ਸਿੱਧੂ ਤੇ ਮਜੀਠੀਆ ਦੀ ਜੱਫੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤੰਜ, ਆਖੀ ਵੱਡੀ ਗੱਲ

Sunday, Jun 04, 2023 - 02:13 PM (IST)

ਸਿੱਧੂ ਤੇ ਮਜੀਠੀਆ ਦੀ ਜੱਫੀ 'ਤੇ ਮੁੱਖ ਮੰਤਰੀ ਭਗਵੰਤ ਮਾਨ ਦਾ ਤਿੱਖਾ ਤੰਜ, ਆਖੀ ਵੱਡੀ ਗੱਲ

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਨੇ ਨਵਜੋਤ ਸਿੰਘ ਸਿੱਧੂ ਤੇ ਬਿਕਰਮ ਸਿੰਘ ਮਜੀਠੀਆ ਦੀ ਜੱਫੀ 'ਤੇ ਤਿੱਖਾ ਨਿਸ਼ਾਨਾ ਵਿੰਨ੍ਹਦਿਆਂ ਇਕ ਟਵੀਟ ਕੀਤਾ ਹੈ। ਮਾਨ ਨੇ ਟਵੀਟ ਕਰਦਿਆਂ ਦੋਵਾਂ ਆਗੂਆਂ ਨੂੰ ਇੱਕੋ ਥਾਲੀ ਦੇ ਚੱਟੇ-ਵੱਟੇ ਕਿਹਾ ਹੈ। ਮੁੱਖ ਮੰਤਰੀ ਮਾਨ ਨੇ ਟਵੀਟ ਕਰਦਿਆਂ ਲਿਖਿਆ ਜਦੋਂ… ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ... ਧਾਰਮਿਕ ਅਸਥਾਨਾਂ 'ਤੇ ਟੈਂਕ ਚੜਾਉਣ ਵਾਲੇ... ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ... ਦੇਸ਼ ਨੂੰ ਧਰਮ ਦੇ ਨਾਮ 'ਤੇ ਲੜਾਉਣ ਵਾਲੇ... ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ... ਸਮੱਗਲਰਾਂ ਨੂੰ ਗੱਡੀਆਂ 'ਚ ਬਿਠਾਉਣ ਵਾਲੇ... ਗੱਲ-ਗੱਲ 'ਤੇ ਤਾਲ਼ੀ ਠੁਕਵਾਉਣ ਵਾਲੇ... ਸ਼ਹੀਦਾਂ ਦੀਆਂ ਯਾਦਗਾਰਾਂ 'ਚੋਂ ਪੈਸੇ ਕਮਾਉਣ ਵਾਲੇ... ਹੋਵਣ ਸਾਰੇ ਕੱਠੇ... ਇਹਨੂੰ ਕਹਿੰਦੇ ਆ“ ਇੱਕੋ ਥਾਲ਼ੀ ਦੇ ਚੱਟੇ-ਵੱਟੇ...।

PunjabKesari

ਇਹ ਵੀ ਪੜ੍ਹੋ- ਫਿਰੋਜ਼ਪੁਰ 'ਚ ਵਾਪਰਿਆ ਦਰਦਨਾਕ ਹਾਦਸਾ, ਡਿਊਟੀ ਤੋਂ ਪਰਤ ਰਹੀ ਮਹਿਲਾ ਪ੍ਰੋਫੈਸਰ ਨੂੰ ਟਰੈਕਟਰ-ਟਰਾਲੀ ਨੇ ਦਰੜਿਆ

ਜ਼ਿਕਰਯੋਗ ਹੈ ਕਿ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਇਕ ਵੀਡੀਓ 'ਚ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਇਕ-ਦੂਜੇ ਨੂੰ ਜੱਫੀ ਪਾਉਂਦੇ ਨਜ਼ਰ ਆਏ। ਨਵਜੋਤ ਸਿੱਧੂ ਨੇ ਜੱਫੀ ਪਾਉਣ ਤੋਂ ਬਾਅਦ ਆਖਿਆ ਕਿ 'ਜੱਫੀ ਹੀ ਪਾਈ ਹੈ, ਪੱਪੀ ਤਾਂ ਨੀ ਲਈ'। ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਮਜੀਠੀਆ ਨਾਲ ਕੋਈ ਨਿੱਜੀ ਦੁਸ਼ਮਣੀ ਨਹੀਂ ਹੈ। ਆਪਸੀ ਮਤਭੇਦ ਵਿਚਾਰਧਾਰਾ ਅਤੇ ਪਾਰਟੀ ਦੇ ਹਨ, ਜੋ ਅੱਗੇ ਵੀ ਰਹਿਣਗੇ। 

PunjabKesari

ਇਹ ਵੀ ਪੜ੍ਹੋ- ਪੰਜਾਬ ਕੈਬਨਿਟ ’ਚ ਪਹਿਲੀ ਵਾਰ ਜਿੱਤਣ ਵਾਲੇ ਵਿਧਾਇਕਾਂ ਦਾ ਬੋਲਬਾਲਾ, ਦੂਜੀ ਵਾਰ ਜਿੱਤਣ ਵਾਲੇ ਕਰ ਰਹੇ ਇੰਤਜ਼ਾਰ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ। 


author

Simran Bhutto

Content Editor

Related News