਰ ਵੀ ਪੜ੍ਹੋ - Punjab: ਸੀਨੀਅਰ ਕਾਂਗਰਸੀ ਆਗੂ ਦਾ ਹੋਇਆ ਦੇਹਾਂਤ
CM ਮਾਨ ਨੇ ਟਵੀਟ ਕੀਤਾ, "ਲੁਧਿਆਣਾ ਪੱਛਮੀ ਦੇ ਸੂਝਵਾਨ ਵੋਟਰਾਂ ਨੂੰ ਮੇਰੀ ਅਪੀਲ ਹੈ ਕਿ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਜ਼ਰੂਰ ਕਰਿਓ। ਆਪਣੇ ਇਲਾਕੇ ਦੇ ਵਿਕਾਸ ਅਤੇ ਤਰੱਕੀ ਲਈ ਤੁਸੀਂ ਆਪਣਾ ਬਣਦਾ ਫ਼ਰਜ਼ ਨਿਭਾਓ। ਅੱਜ ਦੇ ਦਿਨ ਨੂੰ ਛੁੱਟੀ ਵਾਲਾ ਦਿਨ ਨਾ ਸਮਝਿਓ, ਵੋਟ ਪਾਉਣ ਜ਼ਰੂਰ ਜਾਇਓ।"
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8