CM ਮਾਨ ਨੇ ਪੰਜਾਬ ਵਾਸੀਆਂ ਨੂੰ ਸੁਣਾਈ ''ਖੁਸ਼ਖਬਰੀ'', ਲੋਕਾਂ ਦੀ ਰੋਜ਼ਾਨਾ ਹੋਵੇਗੀ ਲੱਖਾਂ ਰੁਪਏ ਦੀ ਬਚਤ

07/04/2023 7:23:34 PM

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੋਕਾਂ ਨੂੰ ਖ਼ੁਸ਼ਖਬਰੀ ਦਿੱਤੀ ਹੈ। ਉਨ੍ਹਾਂ ਵੱਲੋਂ 5 ਜੁਲਾਈ ਨੂੰ ਇਕ ਹੋਰ ਟੋਲ ਪਲਾਜ਼ਾ ਬੰਦ ਕਰਵਾਇਆ ਜਾ ਰਿਹਾ ਹੈ। ਇਹ ਉਨ੍ਹਾਂ ਵੱਲੋਂ ਬੰਦ ਕਰਵਾਇਆ ਜਾਣ ਵਾਲਾ 10ਵਾਂ ਟੋਲ ਪਲਾਜ਼ਾ ਹੋਵੇਗਾ। 

ਇਹ ਖ਼ਬਰ ਵੀ ਪੜ੍ਹੋ - ਅੰਸਾਰੀ ਮਾਮਲੇ 'ਤੇ CM ਮਾਨ ਦਾ ਇਕ ਹੋਰ ਖ਼ੁਲਾਸਾ, ਕੈਪਟਨ-ਰੰਧਾਵਾ ਨੂੰ ਫ਼ਿਰ ਲਿਆ ਨਿਸ਼ਾਨੇ 'ਤੇ

CM ਭਗਵੰਤ ਮਾਨ ਨੇ ਸੋਸ਼ਲ ਮੀਡੀਆ ਰਾਹੀਂ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਹੈ ਕਿ ਉਹ ਭਲਕੇ ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਬੰਦ ਕਰਨ ਜਾ ਰਹੇ ਹਨ। ਇਸ ਨਾਲ ਲੋਕਾਂ ਦੇ ਰੋਜ਼ ਦਾ 4.50 ਲੱਖ ਰੁਪਏ ਬਚਣਗੇ। 

ਇਹ ਖ਼ਬਰ ਵੀ ਪੜ੍ਹੋ - ਅਕਾਲੀ-ਭਾਜਪਾ ਗਠਜੋੜ ਤੋਂ ਪਹਿਲਾਂ ਅਸ਼ਵਨੀ ਸ਼ਰਮਾ ਦੀ ਛੁੱਟੀ! ਕੀ ਅਕਾਲੀ ਪੈ ਗਏ ਭਾਰੀ?

ਇਸ ਬਾਰੇ ਟਵੀਟ ਕਰਦਿਆਂ CM ਮਾਨ ਨੇ ਲਿਖਿਆ, "ਇਕ ਹੋਰ ਖੁਸ਼ਖਬਰੀ, ਕੱਲ੍ਹ ਪੰਜਾਬ ਦਾ ਇਕ ਹੋਰ ਟੋਲ ਪਲਾਜ਼ਾ ਬੰਦ ਕਰ ਦਿੱਤਾ ਜਾਵੇਗਾ। ਮੋਗਾ-ਕੋਟਕਪੂਰਾ ਰੋਡ 'ਤੇ ਸਿੰਘਾਂਵਾਲਾ ਟੋਲ ਪਲਾਜ਼ਾ ਕੱਲ ਤੋਂ ਲੋਕਾਂ ਲਈ ਫ੍ਰੀ ਕਰ ਦਿੱਤਾ ਜਾਵੇਗਾ। ਹੁਣ ਤਕ ਮੈਂ 9 ਟੋਲ ਪਲਾਜ਼ਾ ਬੰਦ ਕਰ ਚੁੱਕਿਆ ਹਾਂ ਇਹ 10ਵਾਂ ਟੋਲ ਹੈ ਜੋ ਬੰਦ ਹੋਵੇਗਾ। ਲੋਕਾਂ ਦਾ ਹਰ ਰੋਜ਼ 4.50 ਲੱਖ ਬਚੇਗਾ। ਬਾਕੀ ਵੇਰਵੇ ਕੱਲ੍ਹ ਟੋਲ ਪਲਾਜ਼ਾ 'ਤੇ ਪਹੁੰਚ ਕੇ ਸਾਂਝੇ ਕੀਤੇ ਜਾਣਗੇ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagban

Anmol Tagra

This news is Content Editor Anmol Tagra