ਪਹਿਲੀ ਵਾਰ ਲੁਧਿਆਣਾ ''ਚ ਮਹਿਲਾ ਮੇਅਰ ਬਣਨ ''ਤੇ CM ਮਾਨ ਦਾ ਟਵੀਟ
Monday, Jan 20, 2025 - 11:52 AM (IST)
ਲੁਧਿਆਣਾ (ਵੈੱਬ ਡੈਸਕ): ਆਮ ਆਦਮੀ ਪਾਰਟੀ ਵੱਲੋਂ ਲੁਧਿਆਣਾ ਵਿਚ ਪਹਿਲੀ ਵਾਰ ਮਹਿਲਾ ਆਗੂ ਨੂੰ ਮੇਅਰ ਦੀ ਕੁਰਸੀ 'ਤੇ ਬਿਠਾਇਆ ਗਿਆ ਹੈ। ਇੰਦਰਜੀਤ ਕੌਰ ਲੁਧਿਆਣਾ ਨਗਰ ਨਿਗਮ ਦੇ ਨਵੇਂ ਮੇਅਰ ਹੋਣਗੇ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਖ਼ੁਦ ਉਨ੍ਹਾਂ ਨੂੰ ਮੇਅਰ ਲਈ ਉਮੀਦਵਾਰ ਐਲਾਨਿਆ ਗਿਆ। ਇਸ ਦੇ ਨਾਲ ਹੀ ਉਨ੍ਹਾਂ ਵੱਲੋਂ ਰਾਕੇਸ਼ ਪਰਾਸ਼ਰ ਨੂੰ ਸੀਨੀਅਰ ਡਿਪਟੀ ਮੇਅਰ ਤੇ ਪ੍ਰਿੰਸ ਜੌਹਰ ਨੂੰ ਡਿਪਟੀ ਮੇਅਰ ਲਈ ਉਮੀਦਵਾਰ ਐਲਾਨਿਆ ਗਿਆ ਹੈ।
ਆਮ ਆਦਮੀ ਪਾਰਟੀ ਨੇ ਲੁਧਿਆਣਾ ਕਾਰਪੋਰੇਸ਼ਨ ਦੇ ਮੇਅਰ ਦੇ ਅਹੁਦੇ ਲਈ ਇੰਦਰਜੀਤ ਕੌਰ, ਸੀਨੀਅਰ ਡਿਪਟੀ ਮੇਅਰ ਦੇ ਲਈ ਰਾਕੇਸ਼ ਪਰਾਸ਼ਰ ਅਤੇ ਡਿਪਟੀ ਮੇਅਰ ਲਈ ਪ੍ਰਿੰਸ ਜੌਹਰ ਨੂੰ ਆਪਣਾ ਉਮੀਦਵਾਰ ਬਣਾਇਆ ਹੈ।
— Bhagwant Mann (@BhagwantMann) January 20, 2025
ਇਹਨਾਂ ਤਿੰਨਾਂ ਉਮੀਦਵਾਰਾਂ ਅਤੇ ਕੌਂਸਲਰਾਂ ਨੂੰ ਅਗਾਊਂ ਸ਼ੁਭਕਾਮਨਾਵਾਂ।
ਇਹ ਖ਼ਬਰ ਵੀ ਪੜ੍ਹੋ - ਨਿਹੰਗ ਸਿੰਘਾਂ ਵੱਲੋਂ ਪੁਲਸ 'ਤੇ ਹਮਲਾ! SHO ਦੀ ਅੱਖ ਨੇੜੇ ਲੱਗੀ ਤਲਵਾਰ, 4 ਮੁਲਾਜ਼ਮ ਜ਼ਖ਼ਮੀ
ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇੰਦਰਜੀਤ ਕੌਰ, ਰਾਕੇਸ਼ ਪਰਾਸ਼ਰ ਅਤੇ ਪ੍ਰਿੰਸ ਜੌਹਰ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ ਗਈਆਂ। ਦੱਸ ਦਈਏ ਕਿ ਆਮ ਆਦਮੀ ਪਾਰਟੀ ਲੁਧਿਆਣਾ ਨਗਰ ਨਿਗਮ ਚੋਣਾਂ ਦੇ ਨਤੀਜਿਆਂ ਵਿਚ ਸਭ ਤੋਂ ਵੱਡੀ ਪਾਰਟੀ ਬਣੀ ਸੀ। ਉਹ ਬਹੁਮਤ ਤੋਂ ਕੁਝ ਸੀਟਾਂ ਹੀ ਦੂਰ ਸੀ। ਦੂਜੀਆਂ ਪਾਰਟੀਆਂ ਦੇ ਕੌਂਸਲਰਾਂ ਵੱਲੋਂ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ ਗਿਆ ਤੇ 'ਆਪ' ਹੁਣ ਲੁਧਿਆਣਾ ਨਗਰ ਨਿਗਮ 'ਤੇ ਕਾਬਜ਼ ਹੋ ਗਈ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8