CM ਮਾਨ ਨੇ ਸਕੂਲ ਆਫ ਐਮੀਨੈਂਸ ਦੇ ਬੱਚਿਆਂ ਨਾਲ ਕੀਤੀ ਵਰਚੁਅਲ ਮੀਟਿੰਗ, ਦਿੱਤੀ ਹਦਾਇਤ (ਵੀਡੀਓ)

05/31/2023 11:05:04 AM

ਮੋਹਾਲੀ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਥੇ ਸਕੂਲ ਆਫ ਐਮੀਨੈਂਸ ਦੇ ਵਿਦਿਆਰਥੀਆਂ ਨਾਲ ਵਰਚੁਅਲ ਮੀਟਿੰਗ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੇ ਵਿਦਿਆਰਥੀਆਂ ਨਾਲ ਗੱਲਬਾਤ ਕੀਤੀ ਅਤੇ ਕਿਹਾ ਕਿ ਇਹ ਬੱਚੇ ਖ਼ੁਸ਼ ਲੱਗ ਰਹੇ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਕਿਹਾ ਕਿ ਮੁਕਾਬਲਾ ਬਹੁਤ ਸਖ਼ਤ ਹੈ ਪਰ ਇਸ ਦੌਰਾਨ ਹੀ ਹੁਸ਼ਿਆਰ ਬੱਚੇ ਨਿਕਲ ਕੇ ਸਾਹਮਣੇ ਆਉਂਦੇ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਵੀ 100 ਫ਼ੀਸਦੀ ਨਤੀਜੇ ਵਾਲੇ ਸਕੂਲਾਂ ਵੱਲ ਵਿਸ਼ੇਸ਼ ਧਿਆਨ ਦੇਵੇਗੀ।

ਇਹ ਵੀ ਪੜ੍ਹੋ : ਆਸਟ੍ਰੇਲੀਆ ਤੋਂ ਪੰਜਾਬ ਖਿੱਚ ਲਿਆਈ ਹੋਣੀ, ਮਾਂ ਦਾ ਇਲਾਜ ਕਰਾਉਣ ਆਏ NRI ਨੂੰ ਨਹੀਂ ਪਤਾ ਸੀ ਕਿ...

ਇਸ ਦੇ ਨਾਲ ਹੀ ਉਨ੍ਹਾਂ ਨੇ ਬੱਚਿਆਂ ਨੂੰ ਕਿਹਾ ਕਿ ਲੁਧਿਆਣਾ ਵਿਖੇ ਸਾਈਕਲ, ਕੱਪੜੇ ਆਦਿ ਕਿਸ ਤਰ੍ਹਾਂ ਤਿਆਰ ਕੀਤਾ ਜਾਂਦਾ ਹੈ, ਇਹ ਸਭ ਵੀ ਬੱਚਿਆਂ ਨੂੰ ਦਿਖਾਇਆ ਜਾਵੇਗਾ ਕਿਉਂਕਿ ਇਹ ਕਿਸੇ ਨੂੰ ਨਹੀਂ ਪਤਾ ਕਿ ਇਨ੍ਹਾਂ ਬੱਚਿਆਂ 'ਚੋਂ ਹੀ ਉੱਠ ਕੇ ਭਵਿੱਖ 'ਚ ਕੋਈ ਇਨ੍ਹਾਂ ਕੰਪਨੀਆਂ ਦਾ ਐੱਮ. ਡੀ. ਬਣ ਜਾਵੇ।

ਇਹ ਵੀ ਪੜ੍ਹੋ : ਨਸ਼ਾ ਤਸਕਰ ਦੇ ਘਰ ਰਾਤ ਵੇਲੇ ਚੱਲੀਆਂ ਗੋਲੀਆਂ, ਪੂਰੇ ਇਲਾਕੇ 'ਚ ਪੈ ਗਿਆ ਰੌਲਾ

ਬੱਚਿਆਂ ਨੇ ਵੀ ਮੁੱਖ ਮੰਤਰੀ ਨਾਲ ਕਈ ਸਵਾਲ-ਜਵਾਬ ਕੀਤੇ। ਮੁੱਖ ਮੰਤਰੀ ਮਾਨ ਨੇ ਬੱਚਿਆਂ ਨੂੰ ਛੁੱਟੀਆਂ ਦੌਰਾਨ ਪੜ੍ਹਾਈ ਕਰਨ ਦੀ ਹਦਾਇਤ ਦਿੱਤੀ ਅਤੇ ਕਿਹਾ ਕਿ ਛੁੱਟੀਆਂ 'ਚ ਸਭ ਕੁੱਝ ਭੁੱਲਣਾ ਨਹੀਂ ਹੈ, ਸਗੋਂ ਹਰ ਕੰਮ ਦੇ ਨਾਲ-ਨਾਲ ਪੜ੍ਹਾਈ ਵੀ ਕਰਨੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Babita

Content Editor

Related News