CM ਭਗਵੰਤ ਮਾਨ ਦਾ ਭਾਜਪਾ 'ਤੇ ਤਿੱਖਾ ਹਮਲਾ, ਟਵੀਟ ਕਰ ਖੜ੍ਹੇ ਕੀਤੇ ਸਵਾਲ
Thursday, May 04, 2023 - 12:26 PM (IST)
ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਭਾਰਤੀ ਜਨਤਾ ਪਾਰਟੀ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕੇ ਭਾਜਪਾ ਦਾ ਪੰਜਾਬ ਵਿਰੋਧੀ ਤੇ ਕਿਸਾਨ ਵਿਰੋਧੀ ਚਿਹਰਾ ਨੰਗਾ ਹੋ ਗਿਆ ਹੈ। ਭਾਜਪਾ ਨੇ ਸਾਡੀਆਂ ਕੋਸ਼ਿਸ਼ਾਂ ਦੇ ਬਾਵਜੂਦ ਇਸ ਹਾੜੀ ਸੀਜ਼ਨ 'ਚ ਮਾਰਕੀਟ ਫ਼ੀਸ 3 ਫ਼ੀਸਦੀ ਤੋਂ ਘਟਾ ਕੇ 2 ਫ਼ੀਸਦੀ ਕਰ ਦਿੱਤੀ ਅਤੇ ਆਰ. ਡੀ. ਐੱਫ. 3 ਫ਼ੀਸਦੀ ਤੋਂ ਜ਼ੀਰੋ ਫ਼ੀਸਦੀ ਕਰ ਦਿੱਤਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਪੋਤਰੇ ਵੱਲੋਂ ਤੇਜ਼ਧਾਰ ਹਥਿਆਰ ਨਾਲ ਦਾਦੀ ਦਾ ਕਤਲ
ਮਾਨ ਨੇ ਭਾਜਪਾ 'ਚ ਸ਼ਾਮਲ ਹੋਏ ਆਗੂਆਂ ਨੂੰ ਘੇਰਦਿਆਂ ਕਿਹਾ ਕਿ ਪੰਜਾਬ ਦਾ ਨੁਕਸਾਨ 250 ਕਰੋੜ ਮਾਰਕੀਟ ਫ਼ੀਸ ਤੇ 750 ਕਰੋੜ ਆਰ. ਡੀ. ਐੱਫ਼. ਕੁੱਲ 1000 ਕਰੋੜ, ਕੈਪਟਨ, ਜਾਖੜ, ਮਨਪ੍ਰੀਤ ਬਾਦਲ, ਬੈਂਸ ਭਰਾ, ਰਾਣਾ ਸੋਢੀ, ਕਾਂਗੜ, ਫ਼ਤਿਹਜੰਗ ਬਾਜਵਾ, ਇੰਦਰ ਅਟਵਾਲ, ਜੋ ਨਵੇਂ-ਨਵੇਂ ਭਾਜਪਾਈ ਬਣੇ ਨੇ, ਇੰਨ੍ਹਾਂ 'ਚ ਹਿੰਮਤ ਹੈ ਕਿ ਇਸ ਨੁਕਸਾਨ ਦਾ ਮੁੱਦਾ ਮੋਦੀ ਜੀ ਕੋਲ ਚੁੱਕਣਗੇ?
ਇਹ ਵੀ ਪੜ੍ਹੋ- ਫ਼ੌਜ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਜਾਇਜ਼ਾ ਲੈਣ ਪਹੁੰਚੇ ਏ. ਐੱਸ. ਆਈ. ਸਣੇ ਦੋ ਪੁਲਸ ਮੁਲਾਜ਼ਮਾਂ ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।