ਕੇਜਰੀਵਾਲ ਨੂੰ ਜ਼ਮਾਨਤ ਮਿਲਣ ਤੋਂ ਬਾਅਦ CM ਮਾਨ ਦਾ ਟਵੀਟ, ਕਿਹਾ, ''''ਸੱਚ ਦੀ ਹੋਈ ਜਿੱਤ...''''
Thursday, Jun 20, 2024 - 09:47 PM (IST)
ਚੰਡੀਗੜ੍ਹ- ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਰਾਊਜ਼ ਐਵੇਨਿਊ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਕੇਜਰੀਵਾਲ ਨੂੰ ਮਨੀ ਲਾਂਡਰਿੰਗ ਮਾਮਲੇ 'ਚ 1 ਲੱਖ ਰੁਪਏ ਜ਼ਮਾਨਤੀ ਬਾਂਡ 'ਤੇ ਜ਼ਮਾਨਤ ਦੇਣ ਦਾ ਫ਼ੈਸਲਾ ਸੁਣਾਇਆ ਹੈ।
ਇਸ ਬਾਰੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਆਪਣੀ ਪ੍ਰਤੀਕਿਰਿਆ ਜ਼ਾਹਿਰ ਕੀਤੀ ਹੈ। ਉਨ੍ਹਾਂ ਆਪਣੇ ਟਵੀਟ 'ਚ ਲਿਖਿਆ, ''ਅਦਾਲਤ 'ਤੇ ਭਰੋਸਾ ਹੈ। ਕੇਜਰੀਵਾਲ ਜੀ ਨੂੰ ਜ਼ਮਾਨਤ, ਸੱਚ ਦੀ ਜਿੱਤ''
ਜ਼ਿਕਰਯੋਗ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਸ਼ਰਾਬ ਘੁਟਾਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਮੁਲਜ਼ਮ ਬਣਾਇਆ ਗਿਆ ਸੀ। ਉਨ੍ਹਾਂ ਨੂੰ ਈ.ਡੀ. ਨੇ ਮੁਲਜ਼ਮ ਬਣਾਇਆ ਸੀ ਅਤੇ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਪਹਿਲਾਂ ਦਿੱਲੀ ਦੇ ਮੁੱਖ ਮੰਤਰੀ ਨੂੰ ਮਈ ਵਿੱਚ ਲੋਕ ਸਭਾ ਚੋਣਾਂ ਦੇ ਪ੍ਰਚਾਰ ਲਈ ਜੇਲ੍ਹ ਤੋਂ ਬਾਹਰ ਆਉਣ ਦੀ ਇਜਾਜ਼ਤ ਦਿੱਤੀ ਗਈ ਸੀ ਅਤੇ ਚੋਣਾਂ ਖ਼ਤਮ ਹੁੰਦੇ ਹੀ ਉਨ੍ਹਾਂ ਨੂੰ ਤਿਹਾੜ ਜੇਲ੍ਹ ਵਿੱਚ ਆਤਮ ਸਮਰਪਣ ਕਰਨ ਦਾ ਹੁਕਮ ਦਿੱਤਾ ਗਿਆ ਸੀ। ਹੁਣ ਉਨ੍ਹਾਂ ਨੂੰ ਰੈਗੂਲਰ ਜ਼ਮਾਨਤ ਮਿਲ ਗਈ ਹੈ। ਇਸ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਵਿੱਚ ਵੀ ਖੁਸ਼ੀ ਦਾ ਮਾਹੌਲ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e