ਜਲੰਧਰ ਜ਼ਿਮਨੀ ਚੋਣ ਦੌਰਾਨ ਮੁੱਖ ਮੰਤਰੀ ਮਾਨ ਨੇ ਮੁੜ ਕੀਤਾ ਟਵੀਟ
Wednesday, May 10, 2023 - 03:01 PM (IST)
ਚੰਡੀਗੜ੍ਹ/ਜਲੰਧਰ (ਵੈੱਬ ਡੈਸਕ) : ਜਲੰਧਰ ਜ਼ਿਮਨੀ ਚੋਣ ਲਈ ਵੋਟਿੰਗ ਲਗਾਤਾਰ ਜਾਰੀ ਹੈ ਤੇ ਜਾਣਕਾਰੀ ਮੁਤਾਬਕ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਇਸ ਦਰਮਿਆਨ ਮੁੱਖ ਮੰਤਰੀ ਮਾਨ ਵੱਲੋਂ ਮੁੜ ਤੋਂ ਟਵੀਟ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ 'ਅਸੀਂ ਜਿੱਤਾਂਗੇ ਜ਼ਰੂਰ… ਹੌਂਸਲੇ ਬੁਲੰਦ ਰੱਖਿਓ... ਜਲੰਧਰ ਦੀ ਆਵਾਜ਼ ਲੋਕ ਸਭਾ 'ਚ ਪੰਜਾਬ ਦੀ ਆਵਾਜ਼ ਬਣਕੇ ਗੂੰਜੇ… ਵੱਧ ਤੋਂ ਵੱਧ ਇਸ ਆਵਾਜ਼ ਦਾ ਹਿੱਸਾ ਬਣ ਕੇ ਜ਼ਿੰਮੇਵਾਰ ਨਾਗਰਿਕ ਹੋਣ ਦਾ ਸਬੂਤ ਦਿਓ… ਇਨਕਲਾਬ ਜ਼ਿੰਦਾਬਾਦ…।'
ਇਹ ਵੀ ਪੜ੍ਹੋ- ਜਲੰਧਰ ਜ਼ਿਮਨੀ ਚੋਣ : ਵੋਟਿੰਗ ਦਰਮਿਆਨ CM ਮਾਨ ਨੇ ਕੀਤਾ ਟਵੀਟ, ਕਹੀ ਇਹ ਗੱਲ
ਇਸ ਤੋਂ ਪਹਿਲਾਂ ਮੁੱਖ ਮੰਤਰੀ ਮਾਨ ਨੇ 'ਟਵੀਟ ਕਰਦਿਆਂ ਕਿਹਾ ਸੀ ਕਿ 'ਜਲੰਧਰ ਲੋਕ ਸਭਾ ਤੋਂ 11:30am ਤੱਕ ਬਹੁਤ ਹੌਂਸਲਾ ਵਧਾਉਣ ਵਾਲੀ ਵੋਟਿੰਗ ਦੀਆਂ ਰਿਪੋਰਟਾਂ ਆ ਰਹੀਆਂ ਨੇ… ਵੱਧ ਤੋਂ ਵੱਧ ਵੋਟਾਂ ਪਾ ਕੇ ਨਵੀਂ ਕਹਾਣੀ ਦੇ ਹਿੱਸੇਦਾਰ ਬਣੋ.. ਵੋਟ ਪਾਉਣਾ ਸਭ ਦਾ ਜ਼ਮਹੂਰੀ ਹੱਕ ਹੈ…।'
ਇਹ ਵੀ ਪੜ੍ਹੋ- ਇੱਕ ਪਿੰਡ ਇੱਕ ਬੂਥ ਲਗਾ ਕੇ ਪਿੰਡ ਸੀਚੇਵਾਲ ਨੇ ਕਾਇਮ ਕੀਤੀ ਮਿਸਾਲ, ਸੰਤ ਸੀਚੇਵਾਲ ਨੇ ਪਾਈ ਵੋਟ
ਦੱਸ ਦੇਈਏ ਕਿ ਜਲੰਧਰ ਜ਼ਿਮਨੀ ਚੋਣ ਦੀ ਵੋਟਿੰਗ ਪ੍ਰਕਿਰਿਆ ਅੱਜ ਸਵੇਰੇ 8 ਵਜੇ ਤੋਂ ਲੈ ਕੇ ਸ਼ੁਰੂ ਹੋਈ ਤੇ ਇਹ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ। ਜਲੰਧਰ ਲੋਕ ਸਭਾ ਹਲਕੇ ਅਧੀਨ 9 ਵਿਧਾਨ ਸਭਾ ਹਲਕਿਆਂ ਜਲੰਧਰ ਨਾਰਥ, ਵੈਸਟ, ਸੈਂਟਰਲ, ਕੈਂਟ, ਆਦਮਪੁਰ, ਕਰਤਾਰਪੁਰ, ਫਿਲੌਰ, ਨਕੋਦਰ ਅਤੇ ਸ਼ਾਹਕੋਟ ਵਿਧਾਨ ਸਭਾ ਹਲਕਿਆਂ ਨਾਲ ਸਬੰਧਤ 16,21,759 ਵੋਟਰ ਆਪਣੇ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਕੇ ਚੋਣਾਂ ਲੜ ਰਹੇ ਸਾਰੇ 19 ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਜਲੰਧਰ 'ਚ 1 ਵਜੇ ਤੱਕ 29.5 ਫ਼ੀਸਦੀ ਵੋਟਿੰਗ ਹੋਈ ਹੈ। ਉਥੇ ਹੀ ਆਦਮਪੁਰ ਹਲਕੇ ਵਿਚ 12 ਵਜੇ ਦੇ ਕਰੀਬ 16 ਫ਼ੀਸਦੀ ਵੋਟਾਂ ਪੋਲ ਹੋਈਆਂ ਹਨ। ਨਕੋਦਰ ਵਿਚ 11 ਵਜੇ ਤੱਕ ਕਰੀਬ 29544 ਵੋਟਾਂ ਪੋਲ ਹੋਈਆਂ। ਇਸੇ ਤਰ੍ਹਾਂ ਕਰਤਾਰਪੁਰ ਵਿਚ 12 ਵਜੇ ਤੱਕ 20 ਫ਼ੀਸਦੀ ਵੋਟਿੰਗ ਹੋਈ ਹੈ।
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।