CM ਮਾਨ ਅੱਜ ਸੂਬਾ ਵਾਸੀਆਂ ਨੂੰ ਸਮਰਪਿਤ ਕਰਨਗੇ ਗੁਰੂ ਅਮਰਦਾਸ ਥਰਮਲ ਪਲਾਂਟ

Sunday, Feb 11, 2024 - 09:36 AM (IST)

ਤਰਨਤਾਰਨ (ਰਮਨ ਚਾਵਲਾ) - ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਅੱਜ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਦੌਰਾ ਕਰਦੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ 11 ਫਰਵਰੀ ਨੂੰ 540 ਮੈਗਾਵਾਟ ਸਮਰੱਥਾ ਵਾਲੇ ਗੁਰੂ ਅਮਰਦਾਸ ਥਰਮਲ ਪਾਵਰ ਲਿਮਟਿਡ (ਜੀ.ਏ.ਟੀ.ਪੀ.ਐੱਲ), ਗੋਇੰਦਵਾਲ ਸੂਬੇ ਦੇ ਲੋਕਾਂ ਨੂੰ ਸਮਰਪਿਤ ਕਰਨਗੇ। ਉਨ੍ਹਾਂ ਕਿਹਾ ਕਿ ਹੁਣ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਦਾ ਇਹ ਤਾਪ ਬਿਜਲੀ ਘਰ ਪੂਰੀ ਤਰ੍ਹਾਂ ਪੰਜਾਬ ਸਰਕਾਰ ਦੀ ਜਾਇਦਾਦ ਹੈ। ਇਸ ਪ੍ਰਾਪਤੀ ਨਾਲ ਜੀ.ਵੀ.ਕੇ ਪਾਵਰ (ਗੋਇੰਦਵਾਲ ਸਾਹਿਬ) ਲਿਮਟਿਡ ਵਲੋਂ ਕੀਤੇ ਗਏ 3000 ਕਰੋਡ਼ ਰੁਪਏ ਦੀ ਦੇਣਦਾਰੀ ਵਾਲੇ ਕੇਸ ਖਤਮ ਹੋ ਜਾਣਗੇ, ਇਸ ਤਰ੍ਹਾਂ ਸੂਬੇ ਦੇ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੇ ਬਿਜਲੀ ਦਰਾਂ ਦੇ ਅਚਾਨਕ ਵਾਧੇ ਵਾਲੇ ਝਟਕਿਆਂ ਤੋਂ ਰਾਹਤ ਮਿਲੇਗੀ।

ਇਹ ਵੀ ਪੜ੍ਹੋ :    EPFO Interest Rate: ਨੌਕਰੀ ਕਰਨ ਵਾਲਿਆਂ ਲਈ ਖੁਸ਼ਖਬਰੀ, PF 'ਤੇ ਵਧਿਆ ਵਿਆਜ, 3 ਸਾਲਾਂ 'ਚ ਸਭ ਤੋਂ ਵੱਧ

ਉਨ੍ਹਾਂ ਕਿਹਾ ਕਿ ਇਸ ਨਾਲ ਜਿੱਥੇ ਸੂਬੇ ਦੇ ਬਿਜਲੀ ਖਪਤਕਾਰਾਂ ਨੂੰ ਸਸਤੀ ਬਿਜਲੀ ਮੁਹੱਈਆ ਕਰਨ ’ਚ ਮਦਦ ਮਿਲੇਗੀ ਉੱਥੇ ਹੀ ਬਿਜਲੀ ਦੀ ਉਪਲੱਬਧਤਾ ਵਿਚ ਵੀ ਸੁਧਾਰ ਹੋਵੇਗਾ। ਉਨ੍ਹਾਂ ਦੱਸਿਆ ਕਿ ਤਾਪ ਬਿਜਲੀ ਘਰ ਕੋਲ ਕਰੀਬ 1100 ਏਕਡ਼ ਜ਼ਮੀਨ ਹੈ, ਜਿਸ ਵਿਚੋਂ 700 ਏਕਡ਼ ਜ਼ਮੀਨ ਪ੍ਰਾਜੈਕਟ ਦੀ ਉਸਾਰੀ ਲਈ ਵਰਤੀ ਜਾ ਚੁੱਕੀ ਹੈ ਅਤੇ 400 ਏਕਡ਼ ਦੇ ਕਰੀਬ ਅਜੇ ਵੀ ਅਣਵਰਤੀ ਪਈ ਹੈ।

ਇਹ ਵੀ ਪੜ੍ਹੋ :   Breaking: ਜਲੰਧਰ ਸਣੇ ਇਨ੍ਹਾਂ ਸ਼ਹਿਰਾਂ 'ਚ ਦੁੱਧ ਦੀ ਸਪਲਾਈ ਹੋਈ ਬੰਦ, ਲੋਕ ਪ੍ਰੇਸ਼ਾਨ

ਇਹ ਵੀ ਪੜ੍ਹੋ :   ਹੁਣ ਟੂਟੀ ਫਰੂਟੀ ਵੀ ਵੇਚਣਗੇ ਮੁਕੇਸ਼ ਅੰਬਾਨੀ ! ਖ਼ਰੀਦੀ 82 ਸਾਲ ਪੁਰਾਣੀ ਕੰਪਨੀ , ਇੰਨੇ 'ਚ ਹੋਈ ਡੀਲ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News