CM ਮਾਨ ਅੱਜ ਕੇਂਦਰੀ ਮੰਤਰੀ ਹਰਦੀਪ ਪੁਰੀ ਨਾਲ ਕਰਨਗੇ ਮੁਲਾਕਾਤ, ਇਨ੍ਹਾਂ ਮੁੱਦਿਆਂ ''ਤੇ ਹੋਵੇਗੀ ਚਰਚਾ

Thursday, Jun 15, 2023 - 09:04 AM (IST)

ਨਵੀਂ ਦਿੱਲੀ- ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਇਨ੍ਹੀਂ ਦਿਨੀਂ ਦਿੱਲੀ ਦੌਰੇ 'ਤੇ ਹਨ ਅਤੇ ਅੱਜ ਉਨ੍ਹਾਂ ਦਾ ਦਿੱਲੀ ਦੌਰੇ ਦਾ ਦੂਜਾ ਦਿਨ ਹੈ। ਇਸ ਦੌਰਾਨ ਉਹ ਅੱਜ ਦੁਪਹਿਰ 2:30 ਵਜੇ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨਾਲ ਮੁਲਾਕਾਤ ਕਰਨਗੇ। ਇਸ ਮੁਲਾਕਾਤ ਵਿਚ ਮੋਹਾਲੀ ਸ਼ਹਿਰ ਦੇ ਵਿਕਾਸ, ਸਮਾਰਟ ਸਿਟੀ ਪ੍ਰੋਜੈਕਟ ਸਮੇਤ ਪੰਜਾਬ ਦੇ ਕਈ ਸ਼ਹਿਰਾਂ ਨੂੰ ਸਮਾਰਟ ਸਿਟੀ ਪ੍ਰਾਜੈਕਟ ਨਾਲ ਜੋੜਨ 'ਤੇ ਅਹਿਮ ਚਰਚਾ ਹੋਵੇਗੀ। ਦੱਸ ਦੇਈਏ ਕਿ ਇਸ ਤੋਂ ਇਕ ਦਿਨ ਪਹਿਲਾਂ CM ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਉਨ੍ਹਾਂ ਦੇ ਘਰ ਵਿਸ਼ੇਸ਼ ਮੁਲਾਕਾਤ ਕੀਤੀ ਸੀ। 

ਇਹ ਵੀ ਪੜ੍ਹੋ: ਮੁੱਖ ਮੰਤਰੀ ਸੁੱਖੂ ਦਾ ਵੱਡਾ ਬਿਆਨ, BBMB ਦੇ ਨਾਲ-ਨਾਲ ਚੰਡੀਗੜ੍ਹ ’ਚ ਵੀ ਹਿਮਾਚਲ ਦੀ ਹਿੱਸੇਦਾਰੀ

ਇਸ ਦੌਰਾਨ ਉਨ੍ਹਾਂ ਨਾਲ ਜਲੰਧਰ ਦੇ ਨਵੇਂ ਚੁਣੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਵੀ ਮੌਜੂਦ ਹਨ। ਇਸ ਮੀਟਿੰਗ ਦੌਰਾਨ ਸੀਐੱਮ ਮਾਨ ਨੇ ਕੇਂਦਰੀ ਮੰਤਰੀ ਨਿਤਿਨ ਗਡਕਰੀ ਨਾਲ ਪੰਜਾਬ ਦੇ ਨਵੇਂ ਸੜਕੀ ਪ੍ਰਾਜੈਕਟਾਂ ਬਾਰੇ ਵਿਚਾਰ-ਚਰਚਾ ਕੀਤੀ। ਮੀਟਿੰਗ ਦੌਰਾਨ ਸੀਐੱਮ ਮਾਨ ਤੇ ਟਰਾਂਸਪੋਰਟ ਮੰਤਰੀ ਗਡਕਰੀ ਵਿਚਾਲੇ NHAI ਨਾਲ ਜੁੜੇ ਕਈ ਅਹਿਮ ਮਸਲਿਆਂ ਨੂੰ ਲੈ ਕੇ ਚਰਚਾ ਹੋਈ। ਕੇਂਦਰੀ ਮੰਤਰੀ ਨੇ ਜਲੰਧਰ-ਹੁਸ਼ਿਆਰਪੁਰ ਸੜਕ ਦਾ ਕੰਮ ਜਲਦ ਸ਼ੁਰੂ ਕਰਨ ਦਾ ਭਰੋਸਾ ਦਿੱਤਾ ਤੇ ਭਵਾਨੀਗੜ੍ਹ ਵਿਖੇ ਓਵਰਬ੍ਰਿਜ ਨੂੰ ਲੈ ਕੇ ਵੀ ਸਾਰਥਕ ਚਰਚਾ ਹੋਈ। ਸੀਐੱਮ ਮਾਨ ਨੇ ਗਡਕਰੀ ਨੂੰ ਪੰਜਾਬ ਸਰਕਾਰ ਦੇ ਉਪਰਾਲੇ "ਸੜਕ ਸੁਰੱਖਿਆ ਫੋਰਸ" ਬਾਰੇ ਵੀ ਜਾਣੂ ਕਰਵਾਇਆ।

ਇਹ ਵੀ ਪੜ੍ਹੋ: ਪਤੀ ਦਾ ਕਤਲ... ਗੂਗਲ 'ਤੇ ਸਰਚ ਕੀਤੀ 'ਲਗਜ਼ਰੀ ਜੇਲ੍ਹ', ਲੂ ਕੰਡੇ ਖੜ੍ਹੇ ਕਰੇਗਾ ਅਮਰੀਕੀ ਔਰਤ ਦਾ ਕਾਰਾ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ।

 


cherry

Content Editor

Related News