ਪੰਜਾਬ ਵਾਸੀਆਂ ਨੂੰ 26 ਜਨਵਰੀ 'ਤੇ ਵੱਡਾ ਤੋਹਫ਼ਾ ਦੇਣਗੇ CM ਮਾਨ, ਲੁਧਿਆਣਾ 'ਚ ਕਰਨਗੇ ਐਲਾਨ
Tuesday, Jan 23, 2024 - 12:44 PM (IST)

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਹਾੜੇ ਮੌਕੇ ਵੱਡਾ ਤੋਹਫ਼ਾ ਦੇਣ ਜਾ ਰਹੇ ਹੈ। ਦਰਅਸਲ ਪੰਜਾਬ ਸਰਕਾਰ ਵੱਲੋਂ 26 ਜਨਵਰੀ ਨੂੰ ਗਣਤੰਤਰ ਦਿਹਾੜੇ ਮੌਕੇ ਸੂਬੇ 'ਚ ਨਵੇਂ 125 ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਹੋ ਚੁੱਕੀਆਂ ਹਨ। ਇਸ ਦੇ ਨਾਲ ਹੀ ਸੂਬੇ 'ਚ ਕੁੱਲ ਕਲੀਨਿਕਾਂ ਦੀ ਗਿਣਤੀ 769 ਹੋ ਜਾਵੇਗੀ। ਇਸ ਸਬੰਧੀ ਮੁੱਖ ਮੰਤਰੀ ਲੁਧਿਆਣਾ 'ਚ 26 ਜਨਵਰੀ ਨੂੰ ਵੱਡਾ ਐਲਾਨ ਕਰ ਸਕਦੇ ਹਨ।
ਇਹ ਵੀ ਪੜ੍ਹੋ : ਪੰਜਾਬ 'ਚ ਸਰਕਾਰੀ ਬੱਸਾਂ ਦਾ ਸਫ਼ਰ ਕਰਨਾ ਹੋਵੇਗਾ ਔਖਾ, ਭਲਕੇ ਤੋਂ ਹੋ ਗਿਆ ਇਹ ਐਲਾਨ
ਇਸ ਤੋਂ ਪਹਿਲਾਂ ਸੂਬੇ ’ਚ 644 ਮੁਹੱਲਾ ਕਲੀਨਿਕ ਖੁੱਲ੍ਹ ਚੁੱਕੇ ਹਨ, ਜਿਨ੍ਹਾਂ ਦਾ ਲੋਕਾਂ ਵੱਲੋਂ ਲਾਭ ਲਿਆ ਜਾ ਰਿਹਾ ਹੈ। ਦੂਜੇ ਪਾਸੇ ਸਿਹਤ ਮੰਤਰੀ ਨੇ ਕਿਹਾ ਕਿ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣ ਤੋਂ ਅਸਮਰੱਥ ਲੋਕਾਂ ਲਈ ਮੁਹੱਲਾ ਕਲੀਨਿਕ ਵਰਦਾਨ ਸਾਬਤ ਹੋ ਰਹੇ ਹਨ, ਕਿਉਂਕਿ ਇਨ੍ਹਾਂ ਕਲੀਨਿਕਾਂ ਵਿੱਚ ਮਾਹਿਰ ਡਾਕਟਰ ਮਰੀਜ਼ਾਂ ਦੀ ਜਾਂਚ ਕਰਦੇ ਹਨ। ਉਨ੍ਹਾਂ ਕਿਹਾ ਕਿ ਸਰਕਾਰ ਦੇ ਇਸ ਕਦਮ ਨਾਲ ਲੋਕਾਂ ਦੀ ਸਿਹਤ ਨਾਲ ਖਿਲਵਾੜ ਤੇ ਵਿੱਤੀ ਸ਼ੋਸ਼ਣ ਬੰਦ ਹੋ ਗਿਆ ਹੈ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ 'ਚ ਛੁੱਟੀਆਂ ਨੂੰ ਲੈ ਕੇ ਨਵੀਂ Update, ਠੰਡ ਕਾਰਨ ਸੂਬੇ 'ਚ ਵਿਗੜਨ ਲੱਗੇ ਹਾਲਾਤ
ਇਨ੍ਹਾਂ ਜ਼ਿਲ੍ਹਿਆਂ 'ਚ ਖੁੱਲ੍ਹਣਗੇ ਮੁਹੱਲਾ ਕਲੀਨਿਕ
ਸਿਹਤ ਵਿਭਾਗ ਅਨੁਸਾਰ 16 ਨਵੇਂ ਕਲੀਨਿਕ ਲੁਧਿਆਣਾ ਵਿੱਚ, 10 ਕਲੀਨਿਕ ਅੰਮ੍ਰਿਤਸਰ, 9 ਬਠਿੰਡਾ, 3 ਫਰੀਦਕੋਟ, 2 ਫਿਰੋਜ਼ਪੁਰ, 6 ਗੁਰਦਾਸਪੁਰ, 10 ਜਲੰਧਰ, 4 ਕਪੂਰਥਲਾ, 3 ਮੋਗਾ, 3 ਪਠਾਨਕੋਟ, 7 ਪਟਿਆਲਾ, 8 ਸੰਗਰੂਰ, 2 ਐਸ.ਬੀ.ਐਸ ਨਗਰ, 2 ਸ਼੍ਰੀ ਮੁਕਤਸਰ ਸਾਹਿਬ, 11 ਤਰਨ ਤਾਰਨ ਵਿਚ ਖੋਲ੍ਹੇ ਜਾਣਗੇ। ਇਨ੍ਹਾਂ ਸਾਰੇ ਕਲੀਨਿਕਾਂ ’ਚ ਲੋਕਾਂ ਨੂੰ ਸਾਰੀਆਂ ਸਹੂਲਤਾਂ ਮਿਲਣਗੀਆਂ। ਇਨ੍ਹਾਂ ਦਾ ਕੰਮ ਆਖਰੀ ਪੜਾਅ ’ਤੇ ਹੈ। ਇਨ੍ਹਾਂ ਦੇ ਸ਼ੁਰੂ ਹੁੰਦੇ ਹੀ ਲੋਕਾਂ ਨੂੰ ਕਾਫ਼ੀ ਰਾਹਤ ਮਿਲੇਗੀ ਤੇ ਉਨ੍ਹਾਂ ਨੂੰ ਇਲਾਜ ਲਈ ਧੱਕੇ ਨਹੀਂ ਖਾਣੇ ਪੈਣਗੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8