ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਜਾਣਗੇ CM ਮਾਨ
Sunday, Apr 13, 2025 - 10:03 AM (IST)

ਚੰਡੀਗੜ੍ਹ/ਪਟਿਆਲਾ (ਵੈੱਬ ਡੈਸਕ): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਵਿਸਾਖੀ ਮੌਕੇ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਣਗੇ। ਇਸ ਮੌਕੇ ਉਹ ਪੰਜਾਬ ਦੀ ਖ਼ੁਸ਼ਹਾਲੀ ਤੇ ਅਮਨ ਚੈਨ ਲਈ ਅਰਦਾਸ ਕਰਨਗੇ।
ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆ 'ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ।
— Bhagwant Mann (@BhagwantMann) April 13, 2025
ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਨਤਮਸਤਕ ਹੋ ਰਹੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ… pic.twitter.com/NssvbSJKo6
ਇਹ ਖ਼ਬਰ ਵੀ ਪੜ੍ਹੋ - ਪੰਜਾਬ ਪੁਲਸ ਦਾ SHO ਥਾਣੇ 'ਚੋਂ ਹੀ ਗ੍ਰਿਫ਼ਤਾਰ! ਹੈਰਾਨ ਕਰੇਗਾ ਪੂਰਾ ਮਾਮਲਾ
ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਮੂਹ ਸੰਗਤ ਨੂੰ ਵਿਸਾਖੀ ਦੀਆਂ ਵਧਾਈਆਂ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਦਸਮ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਸ੍ਰੀ ਅਨੰਦਪੁਰ ਸਾਹਿਬ ਦੀ ਪਵਿੱਤਰ ਧਰਤੀ 'ਤੇ ਜਾਤ-ਪਾਤ, ਰੰਗ ਭੇਦ-ਭਾਵ ਤੋਂ ਰਹਿਤ ਖ਼ਾਲਸੇ ਦੀ ਸਾਜਨਾ ਕਰਕੇ ਸਾਨੂੰ ਪੂਰੀ ਦੁਨੀਆ 'ਚੋਂ ਵੱਖਰੀ ਪਹਿਚਾਣ ਨਾਲ ਨਿਵਾਜਿਆ। ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਨਤਮਸਤਕ ਹੋ ਰਹੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8