ਨਸ਼ਾ ਤਸਕਰਾਂ ਨੂੰ CM ਮਾਨ ਦੀ ਸਿੱਧੀ ਚਿਤਾਵਨੀ (ਵੀਡੀਓ)

Wednesday, Aug 28, 2024 - 01:18 PM (IST)

ਨਸ਼ਾ ਤਸਕਰਾਂ ਨੂੰ CM ਮਾਨ ਦੀ ਸਿੱਧੀ ਚਿਤਾਵਨੀ (ਵੀਡੀਓ)

ਚੰਡੀਗੜ੍ਹ (ਵੈੱਬ ਡੈਸਕ)-  ਮੁੱਖ ਮੰਤਰੀ ਭਗਵੰਤ ਮਾਨ ਨੇ ਨਸ਼ਾ ਤਸਕਰਾਂ ਨੂੰ ਸਿੱਧੀ ਚਿਤਾਵਨੀ ਦਿੱਤੀ ਹੈ। ਉਨ੍ਹਾਂ ਕਿਹਾ ਹੈ ਕਿ ਸਾਡੀ ਸਭ ਤੋਂ ਵੱਡੀ ਜੰਗ ਨਸ਼ਿਆਂ ਦੇ ਖ਼ਿਲਾਫ਼ ਚੱਲ ਰਹੀ ਹੈ। ਨਸ਼ਾ ਵੇਚਣ ਵਾਲਿਆਂ ਨੂੰ ਕਿਸੇ ਹਾਲਤ ਵਿਚ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਹੁਣ ਤਕ ਨਸ਼ੇ ਨਾਲ ਜੁੜੀਆਂ ਕਈ ਵੱਡੀਆਂ ਮੱਛੀਆਂ ਨੂੰ ਫੜਿਆ ਗਿਆ ਹੈ। ਬਹੁਤ ਸਾਰੇ ਤਸਕਰਾਂ ਦੀਆਂ ਜਾਇਦਾਦਾਂ ਜ਼ਬਤ ਕੀਤੀਆਂ ਗਈਆਂ ਹਨ, ਹੁਣ ਤਕ ਤਕਰੀਬਨ 400 ਕਰੋੜ ਰੁਪਏ ਦੇ ਕਰੀਬ ਜਾਇਦਾਦ ਜ਼ਬਤ ਕਰ ਲਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਇਹ ਮੈਸੇਜ ਜਾਂਦਾ ਹੈ ਕਿ ਗਲਤ ਕੰਮ ਕਰ ਕੇ ਕਮਾਏ ਪੈਸੇ ਨਾਲ ਵੀ ਕੁਝ ਨਹੀਂ ਹੋਵੇਗਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੂੰ ਨਸ਼ੇ ਖ਼ਿਲਾਫ਼ ਕਾਨੂੰਨਾਂ ਨੂੰ ਹੋਰ ਸਖ਼ਤ ਕਰਨ ਦੀ ਵੀ ਗੱਲ ਕੀਤੀ ਜਾ ਰਹੀ ਹੈ।

ਇਹ ਖ਼ਬਰ ਵੀ ਪੜ੍ਹੋ - CM ਮਾਨ ਨੇ ਸੱਦ ਲਈ ਕੈਬਨਿਟ ਮੀਟਿੰਗ, ਹੋ ਸਕਦੇ ਨੇ ਅਹਿਮ ਫ਼ੈਸਲੇ

ਮੋਹਾਲੀ 'ਚ ਐਂਟੀ ਨਾਰਕੋਟਿਕ ਟਾਸਕ ਫੋਰਸ ਦੀ ਨਵੀਂ ਇਮਾਰਤ ਦਾ ਉਦਘਾਟਨ ਕਰਨ ਉਪਰੰਤ CM ਮਾਨ ਨੇ ਕਿਹਾ ਕਿ ਸਾਡੀ ਸਰਕਾਰ ਵੱਲੋਂ ਹਰ ਫੀਲਡ 'ਚ ਇਨੀਸ਼ੀਏਟਿਵ ਲਏ ਗਏ ਹਨ। ਇਸੇ ਤਹਿਤ ਹੁਣ ਸਪੈਸ਼ਲ ਟਾਸਕ ਫੋਰਸ ਨੂੰ ਅਪਡੇਟ ਕੀਤਾ ਗਿਆ ਹੈ, ਇਸ ਦਾ ਨਾਂ ਨਵੀਂ ਐਂਟੀ ਨਾਰਕੋਟਿਕ ਟਾਸਕ ਫੋਰਸ ਰੱਖਿਆ ਗਿਆ ਹੈ। ਇਹ ਸਪੈਸ਼ਲ ਟਾਸਕ ਫੋਰਸ ਦੀ ਜਗ੍ਹਾ ਲਵੇਗੀ। ਇਸ ਫੋਰਸ ਵਿਚ ਮੁਲਾਜ਼ਮਾਂ ਦੀ ਗਿਣਤੀ ਨੂੰ ਵੀ ਦੋਗੁਣਾ ਕਰ ਦਿੱਤਾ ਗਿਆ ਹੈ। ਪਹਿਲਾਂ ਇਸ ਵਿਚ 400 ਮੁਲਾਜ਼ਮ ਸੀ ਜਿਸ ਨੂੰ ਵਧਾ ਕੇ 800 ਕਰ ਦਿੱਤਾ ਜਾਵੇਗਾ। 

ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵਟਸਐਪ ਚੈਟਬਾਟ ਦਾ ਵੀ ਉਦਘਾਟਨ ਕੀਤਾ ਹੈ। ਕੋਈ ਵੀ ਵਿਅਕਤੀ ਵਟਸਐਪ ਰਾਹੀਂ 9779100200 ਨੰਬਰ 'ਤੇ ਨਸ਼ੇ ਦੀ ਸੂਚਨਾ ਦੇ ਸਕਦਾ ਹੈ, ਜਿਸ 'ਤੇ ਫ਼ੌਰੀ ਐਕਸ਼ਨ ਲਿਆ ਜਾਵੇਗਾ। ਸੂਚਨਾ ਦੇਣ ਵਾਲੇ ਦਾ ਨਾਂ ਗੁਪਤ ਰੱਖਿਆ ਜਾਵੇਗਾ। ਇਸ ਲਈ ਬਾਕਾਇਦਾ ਕੰਟਰੋਲ ਰੂਮ ਬਣਾਇਆ ਗਿਆ ਹੈ। ਸੂਚਨਾ ਦੇਣ ਵਾਲਿਆਂ ਨੂੰ ਨਾਲ ਦੀ ਨਾਲ ਜਵਾਬ ਵੀ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਨਸ਼ਾ ਪੀੜਤਾਂ ਨੂੰ ਅਸੀਂ ਮਰੀਜ਼ ਮੰਨਦੇ ਹਾਂ, ਉਨ੍ਹਾਂ ਨੂੰ ਜੇਲ੍ਹ ਨਹੀਂ ਹਸਪਤਾਲ ਭੇਜਿਆ ਜਾਵੇਗਾ। ਨਸ਼ਾ ਵੇਚਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ। 

ਇਹ ਖ਼ਬਰ ਵੀ ਪੜ੍ਹੋ - ਪੰਜਾਬ 'ਚ ਵੱਡੇ ਪੱਧਰ 'ਤੇ ਹੋਣਗੇ ਤਬਾਦਲੇ! ਕਈ ਅਫ਼ਸਰ ਹੋਣਗੇ ਇੱਧਰੋਂ-ਉੱਧਰ

ਉਨ੍ਹਾਂ ਕਿਹਾ ਕਿ ਕਈ ਵਾਰ ਅਜਿਹਾ ਵੀ ਹੁੰਦਾ ਹੈ ਕਿ ਲੋਕ ਕਿਸੇ ਨਸ਼ਾ ਵੇਚਣ ਵਾਲੇ ਨੂੰ ਕਾਬੂ ਕਰ ਕੇ ਥਾਣੇ ਲੈ ਜਾਂਦੇ ਹਨ, ਪਰ ਲੋਕਾਂ ਦੇ ਮੁੜਣ ਤੋਂ ਵੀ ਪਹਿਲਾਂ ਉਹ ਤਸਕਰ ਜ਼ਮਾਨਤ ਲੈ ਕੇ ਮੁੜ ਆਉਂਦਾ ਹੈ। ਇਸ ਲਈ ਕੇਂਦਰੀ ਗ੍ਰਹਿ ਮੰਤਰਾਲੇ ਨਾਲ ਵੀ ਕਾਨੂੰਨ ਵਿਚ ਲੋੜੀਂਦੇ ਬਦਲਾਅ ਦੀ ਗੱਲ ਕਰ ਰਹੇ ਹਾਂ, ਕਿ ਜਿਹੜਾ ਬੰਦਾ ਨਸ਼ਾ ਵੇਚਦੇ ਫੜਿਆ ਗਿਆ, ਉਸ ਕੋਲੋਂ ਬਰਾਮਦਗੀ ਵੀ ਹੋ ਗਈ, ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਪੁਲਸ ਨੇ ਵੱਡੀਆਂ ਮੱਛੀਆਂ ਫੜੀਆਂ ਹਨ। ਬਹੁਤ ਸਾਰੇ ਮਾਮਲੇ 24 ਘੰਟਿਆਂ ਦੇ ਅੰਦਰ-ਅੰਦਰ ਸੁਲਝਾ ਲਏ ਗਏ। ਉਨ੍ਹਾਂ ਕਿਹਾ ਕਿ ਅਸੀਂ ਕਾਨੂੰਨ ਵਿਵਸਥਾ ਵਿਚ ਕਿਸੇ ਨੂੰ ਢਿੱਲ ਨਹੀਂ ਦਿੰਦੇ, ਨਾ ਹੀ ਕਿਸੇ ਨੂੰ ਬਖਸ਼ਿਆ ਜਾਂਦਾ ਹੈ। 

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News