ਨਵੇਂ ਪ੍ਰਧਾਨ ਦਾ ਐਲਾਨ ਕਰਦਿਆਂ CM ਮਾਨ ਨੇ ਆਖੀਆਂ ਵੱਡੀਆਂ ਗੱਲਾਂ
Friday, Nov 22, 2024 - 06:36 PM (IST)
ਚੰਡੀਗੜ੍ਹ- ਪੰਜਾਬ ਦੀ ਸਿਆਸਤ ਵਿਚ ਅੱਜ ਅਹਿਮ ਐਲਾਨ ਕੀਤਾ ਗਿਆ ਹੈ। ਦੱਸ ਦੇਈਏ ਪੰਜਾਬ ਦੇ ਮੁੱਖ ਮੰਤਰੀ ਮਾਨ ਨੇ ਆਮ ਆਦਮੀ ਪਾਰਟੀ ਦਾ ਪ੍ਰਧਾਨ ਅਮਨ ਅਰੋੜਾ ਨੂੰ ਐਲਾਨਿਆ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਅਕਾਊਂਟ 'ਤੇ ਵੀ ਸਾਂਝੀ ਕੀਤੀ ਹੈ। ਮੁੱਖ ਮੰਤਰੀ ਨੇ ਲਿਖਿਆ ਕਿ ''ਅੱਜ ਮੈਂ ਪਾਰਟੀ ਪ੍ਰਧਾਨ ਦੀ ਜ਼ਿੰਮੇਵਾਰੀ ਆਪਣੇ ਦੋ ਕਰੀਬੀ ਸਾਥੀ ਕੈਬਿਨੇਟ ਮੰਤਰੀ ਅਮਨ ਅਰੋੜਾ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੂੰ ਸੌਂਪ ਦਿੱਤੀ ਹੈ। ਪਾਰਟੀ ਨੇ ਫ਼ੈਸਲਾ ਕੀਤਾ ਹੈ ਕਿ ਅਮਨ ਅਰੋੜਾ ਪਾਰਟੀ ਪ੍ਰਧਾਨ ਅਤੇ ਸ਼ੈਰੀ ਕਲਸੀ ਉੱਪ ਪ੍ਰਧਾਨ ਦੇ ਤੌਰ 'ਤੇ ਕੰਮ ਕਰਨਗੇ। ਮੈਨੂੰ ਆਪਣੇ ਦੋਵਾਂ ਸਾਥੀਆਂ 'ਤੇ ਪੂਰਾ ਭਰੋਸਾ ਹੈ ਕਿ ਉਹ ਆਉਣ ਵਾਲੇ ਸਮੇਂ 'ਚ ਪਾਰਟੀ ਅਤੇ ਸੰਗਠਨ ਨੂੰ ਪੰਜਾਬ 'ਚ ਹੋਰ ਮਜ਼ਬੂਤ ਕਰਨਗੇ ਤੇ ਨਵੀਆਂ ਬੁਲੰਦੀਆਂ 'ਤੇ ਲੈ ਕੇ ਜਾਣਗੇ।''
ਇਹ ਵੀ ਪੜ੍ਹੋ- ਅੰਮ੍ਰਿਤਸਰ ਆਉਣ ਵਾਲਿਆਂ ਲਈ ਅਹਿਮ ਖ਼ਬਰ: 24 ਨਵੰਬਰ ਨੂੰ ਬੰਦ ਰਹੇਗੀ ਇਹ ਸੜਕ
ਜ਼ਿਕਰਯੋਗ ਹੈ ਕਿ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਸਨ ਅਤੇ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਪਾਰਟੀ ਦੀ ਪ੍ਰਧਾਨਗੀ ਛੱਡਣ ਦੀ ਇੱਛਾ ਜਤਾਈ ਸੀ। ਪਿਛਲੇ ਲੰਮੇ ਸਮੇਂ ਤੋਂ ਉਹ ਪਾਰਟੀ ਦੀ ਪ੍ਰਧਾਨ ਹਨ। ਉਨ੍ਹਾਂ ਕਿਹਾ ਸੀ ਕਿ ਉਹ ਪ੍ਰਧਾਨਗੀ ਦਾ ਅਹੁਦਾ ਕਿਸੇ ਹੋਰ ਸ਼ਖਸੀਅਤ ਨੂੰ ਸੌਂਪਣਾ ਚਾਹੁੰਦੇ ਹਨ। ਮੁੱਖ ਮੰਤਰੀ ਹੋਣ ਦੇ ਨਾਲ-ਨਾਲ ਉਨ੍ਹਾਂ ਕੋਲ ਹੋਰ ਵੀ 10 ਤੋਂ ਵੱਧ ਮਹਿਕਮੇ ਹਨ।
ਇਹ ਵੀ ਪੜ੍ਹੋ- ਫ਼ੌਜਣ ਨੇ ਆਸ਼ਕਾਂ ਨੂੰ ਘਰ ਬੁਲਾ ਕੇ ਮਰਵਾ 'ਤਾ ਫ਼ੌਜੀ ਪਤੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8