PCS ਅਫ਼ਸਰਾਂ ਨੇ ਸ਼ਨੀਵਾਰ-ਐਤਵਾਰ ਨੂੰ ਕੰਮ ਕਰਨ ਦਾ ਲਿਆ ਫ਼ੈਸਲਾ, CM ਮਾਨ ਨੇ ਕੀਤੀ ਸ਼ਲਾਘਾ

01/14/2023 1:00:31 AM

ਚੰਡੀਗੜ੍ਹ: ਸੂਬੇ ਦੇ ਪੀ. ਸੀ. ਐੱਸ. ਅਧਿਕਾਰੀਆਂ ਵੱਲੋਂ ਬਕਾਇਆ ਕੰਮ ਨਬੇੜਣ ਲਈ ਇਸ ਸ਼ਨੀਵਾਰ ਤੇ ਐਤਵਾਰ ਨੂੰ ਕੰਮ ਕਰਨ ਦੇ ਫ਼ੈਸਲੇ ਦੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਪਿਛਲੇ ਦਿਨੀਂ PCS ਅਫ਼ਸਰਾਂ ਦੀ ਸਮੂਹਿਕ ਛੁੱਟੀ ਕਾਰਨ ਲੋਕਾਂ ਦੇ ਕੰਮ ਰੁਕੇ ਹੋਏ ਸੀ। ਇਸ ਲਈ ਉਨ੍ਹਾਂ ਵੱਲੋਂ ਚੁੱਕਿਆ ਗਿਆ ਇਹ ਕਦਮ ਸ਼ਲਾਘਾਯੋਗ ਹੈ। 

ਇਹ ਖ਼ਬਰ ਵੀ ਪੜ੍ਹੋ - ਸੁਖਬੀਰ ਬਾਦਲ ਨੇ PM ਮੋਦੀ ਨੂੰ ਲਿਖੀ ਚਿੱਠੀ, ਕਿਹਾ- "ਅੰਗਰੇਜ਼ਾਂ ਨੇ ਵੀ ਕਦੇ ਨਹੀਂ ਲਿਆ ਅਜਿਹਾ ਫ਼ੈਸਲਾ"

ਦੱਸ ਦੇਇਏ ਕਿ ਪਿਛਲੇ ਹਫ਼ਤੇ ਵਿਜੀਲੈਂਸ ਵੱਲੋਂ ਲੁਧਿਆਣਾ ਵਿਚ ਆਰ. ਟੀ. ਏ. ਵਜੋਂ ਤਾਇਨਾਤ ਪੀ. ਸੀ. ਐੱਸ. ਅਧਿਕਾਰੀ ਨੂੰ ਰਿਸ਼ਵਤ ਲੈਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਸੀ। ਇਸ ਦੇ ਵਿਰੋਧ ਵਿਚ ਸੂਬੇ ਦੇ ਸਮੂਹ ਪੀ. ਸੀ. ਐੱਸ. ਅਧਿਕਾਰੀ ਸੋਮਵਾਰ ਤੋਂ ਸਮੂਹਿਕ ਛੁੱਟੀ 'ਤੇ ਚਲੇ ਗਏ ਸਨ। 11 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਨ੍ਹਾਂ ਅਧਿਕਾਰੀਆਂ ਨੂੰ ਦੁਪਹਿਰ 2 ਵਜੇ ਤਕ ਡਿਊਟੀ 'ਤੇ ਪਰਤਣ ਦਾ ਅਲਟੀਮੇਟਮ ਦਿੱਤਾ ਸੀ। ਉਸ ਤੋਂ ਬਾਅਦ ਪੀ. ਸੀ. ਐੱਸ. ਅਫ਼ਸਰਾਂ ਤੇ ਮੁੱਖ ਸਕੱਤਰ ਵਿਚਾਲੇ ਹੋਈ ਮੀਟਿੰਗ ਤੋਂ ਬਾਅਦ ਅਫ਼ਸਰਾਂ ਨੇ ਹੜਤਾਲ ਖ਼ਤਮ ਕਰਦਿਆਂ ਡਿਊਟੀ 'ਤੇ ਪਰਤਣ ਦਾ ਐਲਾਨ ਕਰ ਦਿੱਤਾ ਸੀ।

ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਇਸ ਜ਼ਿਲ੍ਹੇ ਵਿਚ 14 ਜਨਵਰੀ ਦੀ ਛੁੱਟੀ ਦਾ ਐਲਾਨ, ਸੂਬਾ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ

ਹੁਣ ਸ਼ੁੱਕਰਵਾਰ ਨੂੰ PCS ਅਫ਼ਸਰਾਂ ਨੇ ਇਹ ਕਿਹਾ ਕਿ ਸਮੂਹਿਕ ਛੁੱਟੀ ਕਾਰਨ ਲੋਕਾਂ ਦੇ ਕੰਮ ਰੁਕ ਗਏ ਸਨ। ਇਸ ਦੇ ਮੱਦੇਨਜ਼ਰ ਉਨ੍ਹਾਂ ਨੇ ਛੁੱਟੀ ਹੋਣ ਦੇ ਬਾਵਜੂਦ ਇਸ ਸ਼ਨੀਵਾਰ ਤੇ ਐਤਵਾਰ ਨੂੰ ਦਫ਼ਤਰਾਂ ਵਿਚ ਕੰਮ ਕਰਨ ਦਾ ਐਲਾਨ ਕੀਤਾ। ਇਸ ਫ਼ੈਸਲੇ ਦਾ ਜਿੱਥੇ ਹਰ ਪਾਸਿਓਂ ਸੁਆਗਤ ਹੋ ਰਿਹਾ ਹੈ, ਉੱਥੇ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਇਸ ਨੂੰ ਸ਼ਲਾਘਾਯੋਗ ਕਦਮ ਦੱਸਿਆ ਹੈ। 

ਇਹ ਖ਼ਬਰ ਵੀ ਪੜ੍ਹੋ - ਹਾਕੀ ਵਿਸ਼ਵ ਕੱਪ: ਭਾਰਤ ਦੇ ਪਹਿਲੇ ਮੁਕਾਬਲੇ ਤੋਂ ਪਹਿਲਾਂ ਖੇਡ ਮੰਤਰੀ ਨੇ ਪੰਜਾਬ ਦੇ ਖਿਡਾਰੀਆਂ ਲਈ ਕੀਤਾ ਵੱਡਾ ਐਲਾਨ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


Anmol Tagra

Content Editor

Related News