ਟਾਂਡਾ ’ਚ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ

Wednesday, Aug 14, 2024 - 07:45 PM (IST)

ਟਾਂਡਾ ’ਚ ਤੀਆਂ ਦੇ ਤਿਉਹਾਰ ਦੇ ਪ੍ਰੋਗਰਾਮ 'ਚ ਸ਼ਿਰਕਤ ਕਰਨ ਪਹੁੰਚੇ CM ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ

ਟਾਂਡਾ/ਹੁਸ਼ਿਆਰਪੁਰ (ਵਰਿੰਦਰ ਪੰਡਿਤ, ਮੋਮੀ)- ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਟਾਂਡਾ ਦੇ ਵੜੈਚ ਫਾਰਮ ਵਿਚ ਆਯੋਜਿਤ ਕੀਤੇ ਗਏ ਤੀਆਂ ਦੇ ਤਿਉਹਾਰ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਖ਼ਾਸ ਮੌਕੇ ਟਾਂਡਾ ਅਤੇ ਆਸਪਾਸ ਦੇ ਖੇਤਰ ਦੀਆਂ ਮਹਿਲਾਵਾਂ ਲਈ ਤੀਆਂ ਦੇ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਵੇਗਾ। ਡ. ਗੁਰਪ੍ਰੀਤ ਕੌਰ ਦਾ ਡਿਪਟੀ ਕਮਿਸ਼ਨਰ ਕੋਮਲ ਮਿੱਤਲ, ਵਿਧਾਇਕ ਜਸਵੀਰ ਸਿੰਘ ਰਾਜਾ, ਉਨ੍ਹਾਂ ਦੀ ਪਤਨੀ ਰਮਨਦੀਪ ਕੌਰ ਸਮੇਤ ਹੋਰਨਾਂ ਔਰਤਾਂ ਨੇ ਭਰਵਾਂ ਸਵਾਗਤ ਕੀਤਾ।

PunjabKesari

ਤੀਆਂ ਦਾ ਇਹ ਤਿਉਹਾਰ ਸਾਡੇ ਸਮਾਜ ਵਿਚ ਮਹਿਲਾਵਾਂ ਦੇ ਉਤਸ਼ਾਹ ਅਤੇ ਸਮਰਪਣ ਦਾ ਪ੍ਰਤੀਕ ਹੈ ਅਤੇ ਇਸ ਵਾਰ ਇਸ ਆਯੋਜਨ ਨੂੰ ਹੋਰ ਖ਼ਾਸ ਬਣਾਉਣ ਲਈ ਮੁੱਖ ਮੰਤਰੀ ਦੀ ਧਰਮਪਤਨੀ ਡਾ. ਗੁਰਪ੍ਰੀਤ ਕੌਰ ਦੀ ਮੌਜੂਦਗੀ ਇਕ ਵਿਸ਼ੇਸ਼ ਮਹੱਤਵ ਰੱਖੇਗੀ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਵਿਚ ਖੇਤਰ ਦੀਆਂ ਮਹਿਲਾਵਾਂ ਲਈ ਕਈ ਸੱਭਿਆਚਾਰਕ ਅਤੇ ਮਨੋਰੰਜਕ ਗਤੀਵਿਧੀਆਂ ਦਾ ਆਯੋਜਨ ਕੀਤਾ ਜਾਵੇਗਾ, ਜਿਸ ਨਾਲ ਉਹ ਆਪਣੇ ਵਿਰਸੇ ਅਤੇ ਸੱਭਿਆਚਾਰ ਨਾਲ ਜੁੜਿਆ ਮਹਿਸੂਸ ਕਰਨਗੀਆਂ। ਵਿਧਾਇਕ ਨੇ ਲੋਕਾਂ ਨੂੰ ਇਸ ਸਮਾਗਮ ਵਿਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਕੀਤੀ।

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

PunjabKesari

 

ਇਹ ਵੀ ਪੜ੍ਹੋ- ਪੰਜਾਬ ਕੈਬਨਿਟ ਦਾ ਅਹਿਮ ਫ਼ੈਸਲਾ, 2 ਸਤੰਬਰ ਤੋਂ ਸ਼ੁਰੂ ਹੋਵੇਗਾ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ
 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ

 


author

shivani attri

Content Editor

Related News