ਪੰਜਾਬ ''ਚੋਂ ਫੜੇ ਗਏ 2 ''ਗੱਦਾਰ''! CM ਮਾਨ ਨੇ ਟਵੀਟ ਕਰ ਆਖ਼ੀਆਂ ਵੱਡੀਆਂ ਗੱਲਾਂ
Sunday, May 04, 2025 - 03:33 PM (IST)

ਅੰਮ੍ਰਿਤਸਰ- ਅੰਮ੍ਰਿਤਸਰ ਦਿਹਾਤੀ ਪੁਲਸ ਨੇ ਦੋ ਜਾਸੂਸ ਪਲਕ ਸ਼ੇਰ ਮਸੀਹ ਅਤੇ ਸੂਰਜ ਮਸੀਹ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਜਾਸੂਸਾਂ ਦੀ ਅੰਮ੍ਰਿਤਸਰ ਵਿੱਚ ਫੌਜ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਦੀ ਸੰਵੇਦਨਸ਼ੀਲ ਜਾਣਕਾਰੀ ਤੇ ਤਸਵੀਰਾਂ ਲੀਕ ਕਰਨ ਵਿੱਚ ਕਥਿਤ ਭੂਮਿਕਾ ਰਹੀ ਹੈ। ਜਿਨ੍ਹਾਂ ਨੂੰ ਪੰਜਾਬ ਪੁਲਸ ਨੇ ਗ੍ਰਿਫ਼ਤਾਰ ਕਰ ਵੱਡੀ ਸਫਲਤਾ ਹਾਸਲ ਕੀਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਫੜੇ ਗਏ ਦੋ ਪਾਕਿਸਤਾਨੀ ਜਾਸੂਸ, ਫੌਜ ਖੇਤਰਾਂ ਤੇ ਹਵਾਈ ਠਿਕਾਣਿਆਂ ਦੀ ਜਾਣਕਾਰੀ ਕਰਦੇ ਸਨ ਲੀਕ
ਪੰਜਾਬ ਪੁਲਸ ਵੱਲੋਂ ਜਸੂਸਾਂ 'ਤੇ ਵੱਡੀ ਕਾਰਵਾਈ ਦੀ ਸ਼ਲਾਘਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਹੈ। ਉਨ੍ਹਾਂ ਲਿਖਿਆ ਹੈ ਕਿ ''ਪੰਜਾਬ ਪੁਲਿਸ ਦੇ ਬਹਾਦਰ ਜਵਾਨਾਂ ਨੇ ਅੰਮ੍ਰਿਤਸਰ ਵਿੱਚ ਪਾਕਿਸਤਾਨ ਦੀ ਜਾਸੂਸੀ ਦੀ ਸਾਜ਼ਿਸ਼ ਨੂੰ ਨਾਕਾਮ ਕਰਦੇ ਹੋਏ ਦੋ ਗੱਦਾਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਹ ਸਿਰਫ਼ ਗ੍ਰਿਫ਼ਤਾਰੀ ਨਹੀਂ, ਦੇਸ਼ ਭਗਤੀ ਦਾ ਸੰਕਲਪ ਹੈ, ਜਿਸ ਲਈ ਪੰਜਾਬ ਪੁਲਿਸ ਵਧਾਈ ਦੀ ਪਾਤਰ ਹੈ। ਬਾਰਡਰ ਸੂਬਾ ਹੋਣ ਦੇ ਨਾਤੇ ਅਸੀਂ ਦੇਸ਼ ਪ੍ਰਤੀ ਆਪਣਾ ਫ਼ਰਜ਼ ਨਿਭਾ ਰਹੇ ਹਾਂ ਅਤੇ ਦੇਸ਼ ਦੇ ਦੁਸ਼ਮਣਾਂ ਦੀਆਂ ਨਾਪਾਕ ਸਾਜ਼ਿਸ਼ਾਂ ਦਾ ਅੱਗੇ ਵੀ ਡੱਟ ਕੇ ਮੁਕਾਬਲਾ ਕਰਦੇ ਰਹਾਂਗੇ।''
ਇਹ ਵੀ ਪੜ੍ਹੋ- ਪੰਜਾਬ 'ਚ ਆਵੇਗਾ ਤੇਜ਼ ਮੀਂਹ-ਤੂਫ਼ਾਨ, ਜਾਣੋ ਆਉਣ ਵਾਲੇ ਦਿਨਾਂ ਦੀ ਤਾਜ਼ਾ update
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8