ਲੁਧਿਆਣਾ ਗੈਸ ਲੀਕ ਮਾਮਲੇ 'ਤੇ CM ਮਾਨ ਦਾ ਟਵੀਟ, ਕਿਹਾ- ਹਰ ਸੰਭਵ ਮਦਦ ਪਹੁੰਚਾਈ ਜਾ ਰਹੀ
Sunday, Apr 30, 2023 - 11:03 AM (IST)
ਚੰਡੀਗੜ੍ਹ/ਲੁਧਿਆਣਾ : ਅੱਜ ਚੜ੍ਹਦੀ ਸਵੇਰ ਲੁਧਿਆਣਾ ਵਿਖੇ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ 'ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਦੁੱਖ ਪ੍ਰਗਟ ਕੀਤਾ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ ਕਿ ਲੁਧਿਆਣਾ ਦੇ ਗਿਆਸਪੁਰ ਇਲਾਕੇ ਵਿਚ ਗੈਸ ਲੀਕ ਦੀ ਘਟਨਾ ਬਹੱਦ ਦੁੱਖਦਾਇਕ ਹੈ। ਮਾਨ ਨੇ ਦੱਸਿਆ ਕਿ ਪੁਲਸ ਪ੍ਰਸ਼ਾਸਨ ਅਤੇ ਐੱਨ. ਡੀ. ਆਰ. ਐੱਫ਼ ਦੀਆਂ ਟੀਮਾਂ ਮੌਕੇ 'ਤੇ ਮੌਜੂਦ ਹਨ ਅਤੇ ਉਨ੍ਹਾਂ ਵੱਲੋਂ ਹਰ ਸੰਭਵ ਮਦਦ ਪਹੁੰਚਾਈ ਜਾ ਰਹੀ ਹੈ। ਮੁੱਖ ਮੰਤਰੀ ਮਾਨ ਨੇ ਆਖਿਆ ਕਿ ਬਾਕੀ ਵੇਰਵਾ ਜਲਦ ਹੀ ਸਾਂਝਾ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਲੁਧਿਆਣਾ 'ਚ ਵੱਡਾ ਹਾਦਸਾ, ਜ਼ਹਿਰੀਲੀ ਗੈਸ ਲੀਕ ਹੋਣ ਨਾਲ 9 ਲੋਕਾਂ ਦੀ ਮੌਤ
ਜ਼ਿਕਰਯੋਗ ਹੈ ਕਿ ਅੱਜ ਚੜ੍ਹਦੀ ਸਵੇਰ ਲੁਧਿਆਣਾ ਦੇ ਗਿਆਸਪੁਰ ਦੀ ਇਕ ਫੈਕਟਰੀ 'ਚ ਗੈਸ ਲੀਕ ਹੋਣ ਕਾਰਨ 9 ਲੋਕਾਂ ਦੀ ਮੌਤ ਅਤੇ ਕਈ ਲੋਕ ਬੇਹੋਸ਼ ਹੋਏ ਸਨ, ਜਿਨ੍ਹਾਂ ਨੂੰ ਬੇਹੋਸ਼ੀ ਦਾ ਹਾਲਤ 'ਚ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਦੀ ਸੂਚਨਾ ਮਿਲਣ ਮਗਰੋਂ ਪੁਲਸ ਪ੍ਰਸ਼ਾਸਨ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਅਤੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ। ਇਸ ਤੋਂ ਇਲਾਵਾ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਵੀ ਮੌਕੇ 'ਤੇ ਪਹੁੰਚ ਗਈਆਂ ਸਨ। ਫਾਇਰ ਬ੍ਰਿਗੇਡ ਵਿਭਾਗ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਐਂਬੂਲੈਂਸ ਜ਼ਰੀਏ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਅਧਿਕਾਰਤ ਸੂਤਰਾਂ ਨੇ ਦੱਸਿਆ ਕਿ ਸਾਹ ਲੈਣ 'ਚ ਤਕਲੀਫ ਦੀ ਸ਼ਿਕਾਇਤ ਕਰਨ ਵਾਲੇ ਕਰੀਬ 11 ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।
ਇਹ ਵੀ ਪੜ੍ਹੋ- ਘੋਰ ਕਲਯੁੱਗ! ਇਲਾਜ ਲਈ ਪੈਸੇ ਮੰਗਣ 'ਤੇ ਪੁੱਤ ਨੇ ਤੇਜ਼ਧਾਰ ਹਥਿਆਰਾਂ ਨਾਲ ਲਹੂ-ਲੁਹਾਨ ਕੀਤਾ ਪਿਓ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।