ਪੰਜਾਬ ਦਾ Budget ਪੇਸ਼ ਹੋਣ ਤੋਂ ਪਹਿਲਾਂ CM ਮਾਨ ਦਾ ਟਵੀਟ, ''ਅੱਜ ਦੇ ਦਿਨ ਨੂੰ ਦੱਸਿਆ ਇਤਿਹਾਸਕ''
03/10/2023 10:00:24 AM

ਚੰਡੀਗੜ੍ਹ : ਪੰਜਾਬ ਵਿਧਾਨ ਸਭਾ 'ਚ ਅੱਜ ਮਾਨ ਸਰਕਾਰ ਵੱਲੋਂ ਬਜਟ ਪੇਸ਼ ਕੀਤਾ ਜਾਣਾ ਹੈ। ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਟਵੀਟ ਕੀਤਾ ਗਿਆ ਹੈ। ਆਪਣੇ ਟਵੀਟ 'ਚ ਮੁੱਖ ਮੰਤਰੀ ਮਾਨ ਨੇ ਅੱਜ ਦੇ ਦਿਨ ਨੂੰ ਇਤਿਹਾਸਕ ਦੱਸਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਸਾਲ ਅੱਜ ਦੇ ਹੀ ਦਿਨ ਪੰਜਾਬ ਦੇ ਲੋਕਾਂ ਦਾ ਫ਼ਤਵਾ ਚੋਣ ਨਤੀਜਿਆਂ ਦੇ ਰੂਪ 'ਚ ਸਾਨੂੰ ਮਿਲਿਆ ਸੀ।
ਅੱਜ ਸਾਡੀ ਸਰਕਾਰ ਆਪਣਾ ਪਹਿਲਾ ਪੂਰਨ ਬਜਟ ਪੇਸ਼ ਕਰਨ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਮੈਨੂੰ ਉਮੀਦ ਹੈ ਕਿ ਅੱਜ ਦਾ ਬਜਟ ਲੋਕ ਪੱਖੀ ਹੋਵੇਗਾ ਅਤੇ ਰੰਗਲੇ ਪੰਜਾਬ ਵੱਲ ਵੱਧਦੇ ਪੰਜਾਬ ਦੀ ਝਲਕ ਦਿਖਾਈ ਦੇਵੇਗੀ।
ਇਹ ਵੀ ਪੜ੍ਹੋ : CM ਮਾਨ ਦੇ ਬਿਆਨ ਮਗਰੋਂ ਸਾਬਕਾ ਮੁੱਖ ਮੰਤਰੀ ਚੰਨੀ ਨੇ ਵਿਦੇਸ਼ ਦੌਰਾ ਕੀਤਾ ਰੱਦ
ਦੱਸਣਯੋਗ ਹੈ ਕਿ ਪੰਜਾਬ ਦੀ ਮਾਨ ਸਰਕਾਰ ਵੱਲੋਂ 11 ਵਜੇ ਵਿਧਾਨ ਸਭਾ 'ਚ ਬਜਟ ਪੇਸ਼ ਕੀਤਾ ਜਾਵੇਗਾ। ਇਸ ਬਜਟ ਨੂੰ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਪੇਸ਼ ਕਰਨਗੇ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ