ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਮਾਨ ਅੱਜ ਲੁਧਿਆਣਾ 'ਚ, ਜਾਣੋ ਕੀ ਹੈ ਪੂਰਾ ਪ੍ਰੋਗਰਾਮ

Sunday, Apr 28, 2024 - 08:36 AM (IST)

ਲੋਕ ਸਭਾ ਚੋਣਾਂ ਦੇ ਮੱਦੇਨਜ਼ਰ CM ਮਾਨ ਅੱਜ ਲੁਧਿਆਣਾ 'ਚ, ਜਾਣੋ ਕੀ ਹੈ ਪੂਰਾ ਪ੍ਰੋਗਰਾਮ

ਲੁਧਿਆਣਾ (ਵਿੱਕੀ) : ਪੰਜਾਬ ਦੀਆਂ ਲੋਕ ਸਭਾ ਚੋਣਾਂ ਲਈ ਪ੍ਰਚਾਰ ’ਤੇ ਨਿਕਲੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ‘ਆਪ’ ਉਮੀਦਵਾਰਾਂ ਨੂੰ ਜਿਤਾਉਣ ਲਈ ਸੂਬੇ ਭਰ ’ਚ ਕੱਢੇ ਜਾ ਰਹੇ ਰੋਡ ਸ਼ੋਅ ਦੀ ਲੜੀ ’ਚ ਐਤਵਾਰ ਨੂੰ ਉਹ ਲੁਧਿਆਣਾ ਆ ਰਹੇ ਹਨ। ਮਿਲੀ ਜਾਣਕਾਰੀ ਮੁਤਾਬਕ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਤੋਂ ‘ਆਪ’ ਦੇ ਉਮੀਦਵਾਰ ਅਸ਼ੋਕ ਪਰਾਸ਼ਰ ਦੇ ਪੱਖ ’ਚ ਹੈਬੋਵਾਲ ਦੇ ਭੂਰੀ ਵਾਲਾ ਗੁਰਦੁਆਰਾ ਸਾਹਿਬ ਤੋਂ ਲੈ ਕੇ ਹੈਬੋਵਾਲ ਦੇ ਥਾਣੇ ਤੱਕ ਰੋਡ ਸ਼ੋਅ ਕੱਢਣਗੇ।

ਇਹ ਵੀ ਪੜ੍ਹੋ : ਹਾਈਵੇਅ 'ਤੇ ਚੂਚਿਆਂ ਨਾਲ ਭਰੀ ਗੱਡੀ ਪਲਟੀ, ਸੜਕ 'ਤੇ ਦਿਖੇ ਚੂਚੇ ਹੀ ਚੂਚੇ

ਹਲਕਾ ਉੱਤਰੀ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਦੱਸਿਆ ਕਿ ਸ਼ਾਮ 5.30 ਵਜੇ ਸ਼ੁਰੂ ਹੋਣ ਵਾਲੇ ਇਸ ਰੋਡ ਸ਼ੋਅ ’ਚ ਮੁੱਖ ਮੰਤਰੀ ਮਾਨ ਇਕ ਵਾਹਨ ’ਚ ਖੜ੍ਹੇ ਹੋ ਕੇ ਜਨਤਾ ਨੂੰ ‘ਆਪ’ ਦੇ ਪੱਖ ’ਚ ਵੋਟਾਂ ਪਾਉਣ ਦੀ ਅਪੀਲ ਕਰਨਗੇ।

ਇਹ ਵੀ ਪੜ੍ਹੋ : PSEB Result : ਅੱਜ ਆ ਸਕਦੈ 8ਵੀਂ ਜਮਾਤ ਦਾ ਨਤੀਜਾ, ਇਕ ਕਲਿੱਕ 'ਤੇ ਇੰਝ ਚੈੱਕ ਕਰੋ Result

ਉਨ੍ਹਾਂ ਦੱਸਿਆ ਕਿ ਇਸ ਰੋਡ ਸ਼ੋਅ ’ਚ ਪਾਰਟੀ ਵਾਲੰਟੀਅਰਾਂ ਵਲੋਂ ਮੁੱਖ ਮੰਤਰੀ ਮਾਨ ਅਤੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਦਾ ਸਵਾਗਤ ਕੀਤਾ ਜਾਵੇਗਾ। ਉਧਰ ਜ਼ਿਲ੍ਹਾ ਪੁਲਸ ਨੇ ਸੁਰੱਖਿਆ ਦੇ ਲਹਿਜ਼ੇ ਨਾਲ ਪ੍ਰਬੰਧ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8


 


author

Babita

Content Editor

Related News