ਪੰਜਾਬ ਦੇ ਨੌਜਵਾਨਾਂ ਨੂੰ ਅੱਜ ਵੱਡਾ ਤੋਹਫ਼ਾ ਦੇਣਗੇ CM ਮਾਨ

Saturday, Sep 07, 2024 - 10:27 AM (IST)

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਸੂਬੇ ਦੇ ਨੌਜਵਾਨਾਂ ਨੂੰ ਵੱਡਾ ਤੋਹਫ਼ਾ ਦੇਣ ਜਾ ਰਹੇ ਹਨ। ਮੁੱਖ ਮੰਤਰੀ ਅੱਜ 293 ਨਵੇਂ ਨਿਯੁਕਤ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡਣਗੇ। ਵੱਖ-ਵੱਖ ਵਿਭਾਗਾਂ ਦੇ ਨਵੇਂ ਨਿਯੁਕਤ ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ ਜਾਣਗੇ।

ਇਹ ਵੀ ਪੜ੍ਹੋ : ਪੰਜਾਬ 'ਚ 3 ਘੰਟੇ ਪਿਆ ਜ਼ੋਰਦਾਰ ਮੀਂਹ, ਘਰਾਂ ਤੇ ਸੜਕਾਂ 'ਤੇ ਪਾਣੀ ਹੀ ਪਾਣੀ

ਇਸ ਸੰਬਧੀ ਸਮਾਰੋਹ ਚੰਡੀਗੜ੍ਹ ਦੇ ਮਿਊਂਸੀਪਲ ਭਵਨ ਵਿਖੇ ਦੁਪਹਿਰ 12 ਵਜੇ ਹੋਵੇਗਾ।

ਇਹ ਵੀ ਪੜ੍ਹੋ : ਪੰਜਾਬ ਵਾਸੀ ਹੋ ਜਾਣ ਸਾਵਧਾਨ! ਜਾਰੀ ਹੋ ਗਈ ਚਿਤਾਵਨੀ, ਸੋਚ-ਸਮਝ ਕੇ ਨਿਕਲੋ ਘਰੋਂ
ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਮਾਨ ਸੂਬੇ ਦੇ ਹਜ਼ਾਰਾਂ ਨੌਜਵਾਨਾਂ ਨੂੰ ਨੌਕਰੀਆਂ ਦੇ ਚੁੱਕੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਪੰਜਾਬ ਦੇ ਨੌਜਵਾਨਾਂ ਨੂੰ ਇੱਥੇ ਹੀ ਨੌਕਰੀਆਂ ਮਿਲ ਜਾਣ ਤਾਂ ਫਿਰ ਉਨ੍ਹਾਂ ਨੂੰ ਆਪਣੇ ਪਰਿਵਾਰ ਛੱਡ ਕੇ ਵਿਦੇਸ਼ਾਂ 'ਚ ਨੌਕਰੀਆਂ ਕਰਨ ਦੀ ਲੋੜ ਨਹੀਂ ਪਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


 


Babita

Content Editor

Related News