CM ਮਾਨ ਅੱਜ ਖ਼ੁਦ ਕਰਨਗੇ ਕਿਸਾਨਾਂ ਨਾਲ ਮੀਟਿੰਗ, ਭੇਜਿਆ ਗਿਆ ਸੱਦਾ ਪੱਤਰ

Thursday, Sep 05, 2024 - 09:50 AM (IST)

CM ਮਾਨ ਅੱਜ ਖ਼ੁਦ ਕਰਨਗੇ ਕਿਸਾਨਾਂ ਨਾਲ ਮੀਟਿੰਗ, ਭੇਜਿਆ ਗਿਆ ਸੱਦਾ ਪੱਤਰ

ਚੰਡੀਗੜ੍ਹ (ਨਵਿੰਦਰ) : ਮੁੱਖ ਮੰਤਰੀ ਭਗਵੰਤ ਮਾਨ ਵੀਰਵਾਰ ਨੂੰ ਖ਼ੁਦ ਪੰਜਾਬ ਭਵਨ ’ਚ ਕਿਸਾਨ-ਮਜ਼ਦੂਰ ਯੂਨੀਅਨ ਦੇ ਆਗੂਆਂ ਨਾਲ ਬੈਠਕ ਕਰਨਗੇ। ਬੁੱਧਵਾਰ ਸ਼ਾਮ 5 ਵਜੇ ਕਿਸਾਨਾਂ ਨੂੰ ਪੰਜਾਬ ਭਵਨ ’ਚ ਪੰਜਾਬ ਦੇ ਮੁੱਖ ਸਕੱਤਰ ਅਨੁਰਾਗ ਵਰਮਾ ਨਾਲ ਮੀਟਿੰਗ ਦਾ ਸੁਨੇਹਾ ਮਿਲਿਆ ਸੀ। ਇਸ ਲਈ ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ, ਸੁਖਦੇਵ ਸਿੰਘ ਕੋਕਰੀ ਕਲਾਂ, ਝੰਡਾ ਸਿੰਘ ਜੇਠੂਕੇ, ਪੰਜਾਬ ਖੇਤ ਮਜ਼ਦੂਰ ਯੂਨੀਅਨ ਦੇ ਸੂਬਾ ਪ੍ਰਧਾਨ ਜ਼ੋਰਾ ਸਿੰਘ ਨਸਰਾਲੀ, ਲਛਮਣ ਸਿੰਘ ਸੇਵੇਵਾਲਾ, ਵਿੱਤ ਸਕੱਤਰ ਹਰਮੇਸ਼ ਸਿੰਘ ਮਾਲੜੀ, ਕਿਸਾਨ ਆਗੂ ਜਗਤਾਰ ਸਿੰਘ ਕਾਲਾਝਾੜ, ਸ਼ਿੰਗਾਰਾ ਸਿੰਘ ਮਾਨ, ਰੂਪ ਸਿੰਘ ਛੰਨਾ, ਜਨਕ ਸਿੰਘ ਭੂਟਾਲ ਆਦਿ ਆਗੂਆਂ ਦਾ 10 ਮੈਂਬਰੀ ਵਫ਼ਦ ਸ਼ਾਮ ਪੰਜ ਵਜੇ ਪੰਜਾਬ ਭਵਨ ਸੈਕਟਰ-3 ਪਹੁੰਚਿਆ।

ਇਹ ਵੀ ਪੜ੍ਹੋ : ਪੰਚਾਇਤੀ ਚੋਣਾਂ ਬਾਰੇ CM ਮਾਨ ਦਾ ਵੱਡਾ ਐਲਾਨ, ਜਾਣੋ ਪੰਜਾਬ ਵਿਧਾਨ ਸਭਾ 'ਚ ਕੀ ਬੋਲੇ (ਵੀਡੀਓ)

ਇਸ ਦੌਰਾਨ ਮੁੱਖ ਸਕੱਤਰ ਦੀ ਥਾਂ ਏ. ਡੀ. ਜੀ. ਪੀ. ਜਸਕਰਨ ਸਿੰਘ, ਨਰਿੰਦਰ ਭਾਰਗਵ ਤੇ ਗੁਰਜੀਤ ਸਿੰਘ ਰੋਮਾਣਾ ਵੱਲੋਂ ਪੰਜਾਬ ਭਵਨ ’ਚ ਮੀਟਿੰਗ ਕੀਤੀ ਗਈ। ਏ. ਡੀ. ਜੀ. ਪੀ. ਜਸਕਰਨ ਸਿੰਘ ਨੇ ਕਿਸਾਨਾਂ ਨੂੰ ਕਿਹਾ ਕਿ ਵੀਰਵਾਰ ਬਾਅਦ ਦੁਪਹਿਰ 3 ਵਜੇ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਉਨ੍ਹਾਂ ਨਾਲ ਪੰਜਾਬ ਭਵਨ ’ਚ ਮੀਟਿੰਗ ਕਰਨਗੇ। ਮੁੱਖ ਮੰਤਰੀ ਦਫ਼ਤਰ ਵੱਲੋਂ ਬਕਾਇਦਾ ਤੌਰ ’ਤੇ ਜੋਗਿੰਦਰ ਸਿੰਘ ਉਗਰਾਹਾਂ, ਜ਼ੋਰਾ ਸਿੰਘ ਨਸਰਾਲੀ ਨੂੰ ਮੀਟਿੰਗ ਦਾ ਸੱਦਾ ਪੱਤਰ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਧਾਨ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ, ਜਾਣੋ ਕਿਹੜੇ ਬਿੱਲ ਹੋਏ ਪਾਸ

ਪੰਜਾਬ ਭਵਨ ਬਾਹਰ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜੋਗਿੰਦਰ ਸਿੰਘ ਉਗਰਾਹਾਂ ਨੇ ਕਿਹਾ ਕਿ ਵੀਰਵਾਰ ਨੂੰ ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਤੈਅ ਹੋਈ ਹੈ। ਉਹ ਮੁੱਖ ਮੰਤਰੀ ਨੂੰ ਮੋਰਚੇ ਦੀਆਂ 8 ਮੰਗਾਂ ਦੱਸਣਗੇ। ਉੁਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਨਵੀਂ ਖੇਤੀ ਨੀਤੀ ਦਾ ਖਰੜਾ ਤਿਆਰ ਹੈ, ਜਿਸ ਨੂੰ ਉਹ ਮੁੱਖ ਮੰਤਰੀ ਸਾਹਮਣੇ ਜਨਤਕ ਕਰਨ ਦੀ ਮੰਗ ਕਰਨਗੇ। ਮੁੱਖ ਮੰਤਰੀ ਨਾਲ ਮੀਟਿੰਗ ਤੋਂ ਬਾਅਦ ਹੀ ਉਹ ਅਗਲਾ ਫ਼ੈਸਲਾ ਲੈਣਗੇ।
 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8

 


author

Babita

Content Editor

Related News