ਗਣਤੰਤਰ ਦਿਵਸ ’ਤੇ CM ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ, ਪਟਿਆਲਾ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

Thursday, Jan 25, 2024 - 07:57 PM (IST)

ਗਣਤੰਤਰ ਦਿਵਸ ’ਤੇ CM ਮਾਨ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ, ਪਟਿਆਲਾ ਵਿਖੇ ਹੋਵੇਗਾ ਸੂਬਾ ਪੱਧਰੀ ਸਮਾਗਮ

ਚੰਡੀਗੜ੍ਹ (ਬਿਊਰੋ) : ਪੰਜਾਬ ਸਰਕਾਰ ਵੱਲੋਂ ਗਣਤੰਤਰ ਦਿਵਸ ਦੇ ਸਮਾਗਮਾਂ ਦਾ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। ਪਟਿਆਲਾ ਵਿਖੇ ਰਾਜ ਪੱਧਰੀ ਸਮਾਗਮ ਹੋਵੇਗਾ, ਜਿੱਥੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਰਾਸ਼ਟਰੀ ਝੰਡਾ ਲਹਿਰਾਉਣਗੇ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣਗੇ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 26 ਜਨਵਰੀ, 2024 ਨੂੰ ਲੁਧਿਆਣਾ ਵਿਖੇ ਕੌਮੀ ਝੰਡਾ ਲਹਿਰਾਉਣਗੇ ਜਦੋਂ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਬਠਿੰਡਾ ਤੇ ਡਿਪਟੀ ਸਪੀਕਰ ਜੈ ਕਿਸ਼ਨ ਰੋੜੀ ਗੁਰਦਾਸਪੁਰ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਇਹ ਵੀ ਪੜ੍ਹੋ : ਅਕਾਲੀਆਂ ਨਾਲ ਗਠਜੋੜ ’ਤੇ CM ਮਾਨ ਦੇ ਦੋਸ਼ਾਂ 'ਤੇ ਕੀ ਬੋਲੇ ਫਤਿਹਜੰਗ ਸਿੰਘ ਬਾਜਵਾ, ਸੁਣੋ ਖ਼ਾਸ ਇੰਟਰਵਿਊ (ਵੀਡੀਓ)

ਵੱਖ-ਵੱਖ ਜ਼ਿਲ੍ਹਿਆਂ ’ਚ ਹੋਣ ਵਾਲੇ ਸਮਾਗਮਾਂ ਅਤੇ ਮੁੱਖ ਮਹਿਮਾਨਾਂ ਦੇ ਵੇਰਵੇ ਜਾਰੀ ਕਰਦਿਆਂ ਬੁਲਾਰੇ ਨੇ ਦੱਸਿਆ ਕਿ ਵਿੱਤ, ਪਲਾਨਿੰਗ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਜਲੰਧਰ, ਨਵੇਂ ਤੇ ਨਵਿਆਉਣਯੋਗ ਊਰਜਾ ਅਤੇ ਛਪਾਈ ਸਮੱਗਰੀ ਮੰਤਰੀ ਅਮਨ ਅਰੋੜਾ ਅੰਮ੍ਰਿਤਸਰ, ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਫਾਜ਼ਿਲਕਾ, ਖੇਡਾਂ ਤੇ ਯੁਵਕ ਸੇਵਾਵਾਂ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਫਿਰੋਜ਼ਪੁਰ, ਐੱਨ.ਆਰ.ਆਈ. ਅਫ਼ੇਅਰਜ਼ ਅਤੇ ਪ੍ਰਬੰਧਕੀ ਸੁਧਾਰ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਮਲੇਰਕੋਟਲਾ, ਸਿਹਤ ਤੇ ਪਰਿਵਾਰ ਭਲਾਈ ਅਤੇ ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਡਾ. ਬਲਬੀਰ ਸਿੰਘ ਸ੍ਰੀ ਮੁਕਤਸਰ ਸਾਹਿਬ, ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਮਾਨਸਾ, ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਤੇ ਜੰਗਲਾਤ ਮੰਤਰੀ ਲਾਲ ਚੰਦ ਫਰੀਦਕੋਟ, ਟਰਾਂਸਪੋਰਟ ਅਤੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਸੰਗਰੂਰ, ਸਕੂਲ ਸਿੱਖਿਆ, ਉਚੇਰੀ ਸਿੱਖਿਆ ਅਤੇ ਤਕਨੀਕੀ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ, ਊਰਜ਼ਾ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਰੂਪਨਗਰ, ਰੱਖਿਆ ਸੇਵਾਵਾਂ ਭਲਾਈ ਅਤੇ ਸੁਤੰਤਰਤਾ ਸੰਗਰਾਮੀ ਮੰਤਰੀ ਚੇਤਨ ਸਿੰਘ ਜੋੜਾਮਾਜਰਾ ਸ਼ਹੀਦ ਭਗਤ ਸਿੰਘ ਨਗਰ, ਲੇਬਰ ਅਤੇ ਟੂਰੀਜਿਮ ਤੇ ਕਲਚਰਲ ਅਫੇਅਰਜ਼ ਮੰਤਰੀ ਮਿਸ ਅਨਮੋਲ ਗਗਨ ਮਾਨ ਤਰਨ ਤਾਰਨ, ਸਥਾਨਕ ਸਰਕਾਰਾਂ ਅਤੇ ਸੰਸਦੀ ਕਾਜ ਮੰਤਰੀ ਬਲਕਾਰ ਸਿੰਘ ਮੋਗਾ ਅਤੇ ਖੇਤੀਬਾੜੀ ਅਤੇ ਪਸ਼ੂ ਪਾਲਣ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਪਠਾਨਕੋਟ ਵਿਖੇ ਕੌਮੀ ਝੰਡਾ ਲਹਿਰਾਉਣਗੇ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਦਾ ਵੱਡਾ ਕਦਮ, ਆਂਗਣਵਾੜੀ ਸੈਟਰਾਂ ਨੂੰ ਰਾਸ਼ੀ ਕੀਤੀ ਜਾਰੀ

'ਜਗਬਾਣੀ' ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।

 


author

Anuradha

Content Editor

Related News