ਪਰਲ ਕੰਪਨੀ 'ਚ ਪੈਸੇ ਗੁਆਉਣ ਵਾਲਿਆਂ ਲਈ ਜ਼ਰੂਰੀ ਖ਼ਬਰ, CM ਮਾਨ ਨੇ ਕੀਤਾ ਟਵੀਟ

Saturday, May 06, 2023 - 03:42 PM (IST)

ਪਰਲ ਕੰਪਨੀ 'ਚ ਪੈਸੇ ਗੁਆਉਣ ਵਾਲਿਆਂ ਲਈ ਜ਼ਰੂਰੀ ਖ਼ਬਰ, CM ਮਾਨ ਨੇ ਕੀਤਾ ਟਵੀਟ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕਾਂ ਦੇ ਕਰੋੜਾਂ ਰੁਪਏ ਹੜੱਪਣ ਵਾਲੀ ਪਰਲ ਕੰਪਨੀ ਬਾਰੇ ਟਵੀਟ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਕੰਪਨੀ ਨੇ ਲੱਖਾਂ ਲੋਕਾਂ ਦੇ ਕਰੋੜਾਂ ਰੁਪਏ ਹੜੱਪੇ ਹਨ ਅਤੇ ਕੰਪਨੀ ਦੀਆਂ ਪੰਜਾਬ 'ਚ ਕਾਫ਼ੀ ਜਾਇਦਾਦਾਂ ਹਨ। ਇਸ ਕਰਕੇ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਪਰੇਸ਼ਾਨੀਆਂ ਦੂਰ ਕਰਕੇ ਕੰਪਨੀ ਦੀਆਂ ਜਾਇਦਾਦਾਂ ਨੂੰ ਆਪਣੇ ਕਬਜ਼ੇ 'ਚ ਲਵੇਗੀ।

ਇਹ ਵੀ ਪੜ੍ਹੋ : ਚੰਡੀਗੜ੍ਹ ਵਾਲੇ ਜ਼ਰਾ ਧਿਆਨ ਦੇਣ, 8 ਮਈ ਨੂੰ ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ

ਉਨ੍ਹਾਂ ਨੇ ਕਿਹਾ ਕਿ ਕੰਪਨੀ ਦੀ ਜਾਇਦਾਦ ਨੂੰ ਕਬਜ਼ੇ 'ਚ ਲੈਣ ਤੋਂ ਬਾਅਦ ਲੋਕਾਂ ਦੀ ਹੜੱਪੀ ਗਈ ਪੂਰੀ ਰਕਮ ਉਨ੍ਹਾਂ ਨੂੰ ਵਾਪਸ ਕਰਨ ਦਾ ਰਾਹ ਤਲਾਸ਼ਿਆ ਜਾਵੇਗਾ ਅਤੇ ਇਸ ਸਬੰਧੀ ਜਲਦੀ ਹੀ ਵਿਸਥਾਰ ਪੂਰਵਕ ਵੇਰਵੇ ਸਾਂਝੇ ਕੀਤੇ ਜਾਣਗੇ।

ਇਹ ਵੀ ਪੜ੍ਹੋ : ਚੰਡੀਗੜ੍ਹ 'ਚ ਇਸ ਤਾਰੀਖ਼ ਤੱਕ ਡਰੋਨ ਉਡਾਉਣ 'ਤੇ ਪਾਬੰਦੀ, ਜਾਣੋ ਕੀ ਹੈ ਕਾਰਨ

ਦੱਸਣਯੋਗ ਹੈ ਕਿ ਮੁੱਖ ਮੰਤਰੀ ਮਾਨ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਵਾਅਦਾ ਕੀਤਾ ਸੀ ਕਿ ਲੋਕਾਂ ਦਾ ਪੈਸਾ ਲੁੱਟਣ ਵਾਲੀਆਂ ਚਿੱਟਫੰਡ ਕੰਪਨੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪਰਲ ਵਰਗੀਆਂ ਕੰਪਨੀਆਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਜਾਣਗੀਆਂ ਅਤੇ ਆਮ ਲੋਕਾਂ ਦਾ ਇਕ-ਇਕ ਪੈਸਾ ਉਨ੍ਹਾਂ ਨੂੰ ਵਾਪਸ ਕੀਤਾ ਜਾਵੇਗਾ।

PunjabKesariਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


 


author

Babita

Content Editor

Related News