CM ਮਾਨ ਅੱਜ ਸੰਗਰੂਰ ਵਾਸੀਆਂ ਨੂੰ ਦੇਣਗੇ ਵੱਡਾ ਤੋਹਫਾ, 869 ਕਰੋੜ ਰੁਪਏ ਦੇ ਪ੍ਰੋਜੈਕਟਾਂ ਦਾ ਕਰਨਗੇ ਉਦਘਾਟਨ

Saturday, Mar 09, 2024 - 12:23 AM (IST)

ਚੰਡੀਗੜ੍ਹ (ਹਰੀਸ਼ਚੰਦਰ) : ਸੰਗਰੂਰ ਜ਼ਿਲ੍ਹੇ ਦੇ ਵਾਸੀਆਂ ਨੂੰ ਵੱਡਾ ਤੋਹਫ਼ਾ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ 9 ਮਾਰਚ ਨੂੰ ਜ਼ਿਲ੍ਹੇ ਵਿਚ 869 ਕਰੋੜ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਦਾ ਉਦਘਾਟਨ ਕਰਨਗੇ। ਮੁੱਖ ਮੰਤਰੀ ਜੋ ਸੰਗਰੂਰ ਜ਼ਿਲ੍ਹੇ ਵਿਚ ‘ਵਿਕਾਸ ਕ੍ਰਾਂਤੀ ਰੈਲੀ’ ਕਰਨਗੇ ਲੋਕਾਂ ਦੀ ਸਹੂਲਤ ਲਈ ਇਨ੍ਹਾਂ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣਗੇ ਅਤੇ ਇਨ੍ਹਾਂ ਪ੍ਰਾਜੈਕਟ ਨੂੰ ਲੋਕਾਂ ਦੇ ਸਮਰਪਤ/ਉਦਘਾਟਨ ਕਰਨਗੇ। ਉਹ ਜ਼ਿਲ੍ਹੇ ਦੇ ਵਿਕਾਸ ਨੂੰ ਉਤਸ਼ਾਹਿਤ ਕਰਨ ਲਈ ਸ਼ਨੀਵਾਰ ਨੂੰ ਇਨ੍ਹਾਂ ਪ੍ਰੋਜੈਕਟਾਂ ਦਾ ਉਦਘਾਟਨ/ਸਮਰਪਣ ਕਰਨਗੇ। ਭਗਵੰਤ ਮਾਨ ਦੇ ਯਤਨਾਂ ਦਾ ਉਦੇਸ਼ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਉਤਸ਼ਾਹਿਤ ਕਰਨਾ ਹੈ, ਜਿਸ ਨਾਲ ਲੋਕਾਂ ਦੀ ਭਲਾਈ ਨੂੰ ਯਕੀਨੀ ਬਣਾਇਆ ਜਾ ਸਕਦਾ ਹੈ।

ਇਹ ਵੀ ਪੜ੍ਹੋ - ਸ਼ੁਰੂ ਹੋਈ ਸੈਂਟਰਲ ਟੀਚਰ ਐਲਜੀਬਿਲਟੀ ਟੈਸਟ ਦੀ ਰਜਿਸਟ੍ਰੇਸ਼ਨ, 7 ਜੁਲਾਈ ਨੂੰ ਹੋਵੇਗੀ ਪ੍ਰੀਖਿਆ

ਮੁੱਖ ਮੰਤਰੀ ਪਿੰਡ ਚੀਮਾ ਵਿਚ ਇੱਕ ਰੈਲੀ ਨੂੰ ਸੰਬੋਧਨ ਕਰਨਗੇ ਅਤੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਬਾਰੇ ਲੋਕਾਂ ਨੂੰ ਜਾਣਕਾਰੀ ਦੇਣਗੇ। ਭਗਵੰਤ ਮਾਨ ਵਲੋਂ ਉਦਘਾਟਨ ਕੀਤੇ ਜਾਣ ਵਾਲੇ ਮੁੱਖ ਪ੍ਰੋਜੈਕਟਾਂ ਵਿਚ ਧੂਰੀ ਵਿਖੇ 80 ਬਿਸਤਰਿਆਂ ਵਾਲਾ ਜਣੇਪਾ ਹਸਪਤਾਲ, ਕੌਹਰੀਆਂ ਵਿਖੇ 30 ਬਿਸਤਰਿਆਂ ਵਾਲਾ ਕਮਿਊਨਿਟੀ ਹੈਲਥ ਸੈਂਟਰ ਅਤੇ ਚੀਮਾ ਵਿਖੇ 30 ਬਿਸਤਰਿਆਂ ਵਾਲਾ ਪੇਂਡੂ ਹਸਪਤਾਲ ਸ਼ਾਮਲ ਹਨ। ਇਹ ਪ੍ਰੋਜੈਕਟ ਸੰਗਰੂਰ ਜ਼ਿਲ੍ਹੇ ਦੇ ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕਰਨ ਲਈ ਉਤਪ੍ਰੇਰਕ ਵਜੋਂ ਕੰਮ ਕਰੇਗਾ।

ਇਹ ਵੀ ਪੜ੍ਹੋ - 50 ਸਾਲਾਂ ਤੋਂ ਇਸ ਬਜ਼ੁਰਗ ਨੇ ਨਹੀਂ ਪੀਤਾ ਪਾਣੀ! ਸਿਰਫ ਇਸ ਚੀਜ਼ 'ਤੇ ਹੈ ਜ਼ਿੰਦਾ

ਜ਼ਿਕਰਯੋਗ ਹੈ ਕਿ ਸਮਾਜ ਦੇ ਹਰ ਵਰਗ ਦੀ ਭਲਾਈ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨੇਕ ਕੰਮ ਨੂੰ ਨੇਪਰੇ ਚਾੜ੍ਹਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਸਰਕਾਰੀ ਖ਼ਜ਼ਾਨੇ ਵਿਚੋਂ ਇੱਕ-ਇੱਕ ਪੈਸਾ ਸੂਬੇ ਦੀ ਤਰੱਕੀ ਅਤੇ ਲੋਕਾਂ ਦੀ ਭਲਾਈ ਲਈ ਸਮਝਦਾਰੀ ਨਾਲ ਖਰਚਿਆ ਜਾ ਰਿਹਾ ਹੈ। ਭਗਵੰਤ ਮਾਨ ਨੇ ਕਿਹਾ ਕਿ ਸੂਬਾ ਹਰ ਖੇਤਰ ਵਿਚ ਬੇਮਿਸਾਲ ਵਿਕਾਸ ਅਤੇ ਤਰੱਕੀ ਦਾ ਇੱਕ ਨਵਾਂ ਦੌਰ ਦੇਖ ਰਿਹਾ ਹੈ ਅਤੇ ਪਿਛਲੇ ਦੋ ਸਾਲਾਂ ਵਿਚ ਸੂਬੇ ਵਿਚ ਇੱਕ ਨਵੇਂ ਯੁੱਗ ਦਾ ਸੂਰਜ ਚੜਿਆ ਹੈ।

ਇਹ ਵੀ ਪੜ੍ਹੋ - ਫਰਜ਼ੀ ਵਿਜੀਲੈਂਸ ਅਧਿਕਾਰੀ ਬਣ 25 ਲੱਖ ਰੁਪਏ ਲੈਣ ਸਬੰਧੀ ਕੇਸ ’ਚ ਲੋੜੀਂਦੀ ਮੁਲਜ਼ਮ ਵਿਜੀਲੈਂਸ ਵੱਲੋਂ ਗ੍ਰਿਫ਼ਤਾਰ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇*Join us on Whatsapp channel*👇

https://whatsapp.com/channel/0029Va94hsaHAdNVur4L170e

 


Inder Prajapati

Content Editor

Related News