ਪੰਜਾਬ ਦੇ ਕਿਸਾਨਾਂ ਨਾਲ ਅੱਜ ਮਿਲਣੀ ਕਰਨਗੇ CM ਮਾਨ, PAU ''ਚ ਰੱਖਿਆ ਗਿਆ ਵੱਡਾ ਪ੍ਰੋਗਰਾਮ

Saturday, Apr 12, 2025 - 09:05 AM (IST)

ਪੰਜਾਬ ਦੇ ਕਿਸਾਨਾਂ ਨਾਲ ਅੱਜ ਮਿਲਣੀ ਕਰਨਗੇ CM ਮਾਨ, PAU ''ਚ ਰੱਖਿਆ ਗਿਆ ਵੱਡਾ ਪ੍ਰੋਗਰਾਮ

ਚੰਡੀਗੜ੍ਹ/ਜਲੰਧਰ, ਲੁਧਿਆਣਾ (ਅੰਕੁਰ, ਧਵਨ) : ਮੁੱਖ ਮੰਤਰੀ ਭਗਵੰਤ ਮਾਨ 12 ਅਪ੍ਰੈਲ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਿਖੇ ਆਪਣੀ ਕਿਸਮ ਦੀ ਨਿਵੇਕਲੀ ‘ਸਰਕਾਰ-ਕਿਸਾਨ ਮਿਲਣੀ’ ਦੌਰਾਨ ਸੂਬੇ ਦੇ ਕਿਸਾਨਾਂ ਨਾਲ ਸਿੱਧਾ ਸੰਵਾਦ ਰਚਾਉਣਗੇ। ਇਸ ਦਾ ਮੰਤਵ ਕਿਸਾਨਾਂ ਨੂੰ ਪਾਣੀ ਦੀ ਘੱਟ ਖ਼ਪਤ ਵਾਲੀਆਂ ਝੋਨੇ ਦੀਆਂ ਕਿਸਮਾਂ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਹੈ ਤਾਂ ਕਿ ਧਰਤੀ ਹੇਠਲੇ ਪਾਣੀ ਨੂੰ ਬਚਾਇਆ ਜਾ ਸਕੇ।

ਇਹ ਵੀ ਪੜ੍ਹੋ : ਸੁਖਬੀਰ ਹੱਥ ਆਵੇਗੀ ਅਕਾਲੀ ਦਲ ਦੀ ਕਮਾਨ ਜਾਂ ਨਹੀਂ! ਅੱਜ ਦੇ ਫ਼ੈਸਲੇ 'ਤੇ ਟਿਕੀਆਂ ਸਭ ਦੀਆਂ ਨਜ਼ਰਾਂ

ਇਹ ਕਿਸਾਨ ਮਿਲਣੀ ਸ਼ਨੀਵਾਰ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਖੇ ਹੋਵੇਗੀ, ਜਿੱਥੇ 1100 ਤੋਂ ਵੱਧ ਕਿਸਾਨ ਸ਼ਿਰੱਕਤ ਕਰਨਗੇ। ਇਸ ਮੌਕੇ ਵੱਖ-ਵੱਖ ਸਟਾਲ ਵੀ ਲਾਏ ਜਾਣਗੇ, ਜਿਨ੍ਹਾਂ ਰਾਹੀਂ ਕਿਸਾਨਾਂ ਨੂੰ ਸਰਕਾਰ ਵੱਲੋਂ ਖੇਤੀ ਦੇ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣੂੰ ਕਰਵਾਇਆ ਜਾਵੇਗਾ। ਇਸ ਦੌਰਾਨ ਕਿਸਾਨਾਂ ਨੂੰ ਝੋਨੇ ਦੀ ਕਾਸ਼ਤ ਲਈ ਪਾਣੀ ਦੀ ਘੱਟ ਖ਼ਪਤ ਵਾਲੀਆਂ ਤਕਨੀਕਾਂ ਬਾਰੇ ਵਿਸਥਾਰ ’ਚ ਜਾਣਕਾਰੀ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ : ਪੰਜਾਬ 'ਚ ਕਣਕ ਦੀ ਵਾਢੀ ਦੌਰਾਨ ਐਡਵਾਈਜ਼ਰੀ ਜਾਰੀ! ਘਰੋਂ ਬਾਹਰ ਨਿਕਲਣ ਤੋਂ ਪਹਿਲਾਂ...

ਇਸ ਮੌਕੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਅਪਣਾਉਣ ਲਈ ਵੀ ਪ੍ਰੇਰਿਤ ਕੀਤਾ ਜਾਵੇਗਾ। ਇਸ ਮੌਕੇ ਕਿਸਾਨਾਂ ਨੂੰ ਇਹ ਵੀ ਜਾਣਕਾਰੀ ਦਿੱਤੀ ਜਾਵੇਗੀ ਕਿ ਅਕਤੂਬਰ ’ਚ ਝੋਨੇ ਦੀ ਕਟਾਈ ਉਪਰੰਤ ਵੱਧ ਨਮੀ ਕਾਰਨ ਫ਼ਸਲ ਵੇਚਣ ਮੌਕੇ ਕਿਸਾਨਾਂ ਨੂੰ ਆਉਂਦੀਆਂ ਮੁਸ਼ਕਲਾਂ ਤੋਂ ਬਚਾਉਣ ਲਈ ਇਸ ਸਾਲ ਸਰਕਾਰ ਨੇ ਝੋਨੇ ਦੀ ਲੁਆਈ ਦਾ ਸੀਜ਼ਨ ਇਕ ਜੂਨ ਤੋਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- 
https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 


author

Babita

Content Editor

Related News