ਕਿਸਾਨਾਂ ਨੂੰ ਹੁਣ ਨਹੀਂ ਆਵੇਗੀ ਕੋਈ ਮੁਸ਼ਕਲ, ਮੁੱਖ ਮੰਤਰੀ ਨੇ ਪੋਸਟ ਸਾਂਝੀ ਕਰ ਆਖੀ ਇਹ ਗੱਲ

04/09/2024 3:12:26 PM

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸਾਖੀ ਤੋਂ ਪਹਿਲਾਂ ਕਿਸਾਨਾਂ ਲਈ ਅਹਿਮ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਮੰਡੀ ਵਿਚ ਟਰਾਲੀ ਤੋਂ ਕਣਕ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ। 

ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਮੰਡੀਆਂ ਵਿਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਸਮੀਖਿਆ ਕੀਤੀ ਗਈ। ਇਸ ਮਗਰੋਂ ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਪ੍ਰਬੰਧ ਮੁਕੰਮਲ ਹਨ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। CM ਮਾਨ ਨੇ ਕਿਹਾ ਕਿ ਮੰਡੀ ਵਿਚ ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। 

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਚੋਣਾਂ: ਸੁਖਬੀਰ ਬਾਦਲ ਲਈ ਅਗਨੀ ਪ੍ਰੀਖਿਆ ਬਣੀਆਂ ਇਹ 2 ਸੀਟਾਂ, ਪਾਰਟੀ ਦੇ ਵੱਡੇ ਲੀਡਰਾਂ 'ਚ ਫਸਿਆ ਪੇਚ

PunjabKesari

ਉਨ੍ਹਾਂ ਟਵੀਟ ਕੀਤਾ, "ਮੰਡੀਆਂ 'ਚ ਕਣਕ ਦੀ ਖਰੀਦ ਦੀਆਂ ਤਿਆਰੀਆਂ ਦੀ ਅੱਜ ਸਮੀਖਿਆ ਕੀਤੀ। ਮੰਡੀਆਂ 'ਚ ਪ੍ਰਬੰਧ ਮੁਕੰਮਲ ਨੇ। ਟਰਾਲੀ ਤੋਂ ਫ਼ਸਲ ਲੈਂਦੇ ਹੀ ਕਿਸਾਨਾਂ ਦੀ ਫ਼ਸਲ ਦਾ ਭੁਗਤਾਨ ਹੋਵੇਗਾ। ਇਸ ਵਾਰ ਪਿਛਲੇ ਸਾਲ ਦੇ ਮੁਕਾਬਲੇ 12 ਲੱਖ ਮੀਟ੍ਰਿਕ ਟਨ ਵਾਧੂ ਝਾੜ ਦੀ ਉਮੀਦ ਹੈ। ਨਾਲ ਹੀ ਨਰਮਾ ਬੈਲਟ ਵਾਲੇ ਕਿਸਾਨਾਂ ਨੂੰ ਵਿਸਾਖੀ ਤੋਂ ਨਹਿਰੀ ਪਾਣੀ ਮਿਲਣਾ ਸ਼ੁਰੂ ਹੋ ਜਾਵੇਗਾ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Anmol Tagra

Content Editor

Related News