ਓਡੀਸ਼ਾ ਟਰੇਨ ਹਾਦਸੇ 'ਤੇ CM ਮਾਨ ਨੇ ਜਤਾਇਆ ਦੁੱਖ, ਜ਼ਖਮੀਆਂ ਲਈ ਕੀਤੀ ਅਰਦਾਸ

06/03/2023 9:52:31 AM

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਓਡੀਸ਼ਾ ਟਰੇਨ ਹਾਦਸੇ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਕੇ ਪੀੜਤ ਪਰਿਵਾਰਾਂ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਟਵੀਟ 'ਚ ਮੁੱਖ ਮੰਤਰੀ ਨੇ ਕਿਹਾ ਕਿ ਓਡੀਸ਼ਾ ਦੇ ਬਾਲਾਸੋਰ 'ਚ ਹੋਏ ਟਰੇਨ ਹਾਦਸੇ ਦੀ ਮੰਦਭਾਗੀ ਖ਼ਬਰ ਸੁਣ ਕੇ ਕਾਫ਼ੀ ਦੁੱਖ ਹੋਇਆ। ਹਾਦਸੇ 'ਚ ਸੈਂਕੜੇ ਲੋਕ ਆਪਣੀ ਜਾਨ ਗੁਆ ਚੁੱਕੇ ਹਨ।

ਇਹ ਵੀ ਪੜ੍ਹੋ : ਪੰਜਾਬ 'ਚ Heat Wave ਚੱਲਣ ਬਾਰੇ ਆਈ ਤਾਜ਼ਾ ਖ਼ਬਰ, ਜਾਣੋ ਜੂਨ ਮਹੀਨੇ ਦੇ ਮੌਸਮ ਦਾ ਹਾਲ

ਉਨ੍ਹਾਂ ਕਿਹਾ ਕਿ ਪੀੜਤ ਪਰਿਵਾਰਾਂ ਨਾਲ ਮੇਰੀ ਡੂੰਘੀ ਹਮਦਰਦੀ ਹੈ। ਮੁੱਖ ਮੰਤਰੀ ਨੇ ਪਰਮਾਤਮਾ ਨੂੰ ਪ੍ਰਾਰਥਨਾ ਕੀਤੀ ਕਿ ਹਾਦਸੇ 'ਚ ਜ਼ਖਮੀ ਹੋਏ ਲੋਕ ਜਲਦ ਸਿਹਤਯਾਬ ਹੋ ਜਾਣ। ਜ਼ਿਕਰਯੋਗ ਹੈ ਕਿ ਓਡੀਸ਼ਾ 'ਚ ਬਾਲਾਸੋਰ ਦੇ ਬਹਾਨਾਗਾ 'ਚ ਸ਼ੁੱਕਰਵਾਰ ਸ਼ਾਮ ਨੂੰ ਭਿਆਨਕ ਰੇਲ ਹਾਦਸਾ ਵਾਪਰਿਆ।

ਇਹ ਵੀ ਪੜ੍ਹੋ : ਸਰਹਿੰਦ ਨਹਿਰ 'ਚੋਂ ਭਾਰੀ ਮਾਤਰਾ 'ਚ ਅਸਲਾ ਬਰਾਮਦ, ਪੁਲਸ ਨੂੰ ਪਈ ਹੱਥਾਂ-ਪੈਰਾਂ ਦੀ

ਇਸ ਹਾਦਸੇ ਦੌਰਾਨ ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ 233 ਤੱਕ ਪੁੱਜ ਗਈ ਹੈ ਅਤੇ 900 ਤੋਂ ਵੱਧ ਜ਼ਖਮੀ ਹੋਏ ਯਾਤਰੀਆਂ ਨੂੰ ਵੱਖ-ਵੱਖ ਹਸਪਤਾਲਾਂ 'ਚ ਦਾਖ਼ਲ ਕਰਾਇਆ ਗਿਆ ਹੈ।

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ
 

Babita

This news is Content Editor Babita